Shambhu Border: ਸ਼ੰਭੂ ਬਾਰਡਰ ਉੱਤੇ ਇੱਕ ਕਿਸਾਨ ਦੀ ਮੌਤ ਹੋਣ ਬਾਰੇ ਸੂਚਨਾ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਛਾਣ ਪ੍ਰਗਟ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਕੱਕੜ ਤਹਿਸੀਲ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਉਕਤ ਕਿਸਾਨ ਦੀ ਮੌਤ ਹੋ ਗਈ। ਕਿਸਾਨ 2 ਏਕੜ ਜ਼ਮੀਨ ਦਾ ਮਾਲਕ ਸੀ।
ਪ੍ਰਗਟ ਸਿੰਘ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਾਏ ਮੋਰਚੇ 'ਚ ਪੁੱਜਿਆ ਹੋਇਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਇਕ ਬੇਟਾ ਅਤੇ 2 ਵਿਆਹੁਤਾ ਦੀਆਂ ਛੱਡ ਗਿਆ ਹੈ। ਉਸ ਕੋਲ 2 ਏਕੜ ਦੇ ਕਰੀਬ ਜ਼ਮੀਨ ਸਨ। ਕਿਸਾਨ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਸ਼ੰਭੂ ਬਾਰਡਰ 'ਤੇ ਗਮ ਦਾ ਮਾਹੌਲ ਛਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਕ ਕਿਸਾਨ ਵਲੋਂ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਗਈਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਟਰੱਕ ਤੇ ਪਿਕਅੱਪ ਗੱਡੀ ਵਿਚਕਾਰ ਭਿਆਨਕ ਟੱਕਰ, ਹੁਣ ਤੱਕ 9 ਮੌਤਾਂ ਹੋਣ ਦੀ ਖ਼ਬਰ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੇ ਦਿਨ ਪਰਗਟ ਸਿੰਘ ਮੋਰਚੇ 'ਚ ਆਇਆ ਸੀ ਅਤੇ ਉਸ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਇਸ ਮੌਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਹੋਰ ਕਿੰਨੀਆਂ ਜਾਨਾਂ ਲਵੇਗੀ ਅਤੇ ਕਿੰਨੇ ਕਿਸਾਨ ਸ਼ਹੀਦ ਕਰਵਾਏਗੀ। ਪੰਧੇਰ ਨੇ ਦੱਸਿਆ ਕਿ ਮੋਰਚੇ 'ਚ ਹੁਣ ਤੱਕ 40 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਟੋਲ ਪਲਾਜ਼ਾ 'ਤੇ ਟੋਲ ਸਲਿੱਪ ਨੂੰ ਲੈ ਕੇ ਹੋਈ ਤਿੱਖੀ ਬਹਿਸ, ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ