Home >>Punjab

Shri Muktsar Sahib: ਭਾਜਪਾ ਆਗੂ ਦੀ ਗੱਡੀ ਨੂੰ ਘੇਰ ਕਿਸਾਨਾਂ ਅਤੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

Shri Muktsar Sahib: ਕਿਸਾਨਾਂ ਅਤੇ ਵਿਦਿਆਰਥੀਆਂ ਨੇ ਭਾਜਪਾ ਆਗੂ ਦੀ ਕਾਰ ਦਾ ਘਿਰਾਓ ਕਰਕੇ ਕਰੀਬ 1 ਘੰਟਾ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ 'ਤੇ ਵਰਕਰਾਂ ਨੇ ਕਿਹਾ ਕਿ ਪਿੰਡਾਂ ਵਿਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ। 

Advertisement
Shri Muktsar Sahib: ਭਾਜਪਾ ਆਗੂ ਦੀ ਗੱਡੀ ਨੂੰ ਘੇਰ ਕਿਸਾਨਾਂ ਅਤੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
Manpreet Singh|Updated: May 24, 2024, 02:27 PM IST
Share

 

Shri Muktsar Sahib: ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਪਿੰਡਾਂ ਵਿਚ ਚੋਣ ਪ੍ਰਚਾਰ ਲਈ ਪਹੁੰਚ ਰਹੇ ਭਾਜਪਾ ਆਗੂਆਂ ਦਾ ਘਿਰਾਓ ਕਰ ਰਹੀਆਂ ਹਨ। ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਪਿੰਡ ਚੱਕ ਗਾਂਧਾਂ ਸਿੰਘ ਵਾਲਾ ਵਿਖੇ ਭਾਜਪਾ ਆਗੂ ਦਾ ਕਿਸਾਨਾਂ ਅਤੇ ਵਿਦਿਆਰਥੀਆਂ ਨੇ ਕੀਤਾ ਘਿਰਾਓ। ਫਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪਹੁੰਚੇ ਜਾ ਰਹੇ ਸਨ। 

ਸੀਨੀਅਰ ਆਗੂ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਗੱਡੀ ਦਾ ਕਿਸਾਨ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਪਿੰਡ ਗਾਂਧਾ ਸਿੰਘ ਵਾਲਾ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦਾ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਵਰਕਰਾਂ ਨੇ ਘਿਰਾਓ ਕੀਤਾ।

ਇਹ ਵੀ ਪੜ੍ਹੋ: Amritsar News: ਪੌਸ਼ ਇਲਾਕੇ ’ਚ ਨਹੀਂ ਪੀਣਯੋਗ ਪਾਣੀ, ਅੱਕੇ ਲੋਕਾਂ ਨੇ ਚੋਣਾਂ ਦਾ ਕਰਤਾ ਬਾਈਕਾਟ

 

ਕਿਸਾਨਾਂ ਅਤੇ ਵਿਦਿਆਰਥੀਆਂ ਨੇ ਭਾਜਪਾ ਆਗੂ ਦੀ ਕਾਰ ਦਾ ਘਿਰਾਓ ਕਰਕੇ ਕਰੀਬ 1 ਘੰਟਾ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ 'ਤੇ ਵਰਕਰਾਂ ਨੇ ਕਿਹਾ ਕਿ ਪਿੰਡਾਂ ਵਿਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ। ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿਚ ਰਹੀ ਸਰਕਾਰ ਦੌਰਾਨ ਜਿਸ ਤਰ੍ਹਾਂ ਦਾ ਵਿਵਹਾਰ ਪੰਜਾਬ ਅਤੇ ਹਰਿਆਣਾ ਬਾਰਡਰ ਤੇ ਕਿਸਾਨਾਂ ਨਾਲ ਕੀਤਾ ਗਿਆ। ਉਹ ਪੰਜਾਬ ਦੇ ਲੋਕ ਭੁੱਲੇ ਨਹੀਂ ਅਤੇ ਹੁਣ ਲੋਕ ਸਭਾ ਚੋਣਾਂ ਲਈ ਵੋਟਾਂ ਮੰਗਣ ਆਉਣ ਵਾਲੇ ਆਗੂਆਂ ਨੂੰ ਜਿੱਥੇ ਘੇਰ ਕੇ ਸਵਾਲ ਪੁੱਛੇ ਜਾਣਗੇ, ਉੱਥੇ ਹੀ ਉਹਨਾਂ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Lok Sabha Election: ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

 

Read More
{}{}