Faridkot News: ਸਾਬਕਾ ਮੰਤਰੀ ਡਾ.ਰਾਜ ਕੁਮਾਰ ਵੇਰਕਾ ਨੂੰ ਪਾਰਟੀ ਹਾਈਕਮਾਂਡ ਵੱਲੋਂ ਫਰੀਦਕੋਟ ਜ਼ਿਲੇ ਦਾ ਕੁਆਡੀਨੇਟਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਅੱਜ ਉਹ ਫਰੀਦਕੋਟ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਜ਼ਿਲੇ ਦੀ ਸਮੁੱਚੀ ਲੀਡਰਸ਼ਿਪ ਨਾਲ ਮੁਲਾਕਤ ਕਰਦੇ ਨਜ਼ਰ ਆਏ ਅਤੇ ਪਾਰਟੀ ਗਤੀਵਿਧੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਹਾਲਾਂਕਿ ਅਜਿਹੀਆਂ ਗਤਿਵਿਧਿਆਂ ਨੂੰ ਕਿਤੇ ਨਾ ਕਿਤੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਵੀ ਮੰਨਿਆ ਜਾ ਰਿਹਾ ਹੈ।
ਮੀਡਿਆ ਨੂੰ ਮੁਖਾਤਿਬ ਹੁੰਦੇ ਡਾ. ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਦੇ ਫੈਸਲੇ ਮੁਤਾਬਿਕ ''ਸੰਵਿਧਾਨ ਬਚਾਉ ਰੈਲੀ'' ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਤਹਿਤ 4 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ ਅੰਦਰ ਸੂਬਾ ਪੱਧਰੀ ਵਿਸ਼ਾਲ ਰੈਲੀ ਕੱਢੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਨੂੰ ਲੈਕੇ ਅਤੇ ਰੈਲੀ ਅੰਦਰ ਸ਼ਮੂਲੀਅਤ ਕਰਨ ਲਈ ਰੂਪਰੇਖਾ ਤਿਆਰ ਕਰਨ ਲਈ ਅੱਜ ਪਾਰਟੀ ਵੱਲੋਂ ਜੋ ਜਿੰਮੇਵਾਰੀ ਸੌਪੀ ਗਈ ਹੈ। ਉਸ ਤਹਿਤ ਫਰੀਦਕੋਟ ਹਲਕੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰ ਅਗਲਾ ਪ੍ਰੋਗਰਾਮ ਤੈਅ ਕੀਤਾ ਜਾਣਾ ਹੈ।
ਉਨ੍ਹਾਂ ਕਿਹਾ ਕਿ ਚਾਰ ਮਈ ਦੀ ਸੂਬਾ ਪੱਧਰੀ ਰੈਲੀ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਲਕਾ ਵਾਈਜ ਰੈਲੀਆਂ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਹਨਾਂ ਰੈਲੀਆਂ ਦੇ ਸਿਲਸਿਲਾ ਖਤਮ ਹੋਣ ਤੋਂ ਬਾਅਦ ਵਿਧਾਨ ਸਭਾ ਹਲਕੇ ਵਾਈਸ ਵੀ ਸੰਵਿਧਾਨ ਬਚਾਓ ਰੈਲੀ ਕੱਢੀਆਂ ਜਾਣਗੀਆਂ। ਵੇਰਕਾ ਨੇ ਸਾਫ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਹੁਣੇ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਨਾਲ ਹੀ ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਪੂਰੀ ਤਰ੍ਹਾਂ ਫਲਾਪ ਸਾਬਤ ਹੋਈ ਹੈ। ਜਿਸ ਦੇ ਰਾਜ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਨਸ਼ਿਆਂ ਨੂੰ ਰੋਕਣ ਨੂੰ ਲੈਕੇ ਵੀ ਆਪ ਸਰਕਾਰ ਕਾਰਗਰ ਸਾਬਿਤ ਨਹੀਂ ਹੋ ਸਕੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਨਜ਼ਰ ਆਈ ਹੈ ਅਤੇ ਦੂਜੇ ਪਾਸੇ ਭਾਵੇਂ ਉਹ ਬੀਜੇਪੀ ਪਾਰਟੀ ਹੈ ਜਾਂ ਅਕਾਲੀ ਦਲ ਹੋਵੇ ਉਹ ਆਪਣਾ ਵਜੂਦ ਗਵਾ ਚੁੱਕੇ ਹਨ। ਜਿਸ ਕਰਕੇ ਕਿਤੇ ਨਾ ਕਿਤੇ ਸੂਬਾ ਵਾਸੀਆਂ ਨੂੰ ਹੁਣ ਕਾਂਗਰਸ ਪਾਰਟੀ ਤੋਂ ਹੀ ਉਮੀਦਾਂ ਨਜ਼ਰ ਆਉਂਦੀਆਂ ਹਨ ਕਿ ਉਹ ਸੂਬੇ ਨੂੰ ਬਰਬਾਦ ਹੋਣ ਤੋਂ ਬਚਾ ਸਕਦੀ ਹੈ।
ਕਾਂਗਰਸ ਪਾਰਟੀ ਵਿੱਚ ਆਪਸੀ ਫੁੱਟ ਨੂੰ ਲੈ ਕੇ ਕੀਤੇ ਸਵਾਲ ਤੇ ਉਹਨਾਂ ਕਿਹਾ ਕਿ ਲੀਡਰਸ਼ਿਪ ਵਿੱਚ ਥੋੜੀ ਬਹੁਤ ਅਣਬਨ ਚਲਦੀ ਰਹਿੰਦੀ ਹੈ ਪਰ ਚੋਣਾਂ ਵੇਲੇ ਉਹ ਹਮੇਸ਼ਾ ਪਾਰਟੀ ਹਾਈ ਕਮਾਂਡ ਦੇ ਹੁਕਮਾਂ ਤੇ ਇੱਕਜੁੱਟ ਹੋ ਕੇ ਚੋਣਾਂ ਲੜਦੇ ਹਨ ਜੋ ਮਾੜੀ ਮੋਟੀ ਆਪਸੀ ਰੰਜਿਸ਼ ਜਾਂ ਗਿਲੇ ਹੁੰਦੇ ਹਨ ਉਹਨਾਂ ਨੂੰ ਰਲ ਮਿਲ ਕੇ ਖਤਮ ਕਰ ਦਿੱਤਾ ਜਾਂਦਾ ਹੈ।
ਪਹਿਲਗਾਮ ਵਿੱਚ ਹੋਏ ਅੰਤਕੀ ਹਮਲੇ ਨੂੰ ਲੈ ਕੇ ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਨ ਯੋਗ ਘਟਨਾ ਹੈ ਜਿਸ ਤਰੀਕੇ ਦੇ ਨਾਲ ਨਿਹੱਥੇ ਸੈਲਾਨੀਆਂ ਤੇ ਅੱਤਵਾਦੀਆਂ ਵੱਲੋਂ ਹਮਲਾ ਕਰ ਉਹਨਾਂ ਨੂੰ ਜਾਨੋ ਮਾਰ ਦਿੱਤਾ ਗਿਆ ਇਸ ਨੂੰ ਲੈ ਕੇ ਕਾਂਗਰਸ ਪਾਰਟੀ ਘੋਰ ਨਿੰਦਾ ਕਰਦੀ ਹੈ।