Home >>Punjab

Faridkot News: ਡੀਏਪੀ ਖਾਦ ਦੀ ਕਮੀ ਤੋਂ ਪ੍ਰੇਸ਼ਾਨ ਹੋਏ ਕਿਸਾਨ ਨੇ ਖੇਤੀਬਾੜੀ ਦਫਤਰ ਦੇ ਗੇਟ ਅੱਗੇ ਕੀਤਾ ਪ੍ਰਦਰਸ਼ਨ

Faridkot News:  ਭਾਰਤੀ ਕਿਸਾਨ ਡਕੌਂਦਾ ਵੱਲੋਂ ਫਰੀਦਕੋਟ ਦੇ ਖੇਤੀਬਾੜੀ ਅਫਸਰ ਦੇ ਦਫਤਰ ਦੇ ਬਾਹਰ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਡੀਏਪੀ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ। 

Advertisement
Faridkot News: ਡੀਏਪੀ ਖਾਦ ਦੀ ਕਮੀ ਤੋਂ ਪ੍ਰੇਸ਼ਾਨ ਹੋਏ ਕਿਸਾਨ ਨੇ ਖੇਤੀਬਾੜੀ ਦਫਤਰ ਦੇ ਗੇਟ ਅੱਗੇ ਕੀਤਾ ਪ੍ਰਦਰਸ਼ਨ
Manpreet Singh|Updated: Dec 10, 2024, 03:05 PM IST
Share

Faridkot News: ਫ਼ਰੀਦਕੋਟ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀਏਪੀ ਖਾਦ ਲਈ ਇੱਕ ਵਾਰ ਫਿਰ ਤੋਂ ਖੱਜਲ ਹੋਣਾ ਪੈ ਰਿਹਾ ਹੈ। ਅਤੇ ਇਸ ਵਾਰ ਕਿਸਾਨਾਂ ਨੂੰ ਡੀਏਪੀ ਖਾਦ ਦੀ ਬੋਰੀਆਂ ਦੇ ਨਾਲ ਨੈਨੋ ਦਵਾਈ ਵੀ ਦਿੱਤੀਆਂ ਜਾ ਰਹੀਆਂ ਹਨ। ਜਿਸ ਦਾ ਕਿ ਵਿਰੋਧ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਮਨਜੀਤ ਧਨੇਰ ਗਰੁੱਪ ਵੱਲੋਂ ਕੀਤਾ ਗਿਆ। ਅੱਜ ਭਾਰਤੀ ਕਿਸਾਨ ਡਕੌਂਦਾ ਵੱਲੋਂ ਫਰੀਦਕੋਟ ਦੇ ਖੇਤੀਬਾੜੀ ਅਫਸਰ ਦੇ ਦਫਤਰ ਦੇ ਬਾਹਰ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਡੀਏਪੀ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ। ਅਤੇ ਜੋ ਦਵਾਈਆਂ ਦਿੱਤੀਆਂ ਜਾਣਗੀਆਂ ਉਹ ਨਹੀਂ ਦਿੱਤੀਆਂ ਜਾਣਗੀਆਂ।

ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਡੀਏਪੀ ਖਾਦ ਲਈ ਖੱਜਲ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਦਾਵਾ ਕੀਤਾ ਗਿਆ ਸੀ ਪਰ ਉਸ ਦੇ ਬਾਵਜੂਦ ਵੀ ਹਾਲੇ ਤੱਕ ਡੀਏਪੀ ਖਾਦ ਉਹਨਾਂ ਤੱਕ ਨਹੀਂ ਪਹੁੰਚ ਰਹੀ। ਨਾਲ ਦੀ ਨਾਲ ਉਨ੍ਹਾਂ ਨੂੰ ਧੱਕੇ ਨਾਲ ਨੈਨੋ ਦਵਾਈ ਦਿੱਤੀ ਜਾ ਰਹੀ ਹੈ ਜੋ ਉਹ ਨਹੀਂ ਲੈਣਾ ਚਾਹੁੰਦੇ। ਜਿਸ ਦੇ ਵਿਰੋਧ ਵਜੋਂ ਅੱਜ ਉਹਨਾਂ ਵੱਲੋਂ ਇਥੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਖੇਤੀਬਾੜੀ ਵਿਭਾਗ ਨਾਲ ਅੱਜ ਮੀਟਿੰਗ ਤੋਂ ਬਾਅਦ ਉਹਨਾਂ ਭਰੋਸਾ ਦਿੱਤਾ ਹੈ ਕਿ ਇਸ ਸਮੱਸਿਆ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ। ਜਿਸ ਤੋਂ ਬਾਅਦ ਉਹਨਾਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਖੇਤੀਬਾੜੀ ਅਫਸਰ ਅਮਰੀਕ ਸਿੰਘ ਨੇ ਦੱਸਿਆ ਕੀ ਕਿਸਾਨਾਂ ਨੂੰ ਡੀਏਪੀ ਦੀ ਜੋ ਸਮੱਸਿਆ ਆ ਰਹੀ ਸੀ, ਉਸ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਡੀਏਪੀ ਖਾਦ ਪਹੁੰਚ ਚੁੱਕੀ ਹੈ ਅਤੇ ਜਿੱਥੇ ਖਾਦ ਦੀ ਸਮੱਸਿਆ ਹੈ ਉੱਥੇ ਪਹਿਲ ਦੇ ਅਧਾਰ ਤੇ ਡੀਏਪੀ ਖਾਦ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜਿਸ ਦਵਾਈਆਂ ਬਾਰੇ ਕਹਿ ਰਹੇ ਹਨ ਉਸ ਬਾਰੇ ਕੋਈ ਲਿਖਤੀ ਸ਼ਿਕਾਇਤ ਆਵੇਗੀ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਡੀਏਪੀ ਦੀ ਖਾਦ ਸਮੱਸਿਆ ਨਹੀਂ ਆਵੇਗੀ।

Read More
{}{}