Home >>Punjab

Farmer Protest: ਕਿਸਾਨਾਂ ਆਗੂ ਨੇ ਜੱਥੇ ਨੂੰ ਸ਼ੰਭੂ ਬਾਰਡਰ ਤੋਂ ਵਾਪਸ ਬੁਲਾਇਆ, ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਦਾ ਕਰਨਗੇ ਐਲਾਨ

Farmer Protest: ਪੁਲਿਸ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। 

Advertisement
Farmer Protest: ਕਿਸਾਨਾਂ ਆਗੂ ਨੇ ਜੱਥੇ ਨੂੰ ਸ਼ੰਭੂ ਬਾਰਡਰ ਤੋਂ ਵਾਪਸ ਬੁਲਾਇਆ, ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਦਾ ਕਰਨਗੇ ਐਲਾਨ
Manpreet Singh|Updated: Dec 08, 2024, 05:13 PM IST
Share

Farmer Protest: ਦਿੱਲੀ ਲਈ ਰਵਾਨਾ ਹੋਏ ਪੰਜਾਬ ਦੇ 101 ਕਿਸਾਨ ਕਰੀਬ ਪੌਣੇ 4 ਘੰਟੇ ਬਾਅਦ ਵਾਪਸ ਪਰਤੇ। ਕਿਸਾਨ ਦਾ ਜੱਥਾ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਇਆ ਸੀ। ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਬਾਰਡਰ 'ਤੇ ਹੀ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਲਈ ਮਨਜ਼ੂਰੀ ਪੱਤਰ ਮੰਗਿਆ।

ਪੁਲਿਸ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੌਰਾਨ 5 ਕਿਸਾਨ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ, ਉਸ ਨੂੰ ਪੀਜੀਆਈ ਰੈਫਰ ਕੀਤਾ ਗਿਆ।  ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਜੱਥੇ ਨੂੰ ਵਾਪਸ ਬੁਲਾ ਲਿਆ। ਹੁਣ ਕਿਸਾਨ ਮੀਟਿੰਗ ਕਰਨਗੇ। ਹਾਲਾਂਕਿ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਦੌਰਾਨ ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਫੁੱਲਾਂ ਦੀ ਵਰਖਾ ਵੀ ਕੀਤੀ।

ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਪੁਲਿਸ ਨੇ ਮੀਡੀਆ ਨੂੰ ਦੂਰੋਂ ਹੀ ਕਵਰੇਜ ਕਰਨ ਦੀ ਸਲਾਹ ਦਿੱਤੀ ਹੈ। ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ।

ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ ਸੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 101 ਕਿਸਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਕਿਸਾਨਾਂ ਦੀ ਸ਼ਨਾਖਤ ਕਰਾਂਗੇ ਅਤੇ ਫਿਰ ਉਨ੍ਹਾਂ ਨੂੰ ਅੱਗੇ ਜਾਣ ਦੇਵਾਂਗੇ। ਸਾਡੇ ਕੋਲ 101 ਕਿਸਾਨਾਂ ਦੇ ਨਾਵਾਂ ਦੀ ਸੂਚੀ ਹੈ ਅਤੇ ਇਹ ਉਹ ਕਿਸਾਨ ਨਹੀਂ ਹਨ। ਉਹ ਸਾਨੂੰ ਪਛਾਣ ਨਹੀਂ ਕਰਨ ਦੇ ਰਹੇ ਹਨ।

ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਪੁਲਿਸ ਨੇ ਮੀਡੀਆ ਨੂੰ ਦੂਰੋਂ ਹੀ ਕਵਰੇਜ ਕਰਨ ਦੀ ਸਲਾਹ ਦਿੱਤੀ ਹੈ। ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ ਸੀ।

Read More
{}{}