Mohali News: ਐਸਟੀਐਫ ਮੋਹਾਲੀ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਮੀਤ ਸਿੰਘ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂ
ਪ੍ਰਾਪਤ ਜਾਣਕਾਰੀ ਮੁਤਾਬਕ ਐਸਟੀਐਫ ਮੋਹਾਲੀ ਵੱਲੋਂ ਫ਼ਰੀਦਕੋਟ ਦੇ ਥਾਣਾ ਸਿਟੀ ਵਿੱਚ ਤਾਇਨਾਤ ਗੁਰਮੀਤ ਸਿੰਘ ਹੌਲਦਾਰ ਤੇ ਉਸਦੀ ਮਹਿਲਾ ਸਾਥੀ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਮੋਹਾਲੀ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਕਾਬਿਲੇਗੌਰ ਹੈ ਕਿ ਕਾਂਸਟੇਬਲ ਗੁਰਮੀਤ ਸਿੰਘ ਖਿਲਾਫ਼ ਪਹਿਲਾਂ ਵੀ ਦੋ ਮੁਕੱਦਮੇ ਦਰਜ ਹਨ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲੀਸ ਲਾਈਨ ਵਿੱਚ ਤਾਇਨਾਤ ਸੀ।
ਇਸ ਸਬੰਧੀ ਡੀਐਸਪੀ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕੇ ਐਸਟੀਐਫ ਵੱਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਪਾਹੀ ਗੁਰਮੀਤ ਸਿੰਘ ਅਤੇ ਉਸਦੀ ਸਾਥਣ ਨਵਦੀਪ ਕੌਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈਂ।
ਉਨ੍ਹਾਂ ਨੇ ਦੱਸਿਆ ਕਿ ਸਿਪਾਹੀ ਗੁਰਮੀਤ ਸਿੰਘ ਖਿਲਾਫ ਦੋ ਮਾਮਲੇ ਦਰਜ ਸਨ ਜਿਸ ਵਿੱਚ ਇੱਕ ਵਿਜੀਲੈਂਸ ਵੱਲੋਂ ਦਰਜ ਮਾਮਲਾ ਖਾਰਿਜ ਹੋ ਚੁੱਕਾ ਹੈ ਤੇ ਉਸਦੀ ਸਾਥਣ ਨਵਦੀਪ ਕੌਰ ਖਿਲਾਫ ਪਹਿਲਾ ਵੀ ਕਰੀਬ 7 ਮਾਮਲੇ ਦਰਜ ਹਨ। ਉਨ੍ਹਾਂ ਨੇ ਕਿਹਾ ਕਿ ਐਸਟੀਐਫ ਵੱਲੋਂ ਜਿਸ ਤਰ੍ਹਾਂ ਦੇ ਨਿਰਦੇਸ਼ ਹੋਣਗੇ ਉਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
2000 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ
ਇਸੇ ਲੜੀ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚੋਂ 2000 ਦੇ ਕਰੀਬ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਪਰ ਅੱਜ ਜਿਸ ਤਰ੍ਹਾਂ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਇੱਕ ਔਰਤ ਨਾਲ STF ਮੋਹਾਲੀ ਨੇ ਫੜ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਦਾ ਧੰਦਾ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਦੀ ਨਸ਼ਾ ਮੁਕਤ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਕੀਤਾ ਗ੍ਰਿਫ਼ਤਾਰ