Home >>Punjab

Kapurthala News: ਏਜੰਟਾਂ ਨੇ ਪੰਜਾਬ ਦੇ ਇੱਕ ਹੋਰ ਨੌਜਵਾਨ ਨੂੰ ਮੌਤ ਦੇ ਮੂੰਹ ਵਿੱਚ ਧੱਕਿਆ; ਡੌਂਕਰਾਂ ਦੇ ਚੁੰਗਲ ਭੱਜ ਬਚਾਈ ਜਾਨ

Kapurthala News: ਕੋਲੰਬੀਆਂ ਦੇ ਜੰਗਲਾਂ ਵਿੱਚ ਡੌਕਰਾਂ ਤੋਂ ਜਾਨ ਬਚਾ ਕੇ ਨਿਕਲੇ ਨੌਜਵਾਨ ਦੇ ਪਰਿਵਾਰ ਨੇ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਆਪਣੇ ਲੜਕੇ ਨੂੰ ਅਮਰੀਕਾ ਲਈ ਭੇਜਿਆ ਸੀ ਪਰ ਏਜੰਟਾਂ ਵੱਲੋਂ ਉਨ੍ਹਾਂ ਦੇ ਲੜਕੇ ਸਮੇਤ ਚਾਰ ਹੋਰ ਨੌਜਵਾਨਾਂ ਨੂੰ ਡੌਂਕਰਾਂ ਹਵਾਲੇ ਕਰ ਦਿੱਤਾ।

Advertisement
Kapurthala News: ਏਜੰਟਾਂ ਨੇ ਪੰਜਾਬ ਦੇ ਇੱਕ ਹੋਰ ਨੌਜਵਾਨ ਨੂੰ ਮੌਤ ਦੇ ਮੂੰਹ ਵਿੱਚ ਧੱਕਿਆ; ਡੌਂਕਰਾਂ ਦੇ ਚੁੰਗਲ ਭੱਜ ਬਚਾਈ ਜਾਨ
Ravinder Singh|Updated: Jul 06, 2025, 11:41 AM IST
Share

Kapurthala News: ਕੋਲੰਬੀਆਂ ਦੇ ਜੰਗਲਾਂ ਵਿੱਚ ਡੌਕਰਾਂ ਤੋਂ ਜਾਨ ਬਚਾ ਕੇ ਨਿਕਲੇ 25 ਸਾਲਾਂ ਨੌਜਵਾਨ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਆਪਣੇ ਲੜਕੇ ਨੂੰ ਅਮਰੀਕਾ ਲਈ ਭੇਜਿਆ ਸੀ ਪਰ ਏਜੰਟਾਂ ਵੱਲੋਂ ਉਨ੍ਹਾਂ ਦੇ ਲੜਕੇ ਸਮੇਤ ਚਾਰ ਹੋਰ ਨੌਜਵਾਨਾਂ ਨੂੰ ਡੌਂਕਰਾਂ ਹਵਾਲੇ ਕਰ ਦਿੱਤਾ, ਜਿਨ੍ਹਾਂ ਵੱਲੋਂ ਉਨ੍ਹਾਂ ਨੂੰ 5 ਮਹੀਨੇ ਤੱਕ ਬੰਦੀ ਬਣਾ ਕਿ ਰੱਖਿਆ ਗਿਆ।

ਪੀੜਤ ਪਰਿਵਾਰ ਨੇ ਦਾਅਵਾ ਕੀਤਾ ਕਿ ਡੌਕਰਾਂ ਨੇ ਤਿੰਨ ਨੌਜਵਾਨਾਂ ਨੂੰ ਤਾਂ ਤਸੀਹੇ ਦੇ-ਦੇ ਕੇ ਮਾਰ ਦਿੱਤਾ। ਜਿਨ੍ਹਾਂ ਦੀ ਕੁੱਝ ਸਮਾਂ ਪਹਿਲਾਂ ਸ਼ੋਸ਼ਲ ਮੀਡੀਆ ਉਤੇ ਵੀਡੀਓ ਵੀ ਕਾਫੀ ਵਾਇਰਲ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਡੌਂਕਰਾਂ ਵੱਲੋਂ ਉਨ੍ਹਾਂ ਦੇ ਮੁੰਡੇ ਬਲਵਿੰਦਰ ਨੂੰ ਗੋਲੀ ਮਾਰਨ ਦੇ ਆਰਡਰ ਦਿੱਤੇ ਗਏ ਸੀ ਪਰ ਉਹ ਉਥੋਂ ਕਿਸੇ ਨਾ ਕਿਸੇ ਤਰੀਕੇ ਬਚ ਨਿਕਲਿਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਉੱਥੋਂ 600 ਕਿਲੋਮੀਟਰ ਦਾ ਸਫਰ ਕਰਕੇ ਇੱਕ ਸ਼ਹਿਰ ਵਿੱਚ ਪਹੁੰਚ ਕਿ 5 ਮਹੀਨੇ ਬਾਅਦ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਸਾਰੇ ਹਾਲਾਤ ਬਾਰੇ ਦੱਸਿਆ।

ਪਰਿਵਾਰਕ ਮੈਂਬਰ ਨੇ ਦੱਸਿਆ ਕਿ ਜਿਵੇਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਕੈਨੇਡਾ ਗਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ  ਨਾਲ ਫੋਨ ਤੇ ਸੰਪਰਕ ਕੀਤਾ। ਜਿਨ੍ਹਾਂ ਤੁਰੰਤ ਕਾਰਵਾਈ ਕਰਦਿਆ ਹੋਇਆ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਪੁੱਤਰ ਬਲਵਿੰਦਰ ਸਿੰਘ ਨੂੰ ਕੋਲੰਬੀਆ ਤੋਂ ਵਾਪਸ ਲਿਆਉਣ ਦਾ ਪ੍ਰਬੰਧ ਕੀਤਾ ਹੈ। ਮਦਦ ਲਈ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੀ ਬਲਵਿੰਦਰ ਦੀ ਮਾਂ ਨੇ ਦੱਸਿਆ ਕਿ ਬਲਵਿੰਦਰ ਦੋ ਭੈਣਾਂ ਦਾ ਇਕਲੌਤਾ ਭਰਾ ਹੈ ਤੇ ਉਸਦਾ ਪਿਤਾ ਬਿਮਾਰ ਰਹਿੰਦਾ ਹੈ।

ਬਲਵਿੰਦਰ ਸਿੰਘ ਦੀ ਮਾਤਾ ਅਤੇ ਭੈਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਬਲਵਿੰਦਰ ਨਾ ਤਾਂ ਅਮਰੀਕਾ ਪਹੁੰਚਿਆ ਤੇ ਪਿੱਛੇ ਟਰੈਵਲ ਏਜੰਟਾਂ ਨੇ ਉਨ੍ਹਾਂ ਦਾ ਘਰ ਵੀ ਵਿਕਵਾ ਦਿੱਤਾ ਤੇ ਜ਼ਮੀਨ ਉਨ੍ਹਾਂ ਦੀ ਜ਼ਮੀਨ ਪਹਿਲਾਂ ਹੀ ਕੌਡੀਆਂ ਦੇ ਭਾਅ ਵਿਕ ਗਈ ਸੀ। ਜਦੋਂ ਟਰੈਵਲ ਏਜੰਟਾਂ ਨੂੰ ਪੈਸੇ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਰਹਿਣ ਵਾਲੇ ਚਾਰ ਏਜੰਟਾਂ ਨੇ ਰਲ ਕੇ ਉਨ੍ਹਾਂ ਦੇ ਪੁੱਤਰ ਬਲਵਿੰਦਰ ਨੂੰ ਅਮਰੀਕਾ ਭੇਜਣ ਦਾ ਝਾਂਸਾ ਦਿੱਤਾ ਸੀ। ਏਜੰਟਾਂ ਨੇ 32 ਲੱਖ ਰੁਪਏ ਮੰਗੇ ਸਨ ਪਰ ਆਖੀਰ ਵਿੱਚ ਗੱਲ 28 ਲੱਖ ਉਤੇ ਨਿਬੜ ਗਈ ਸੀ।

ਪੀੜਤ ਪਰਿਵਾਰ ਨੇ ਦੱਸਿਆ ਕਿ ਬਲਵਿੰਦਰ ਜੁਲਾਈ 2024 ਵਿੱਚ ਘਰ ਤੋਂ ਸਿੱਧਾ ਅਮਰੀਕਾ ਜਾਣ ਲਈ ਤੁਰਿਆ ਸੀ ਪਰ ਏਜੰਟਾਂ ਵੱਲੋਂ ਉਸਨੂੰ ਸਿੱਧਾ ਅਮਰੀਕਾ ਭੇਜਣ ਦੀ ਬਜਾਏ ਧੋਖੇ ਨਾਲ ਉਸਨੂੰ ਵੱਖ-ਵੱਖ ਦੇਸ਼ਾਂ ਵਿੱਚੋਂ ਦੀ ਦੋ ਮਹੀਨਿਆਂ ਬਾਅਦ ਕੋਲੰਬੀਆ ਪਹੁੰਚਾ ਦਿੱਤਾ। ਜਿੱਥੇ ਉਸਨੂੰ ਅੱਗੇ ਦੇ ਸਫਰ ਲਈ ਡੌਂਕਰਾਂ ਹਵਾਲੇ ਕਰ ਦਿੱਤਾ। ਉਸ ਉਥੇ ਹੀ ਚਾਰ ਨੌਜਵਾਨ ਹੋਰ ਮਿਲੇ ਸਨ ਜੋ ਪੰਜਾਬ ਤੇ ਹਰਿਆਣੇ ਤੋਂ ਸਨ। ਡੌਂਕਰਾਂ ਨੇ ਉਨ੍ਹਾਂ ਨੂੰ ਪੰਜ ਮਹੀਨੇ ਤੱਕ ਕੋਲੰਬੀਆਂ ਦੇ ਜੰਗਲਾਂ ਵਿੱਚ ਬੰਦੀ ਬਣਾ ਕੇ ਰੱਖਿਆ ਅਤੇ ਫੋਨ ਤੇ ਪਾਸਪੋਰਟ ਖੋਹ ਲਏ।

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਡੌਕਰ ਉਨ੍ਹਾਂ ਕੋਲੋਂ ਲੱਖਾਂ ਰੁਪਏ ਹੋਰ ਮੰਗ ਕਰ ਰਹੇ ਸਨ। ਜਿਸ ਲਈ ਡੌਂਕਰਾਂ ਵੱਲੋਂ ਪਰਿਵਾਰ ਵਾਲ਼ਿਆਂ ਕੋਲੋਂ ਪੈਸੇ ਨਿਕਲਵਾਉਣ ਲਈ ਉਸਦੇ ਸਾਥੀਆਂ ਨੂੰ ਅਣਮਨੁੱਖੀ ਤਸੀਹੇ ਦਿੱਤੇ ਗਏ। ਪਰਿਵਾਰ ਨੇ ਦੱਸਿਆ ਕਿ ਉੱਥੇ ਨੌਜਵਾਨਾਂ ਦੇ ਪਲਾਸਟਿਕ ਦੇ ਲਿਫਾਫਿਆਂ ਨਾਲ ਬੰਨ੍ਹ ਕਿ ਲੋਹੇ ਦੀਆਂ ਗਰਮ ਰਾਡਾਂ ਨੰਗੇ ਸਰੀਰ ਉਤੇ ਲਗਾਈਆਂ ਗਈਆਂ, ਪਲਾਸਟਿਕ ਪਿਘਲਾ ਕਿ ਸਰੀਰ ਉਤੇ ਪਾਈ ਗਈ ਅਤੇ ਸਰੀਰ ਤੇ ਥਾਂ-ਥਾਂ ਤੇ ਬਲੇਡ ਮਾਰੇ ਗਏ। ਉਨ੍ਹਾਂ ਦੇ ਤੜਫਨ ਦੀ ਅਵਾਜ਼ ਦੀ ਬਲਵਿੰਦਰ ਨੂੰ ਨਾਲ ਦੇ ਕਮਰੇ ਤੱਕ ਆਉਂਦੀ ਰਹੀ।

ਇਸ ਮੌਕੇ ਜਾਣਕਾਰੀ ਦਿੰਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਜਿਵੇਂ ਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਤੁਰੰਤ ਇਸ ਨੂੰ ਵਿਦੇਸ਼ ਮੰਤਰਾਲੇ ਕੋਲ ਉਠਾਇਆ। ਇਸਦੇ ਨਾਲ ਹੀ ਉਹਨਾਂ ਵੱਲੋਂ ਕੋਲੰਬੀਆ ਵਿਚਲੇ ਭਾਰਤੀ ਦੂਤਾਵਾਸ ਨਾਲ ਵੀ ਸੰਪਰਕ ਕੀਤਾ ਤੇ ਬਲਵਿੰਦਰ ਦੀ ਸੁਰੱਖਿਅਤ ਵਾਪਸੀ ਲਈ ਹਰ ਤਰ੍ਹਾਂ ਦੇ ਇੰਤਜ਼ਾਮ ਕਰਕੇ ਦਿੱਤੇ।

Read More
{}{}