Home >>Punjab

Bhatinda News: ਸ਼ੁਭਕਰਨ ਦੀ ਮੌਤ ਦੇ ਮਾਮਲੇ 'ਚ ਪਰਚਾ ਕਰਵਾਉਣ ਕਿਸਾਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਹਾਈਵੇ ਜਾਮ

Bhatinda News: ਕਿਸਾਨ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਬਾਰਡਰ ਖਨੌਰੀ ਵਿੱਚ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਮਾਮਲਾ ਦਿਨੋ ਦਿਨ ਭਖਦਾ ਜਾ ਰਿਹਾ ਹੈ।

Advertisement
Bhatinda News: ਸ਼ੁਭਕਰਨ ਦੀ ਮੌਤ ਦੇ ਮਾਮਲੇ 'ਚ ਪਰਚਾ ਕਰਵਾਉਣ ਕਿਸਾਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਹਾਈਵੇ ਜਾਮ
Ravinder Singh|Updated: Feb 26, 2024, 04:18 PM IST
Share

Bathinda Chandigarh Highway: (ਰਿਪੋਰਟ ਕੁਲਬੀਰ ਬੀਰਾ): ਕਿਸਾਨ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਬਾਰਡਰ ਖਨੌਰੀ ਵਿੱਚ ਗੋਲੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਮਾਮਲਾ ਦਿਨੋ ਦਿਨ ਭਖਦਾ ਜਾ ਰਿਹਾ ਹੈ। ਭਾਵੇਂ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਨੂੰ ਮੰਨਦੇ ਹੋਏ ਇਕ ਕਰੋੜ ਰੁਪਏ ਸਹਾਇਤਾ ਰਾਸ਼ੀ ਦੇ ਨਾਲ ਨਾਲ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕਰ ਦਿੱਤਾ ਹੈ ਪਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਦੋਸ਼ੀਆਂ ਖਿਲਾਫ਼ ਬਾਏਨੇਮ ਐਫਆਈਆਰ ਲਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਭਾਵੇਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਕਿਸਾਨਾਂ ਨੂੰ ਪ੍ਰੋਗਰਾਮ ਦਿੱਤੇ ਜਾ ਰਹੇ ਹਨ ਅਤੇ ਕਿਸਾਨਾਂ ਵੱਲੋਂ ਇਹ ਪ੍ਰੋਗਰਾਮ ਲਾਮਬੰਦੀ ਨਾਲ ਨੇਪਰੇ ਚਾੜੇ ਜਾ ਰਹੇ ਹਨ ਪਰ ਦੂਜੇ ਪਾਸੇ ਕਿਸਾਨਾਂ ਵੱਲੋਂ ਹੁਣ ਸ਼ੁਭਕਰਨ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਵਿਖੇ ਚੰਡੀਗੜ੍ਹ ਹਾਈਵੇ ਨੂੰ ਜਾਮ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਇਸ ਰੋਸ਼ ਧਰਨੇ ਦੀ ਅਗਵਾਈ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸ ਰਹੀ ਹੈ ਪਰ ਦੂਸਰੇ ਪਾਸੇ ਹਰਿਆਣਾ ਪੁਲਿਸ ਵੱਲੋਂ ਗੋਲੀ ਮਾਰ ਕੇ ਕਤਲ ਕੀਤੇ ਗਏ ਸ਼ੁਭਕਰਨ ਸਿੰਘ ਦੇ ਮਾਮਲੇ ਵਿੱਚ ਪਰਚਾ ਦਰਜ ਕਰਨ ਤੋਂ ਗੁਰੇਜ਼ ਕਰ ਰਹੀ ਹੈ।

ਸ਼ੁਭਕਰਨ ਦਾ ਅੰਤਿਮ ਸਸਕਾਰ ਨਾ ਕਰਨ ਉਤੇ ਅੜੇ ਕਿਸਾਨ

ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੇ ਉਨਾ ਸਮਾਂ ਸ਼ੁਭਕਰਨ ਸਿੰਘ ਦਾ ਅੰਤਿਮ ਸਸਕਾਰ ਨਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੁੰਦੀ ਵੇਖ ਅੱਜ ਉਨ੍ਹਾਂ ਵੱਲੋਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਪਿੰਡ ਵਾਸੀਆਂ ਨਾਲ ਜਾਮ ਕੀਤਾ ਗਿਆ।

ਹਰਿਆਣਾ ਪੁਲਿਸ ਤੇ ਗ੍ਰਹਿ ਮੰਤਰੀ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗ

ਜਿੰਨਾ ਸਮਾਂ ਹਰਿਆਣਾ ਪੁਲਿਸ ਅਤੇ ਗ੍ਰਹਿ ਮੰਤਰੀ ਖਿਲਾਫ ਪੰਜਾਬ ਪੁਲਿਸ ਵੱਲੋਂ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਇਹ ਜਾਮ ਅਣਮਿਥੇ ਸਮੇਂ ਲਈ ਜਾਰੀ ਰਹੇਗਾ ਅਤੇ ਹਰ ਹਾਲਤ ਵਿੱਚ ਸ਼ੁਭ ਕਰਮ ਸਿੰਘ ਨੂੰ ਇਨਸਾਫ ਦਵਾ ਕੇ ਰਿਹਾ ਜਾਵੇਗਾ।

ਇਹ ਵੀ ਪੜ੍ਹੋ : Kisan Andolan Live: ਹੌਸਲੇ ਬੁਲੰਦ! ਟਰੈਕਟਰਾਂ 'ਤੇ ਚੜੇ ਆ ਰਹੇ ਕਿਸਾਨ ! ਪੰਜਾਬ 'ਚ ਇੰਟਰਨੈੱਟ ਪਾਬੰਦੀ ਵਧੀ

Read More
{}{}