Home >>Punjab

Mansa News: ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

Mansa News: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

Advertisement
Mansa News: ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
Ravinder Singh|Updated: Jan 10, 2025, 03:04 PM IST
Share

Mansa News: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ 'ਚ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਔਰਤਾਂ ਨੇ ਬਠਿੰਡਾ-ਪਟਿਆਲਾ ਰੋਡ 'ਤੇ ਰੋਸ ਮਾਰਚ ਕੱਢਿਆ। ਕਿਸਾਨੀ ਮੰਗਾਂ ਨੂੰ ਲੈ ਕ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉਤੇ ਹਨ ਤੇ ਉਥੇ ਹੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ ਕਿਸਾਨਾਂ ਤੇ ਬੀਬੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਬਠਿੰਡਾ ਪਟਿਆਲਾ ਰੋਡ 'ਤੇ ਕੇਂਦਰ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਮੰਨੀਆਂ ਗਈਆਂ ਕਿਸਾਨਾਂ ਦੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ 'ਤੇ ਹਨ।

ਇਹ ਵੀ ਪੜ੍ਹੋ : Punjab Breaking Live Updates: ਖਨੌਰੀ ਤੇ ਸ਼ੰਭੂ ਸਰਹੱਦ 'ਤੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਨੂੰ ਲੈ ਕੇ SC 'ਚ ਹੋਵੇਗੀ ਸੁਣਵਾਈ; ਜਾਣੋ ਹੋਰ ਵੱਡੀਆਂ ਖਬਰਾਂ

ਉਨ੍ਹਾਂ ਕਿਹਾ ਕਿ ਜੋ ਮੰਗ ਕਰ ਰਹੇ ਹਨ ਕਿ ਐਮਐਸਪੀ ਲਾਗੂ ਕੀਤਾ ਜਾਵੇ, ਬਿਜਲੀ ਐਕਟ ਰੱਦ ਕੀਤਾ ਜਾਵੇ, ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਵੱਡੀਆਂ ਮੰਗਾਂ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਲਾਗੂ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦ ਹੀ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਲਾਗੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਵੀ ਕੇਂਦਰ ਖਿਲਾਫ਼ ਕਿਸਾਨਾਂ ਦਾ ਵਿਰੋਧ ਜਾਰੀ ਰਹੇਗਾ ਅਤੇ 26 ਜਨਵਰੀ ਨੂੰ ਜ਼ਿਲ੍ਹੇ ਭਰ ਵਿੱਚ ਕਿਸਾਨ ਟਰੈਕਟਰ ਮਾਰਚ ਵੀ ਕਰਨਗੇ।

ਇਹ ਵੀ ਪੜ੍ਹੋ : Punjab Government News: ਪੰਜਾਬ ਸਰਕਾਰ ਨੇ ਕੇਂਦਰ ਦੀ ਖੇਤੀ ਮੰਡੀ ਨੀਤੀ ਦਾ ਖਰੜਾ ਕੀਤਾ ਰੱਦ

Read More
{}{}