Farmers Protest News: ਖਨੌਰੀ ਤੇ ਸ਼ੰਭੂ ਸਰਹੱਦ ਤੋਂ ਕਿਸਾਨਾਂ ਨੂੰ ਉਠਾਏ ਜਾਣ ਅਤੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਗੈਰ ਸਿਆਸੀ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਅੱਜ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੀ ਜਬਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕੇ ਪਿਛਲੇ ਦਿਨੀਂ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਪੁਲਿਸ ਬਲ ਦੇ ਜ਼ੋਰ ਨਾਲ ਜ਼ਬਰਦਸਤੀ ਉਠਾਇਆ ਗਿਆ ਅਤੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਕੀਤੀ ਗਈ।
ਇਸ ਤੋਂ ਇਲਾਵਾ ਕਿਸਾਨਾਂ ਦੇ ਸਮਾਨ ਦੀ ਭੰਨਤੋੜ ਕੀਤੀ ਗਈ ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਵਿਚੋਂ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਮਾਨ ਚੋਰੀ ਹੋਇਆ ਹੈ ਤੇ ਉਸ ਸਮਾਨ ਦੀ ਭਰਪਾਈ ਲਈ ਵੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰਿਆਂ ਉਤੇ ਚੱਲਦੇ ਹੋਏ ਕਿਸਾਨਾਂ ਨਾਲ ਜਬਰ ਕੀਤਾ ਅਤੇ ਕਿਸਾਨਾਂ ਦੇ ਧਰਨਿਆਂ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਪੁਲਿਸ ਵੱਲ ਦਾ ਪ੍ਰਯੋਗ ਕੀਤਾ ਗਿਆ।
ਇਹ ਪੜ੍ਹੋ: SKM ਗੈਰ ਰਾਜਨੀਤਿਕ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਕਿਸਾਨ ਆਗੂਆਂ ਨੂੰ ਪ੍ਰਸ਼ਾਸਨ ਨੇ ਦੇਰ ਰਾਤ ਕੀਤਾ ਰਿਹਾਅ
ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਕਿਸਾਨ ਵੱਡੀ ਪੱਧਰ ਉਤੇ ਡੀਸੀ ਦਫਤਰਾਂ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਨੂੰ ਕਿਸਾਨਾਂ ਦੇ ਸਮਾਨ ਦੀ ਭਰਪਾਈ ਕਰਨ ਦੇ ਲਈ ਮੰਗ ਪੱਤਰ ਵੀ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਕਿਸਾਨਾਂ ਦੇ ਚੋਰੀ ਹੋਏ ਸਮਾਨ ਦੀ ਭਰਪਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਵੀ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਸ਼ੰਬੂ ਬਾਰਡਰ ਤੋਂ ਕਿਸਾਨਾਂ ਦੇ ਚੁਕਵਾਏ ਗਏ ਧਰਨੇ ਦੌਰਾਨ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਅਤੇ ਕਿਸਾਨਾਂ ਦਾ ਸਮਾਨ ਜ਼ਬਤ ਕਰਨ ਦੇ ਮਾਮਲੇ ਵਿੱਚ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਦਾ ਘਿਰਾਓ ਕੀਤਾ ਗਿਆ ਹੈ ਜਿਸਦੇ ਚੱਲਦਿਆਂ ਗੁਰਦਾਸਪੁਰ ਵਿੱਚ ਵੀ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਗੁਰਦਾਸਪੁਰ ਦਾ ਘਿਰਾਓ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਜ਼ਬਤ ਕੀਤਾ ਸਮਾਨ ਉਨ੍ਹਾਂ ਦਾ ਛੱਡਿਆ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਕੀਤੀ ਜਾਵੇ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਦਾ ਘਿਰਾਓ ਕੀਤਾ ਗਿਆ।
ਨਵਾਂਸ਼ਹਿਰ: ਅੱਜ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਧਰਨੇ ਦਿੱਤੇ ਗਏ। ਜਿਸ ਕਾਰਨ ਅੱਜ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਜਿਸ ਵਿਚ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧੋਖੇ ਨਾਲ ਉਨ੍ਹਾਂ ਨੂੰ ਮੀਟਿੰਗ 'ਚ ਬੁਲਾ ਕੇ ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਨੂੰ ਉਥੋਂ ਹਟਾ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਜਟ ਵਿੱਚ ਕਿਸਾਨਾਂ ਲਈ ਕੋਈ ਪੈਸਾ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ਤੇ ਸ਼ੰਭੂ ਬਾਰਡਰ ਤੋਂ ਚੋਰੀ ਹੋਏ ਕਿਸਾਨਾਂ ਦਾ ਸਮਾਨ ਅਜੇ ਤੱਕ ਬਰਾਮਦ ਨਹੀਂ ਹੋਇਆ।
ਇਹ ਪੜ੍ਹੋ: ਯੂਏਈ ਦੇ ਰਾਸ਼ਟਰਪਤੀ ਨੇ ਈਦ ਮੌਕੇ ਦਿੱਤਾ ਤੋਹਫ਼ਾ, 500 ਭਾਰਤੀ ਕੈਦੀਆਂ ਨੂੰ ਰਿਹਾਅ ਕੀਤਾ