Home >>Punjab

Farmer Meeting News: ਕਿਸਾਨਾਂ ਦੀਆਂ ਪੈਡਿੰਗ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Farmer Meeting News: ਪੰਜਾਬ ਭਵਨ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸੀਐੱਮ ਤੇ ਕਿਸਾਨਾਂ ਵਿਚਾਲੇ ਪੈਡਿੰਗ ਮੰਗਾਂ ਨੂੰ ਲੈ ਕੇ ਗੱਲਬਾਤ ਹੋਈ।

Advertisement
Farmer Meeting News: ਕਿਸਾਨਾਂ ਦੀਆਂ ਪੈਡਿੰਗ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !
Zee News Desk|Updated: Dec 19, 2023, 05:35 PM IST
Share

Farmer Meeting News: ਪੰਜਾਬ ਭਵਨ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸੀਐੱਮ ਤੇ ਕਿਸਾਨਾਂ ਵਿਚਾਲੇ ਪੈਡਿੰਗ ਮੰਗਾਂ ਨੂੰ ਲੈ ਕੇ ਗੱਲਬਾਤ ਹੋਈ। ਸੀਐੱਮ ਮਾਨ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਇੱਕ ਕਮੇਟੀ ਦਾ ਗਠਨ ਕੀਤਾ ਹੈ

ਜਿਸ ਦੀ ਅਗਵਾਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ, ਜਦੋਂ ਕਿ ਸੀਨੀਅਰ IAS ਅਧਿਕਾਰੀ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਤੇ ਖੇਤੀਬਾੜੀ ਮਾਹਿਰ ਮੈਂਬਰਾਂ ਵਜੋਂ ਸ਼ਾਮਲ ਹੋਣਗੇ।  ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਨੀਆਂ ਯਕੀਨੀ ਬਣਾਉਣ ਲਈ

ਇਹ ਕਮੇਟੀ 31 ਮਾਰਚ 2024 ਤੱਕ ਆਪਣੀ ਰਿਪੋਰਟ ਨੂੰ ਅੰਤਮ ਰੂਪ ਦੇਵੇਗੀ।  ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅੰਨਦਾਤਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੇ ਨਾਲ ਮੁੱਖ ਮੰਤਰੀ ਨੇ ਪਹਿਲੀ ਜਨਵਰੀ ਤੋਂ 13 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜੇ ਕਿਸਾਨਾਂ ਦਾ ਜ਼ਮੀਨ ਦੀ ਮਾਲਕੀ ਬਾਰੇ ਕੋਈ ਵਿਵਾਦ ਨਹੀਂ ਹੋਵੇਗਾ, ਉੱਥੇ ਜ਼ਮੀਨ ਦੀ ਮਲਕੀਅਤ ਕਬਜ਼ੇ ਦੇ ਆਧਾਰ ਉਤੇ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਕਿਸਾਨ ਸਹਿਮਤੀ ਨਾਲ ਜ਼ਮੀਨ ਦੀ ਤਕਸੀਮ ਕਰਵਾਉਣਾ ਚਾਹੁੰਦੇ ਹਨ,

ਉਨ੍ਹਾਂ ਨੂੰ ਇਸ ਨਾਲ ਕਾਫ਼ੀ ਲਾਭ ਹੋਵੇਗਾ। ਇਕ ਹੋਰ ਕਿਸਾਨ ਪੱਖੀ ਫੈਸਲੇ ਵਿੱਚ ਮੁੱਖ ਮੰਤਰੀ ਨੇ ਪਿੰਡਾਂ ਵਿੱਚ ਸਹਿਕਾਰੀ ਸਭਾਵਾਂ ਵਿੱਚ ਨਵੇਂ ਖਾਤੇ ਖੋਲ੍ਹਣ ਉਤੇ ਲੱਗੀ ਰੋਕ ਹਟਾਉਣ ਦਾ ਐਲਾਨ ਕੀਤਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕਿਸਾਨਾਂ ਦਾ ਹਰ ਤਰ੍ਹਾਂ ਦਾ ਬਕਾਇਆ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਹਿੰਦ ਫੀਡਰ ਦੀਆਂ ਟੇਲਾਂ ਉਤੇ ਪਾਣੀ ਮੁਹੱਈਆ ਕਰਵਾਉਣ ਲਈ ਲਾਏ ਗਏ 242 ਲਿਫਟ ਪੰਪਾਂ ਨੂੰ ਇਕ ਜਨਵਰੀ ਤੋਂ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਅਵਾਰਾ ਅਤੇ ਜੰਗਲੀ ਜਾਨਵਰਾਂ ਨਾਲ ਨਜਿੱਠਣ ਲਈ ਸਰਕਾਰ ਕਿਸਾਨਾਂ ਨੂੰ ਪਰਮਿਟ ਦੇਣ ਉਤੇ ਵਿਚਾਰ ਕਰ ਰਹੀ ਹੈ ਕਿਉਂ ਜੋ ਇਹ ਜਾਨਵਰ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰਦੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਦੇ ਯਕਮੁਸ਼ਤ ਨਿਪਟਾਰੇ ਦੇ ਮਸਲੇ ਨੂੰ ਨਾਬਾਰਡ ਕੋਲ ਵਿਚਾਰੇਗੀ।

ਇਕ ਹੋਰ ਮਸਲੇ ਉਤੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਬਿਜਲੀ ਦੀ ਵੰਡ ਦਾ ਕੰਮ ਕਿਸੇ ਪ੍ਰਾਈਵੇਟ ਏਜੰਸੀ ਨੂੰ ਨਹੀਂ ਦਿੱਤਾ ਜਾਵੇਗਾ।

ਇਕ ਹੋਰ ਮਾਮਲੇ ਉਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਸਹਾਇਤਾ ਲਈ ਹਰੇਕ ਕਦਮ ਚੁੱਕੇਗੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਲਈ ਫਸਲ ਦਾ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਕਾਨੂੰਨੀ, ਪ੍ਰਸ਼ਾਸਕੀ ਅਤੇ ਸਾਰੇ ਢੰਗ-ਤਰੀਕਿਆਂ ਰਾਹੀਂ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੇਗੀ।

ਇਸ ਮੌਕੇ ਮਾਨ ਨੇ ਕਿਸਾਨਾਂ ਨੂੰ SYL ਦੇ ਮੁੱਦੇ 'ਤੇ ਕਿਸਾਨਾਂ ਨੂੰ ਇਹ ਭਰੋਸਾ ਵੀ ਦਵਾਇਆ ਹੈ ਕਿ ਪੰਜਾਬ ਕੋਲ ਹੋਰ ਰਾਜਾਂ ਲਈ ਪਾਣੀ ਦੀ ਇਕ ਬੂੰਦ ਵੀ ਵਾਧੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਕਿਹਾ

ਕਿ ਉਹ 28 ਦਸੰਬਰ ਨੂੰ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਸੱਦੀ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੀਟਿੰਗ ਵਿੱਚ ਉਹ ਪੰਜਾਬ ਦਾ ਪੱਖ ਪੁਖ਼ਤਗੀ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਗੱਲ ਜ਼ੋਰਦਾਰ ਢੰਗ ਨਾਲ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਦੌਰਾਨ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਕਰਨਗੇ।

ਇਹ ਵੀ ਪੜ੍ਹੋ: Farmer news: ਸੰਯੁਕਤ ਕਿਸਾਨ ਮੋਰਚੇ ਦੀਆਂ ਮੁੱਖ ਮੰਗਾਂ ਕੀ ਹਨ ?

(ਰੋਹਿਤ ਬਾਂਸਲ ਦੀ ਰਿਪੋਰਟ)

 

Read More
{}{}