Home >>Punjab

Mansa News: ਲੈਂਡ ਪੂਲਿੰਗ ਪਾਲਸੀ ਦਾ ਕਿਸਾਨਾਂ ਵੱਲੋਂ ਵਿਰੋਧ; ਵਿਧਾਇਕ ਦੇ ਘਰ ਦਾ ਘਿਰਾਓ

Mansa News:  ਮਾਨਸਾ ਜ਼ਿਲ੍ਹੇ ਵਿੱਚ ਲੈਂਡ ਪੂਲਿੰਗ ਪਾਲਸੀ ਦੇ ਅਧੀਨ 212 ਏਕੜ ਜ਼ਮੀਨ ਐਕਵਾਇਰ ਕਰਨ ਦੇ ਵਿਰੋਧ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕ ਦੇ ਘਰ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ। 

Advertisement
Mansa News: ਲੈਂਡ ਪੂਲਿੰਗ ਪਾਲਸੀ ਦਾ ਕਿਸਾਨਾਂ ਵੱਲੋਂ ਵਿਰੋਧ; ਵਿਧਾਇਕ ਦੇ ਘਰ ਦਾ ਘਿਰਾਓ
Ravinder Singh|Updated: Jun 26, 2025, 02:38 PM IST
Share

Mansa News:  ਮਾਨਸਾ ਜ਼ਿਲ੍ਹੇ ਵਿੱਚ ਲੈਂਡ ਪੂਲਿੰਗ ਪਾਲਸੀ ਦੇ ਅਧੀਨ 212 ਏਕੜ ਜ਼ਮੀਨ ਐਕਵਾਇਰ ਕਰਨ ਦੇ ਵਿਰੋਧ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕ ਦੇ ਘਰ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਕੀਮਤ ਵਿੱਚ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਹੋਣ ਦੇਣਗੇ।

ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਦੇ ਘਰ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਵਿੱਚ 212 ਏਕੜ ਜਮੀਨ ਲੈਂਡ ਪੂਲਿੰਗ ਪਾਲਸੀ ਅਧੀਨ ਸਰਕਾਰ ਵੱਲੋਂ ਐਕਵਾਇਰ ਕਰਨ ਦਾ ਕਿਸਾਨ ਜਥੇਬੰਦੀਆਂ ਵੱਲੋਂ ਇਸ ਤੋਂ ਪਹਿਲਾਂ ਵੀ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਦੋ ਵਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਚੁੱਕਿਆ ਪਰ ਅੱਜ ਵਿਧਾਇਕ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਤਾਂ ਕਿ ਉਨ੍ਹਾਂ ਦੀ ਆਵਾਜ਼ ਵਿਧਾਨ ਸਭਾ ਵਿੱਚ ਗੂੰਜ ਸਕੇ ਅਤੇ ਸਰਕਾਰ ਦੇ ਕੰਨੀ ਕਿਸਾਨਾਂ ਦੀ ਆਵਾਜ਼ ਪਵੇ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਸਰਕਾਰ ਵੱਲੋਂ ਇੱਕ ਨਵੀਂ ਪਾਲਸੀ ਦੇ ਅਧੀਨ ਹਜ਼ਾਰਾਂ ਏਕੜ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ 212 ਏਕੜ ਜ਼ਮੀਨ ਐਕਵਾਇਰ ਕਰਨ ਦਾ ਸਰਕਾਰ ਵੱਲੋਂ ਫਰਮਾਨ ਜਾਰੀ ਕਰ ਦਿੱਤਾ ਗਿਆ ਪਰ ਕਿਸਾਨ ਆਪਣੀ ਜ਼ਮੀਨ ਦਾ ਇੱਕ ਟੁਕੜਾ ਵੀ ਨਹੀਂ ਦੇਣਾ ਚਾਹੁੰਦੇ।

ਇਹ ਵੀ ਪੜ੍ਹੋ : CM Bhagwant Mann: ਪਹਿਲਾਂ ਛੋਟੇ ਨਸ਼ਾ ਤਸਕਰਾਂ ਖਿਲਾਫ਼ ਹੁਣ ਜਰਨੈਲਾਂ ਉਤੇ ਕਾਰਵਾਈ ਹੋ ਰਹੀ-ਸੀਐਮ ਭਗਵੰਤ ਮਾਨ

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਇਹ ਨਵੀਂ ਪਾਲਸੀ ਲਿਆਂਦੀ ਹੈ ਜਿਸ ਵਿੱਚ ਕਿਸਾਨਾਂ ਨੂੰ ਪੈਸੇ ਨਹੀਂ ਬਲਕਿ ਉਨ੍ਹਾਂ ਦੀ ਜ਼ਮੀਨ ਵਿੱਚੋਂ ਹੀ ਕੁਝ ਹਿੱਸਾ ਰੁਜ਼ਗਾਰ ਚਲਾਉਣ ਲਈ ਦਿੱਤਾ ਜਾਵੇਗਾ ਪਰ ਕਿਸਾਨ ਆਪਣੀ ਜ਼ਮੀਨ ਨਹੀਂ ਦੇਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਜ਼ਬਰਦਸਤੀ ਜ਼ਮੀਨ ਐਕਵਾਇਰ ਕਰੇਗੀ ਤਾਂ ਕਿਸਾਨ ਸਰਕਾਰ ਦੇ ਨਾਲ ਆਰ ਪਾਰ ਦੀ ਲੜਾਈ ਲੜਨ ਦੇ ਲਈ ਤਿਆਰ ਹਨ।

ਇਹ ਵੀ ਪੜ੍ਹੋ : ਸਤਲੁਜ ਦਰਿਆ ਨਾਲ ਲੱਗਦੇ ਅੱਧਾ ਦਰਜਨ ਪਿੰਡਾਂ ਨੇ ਡੀਸਿਲਟਿੰਗ ਕਰਵਾਉਣ ਤੋਂ ਕੀਤਾ ਇਨਕਾਰ

Read More
{}{}