Home >>Punjab

Samrala News: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ ਵਿਧਾਇਕ ਦੇ ਘਰ ਅੱਗੇ ਕਿਸਾਨਾਂ ਨੇ ਲਾਇਆ ਧਰਨਾ

Samrala News: ਸਰਕਾਰ ਤੋਂ ਨਾਰਾਜ਼ ਕਿਸਾਨਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਗਏ ਸੱਦੇ ਉਤੇ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। 

Advertisement
Samrala News: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ ਵਿਧਾਇਕ ਦੇ ਘਰ ਅੱਗੇ ਕਿਸਾਨਾਂ ਨੇ ਲਾਇਆ ਧਰਨਾ
Ravinder Singh|Updated: Mar 10, 2025, 02:38 PM IST
Share

Samrala News: ਸਰਕਾਰ ਤੋਂ ਨਾਰਾਜ਼ ਕਿਸਾਨਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਗਏ ਸੱਦੇ ਉਤੇ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਐੱਸਕੇਐੱਮ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਖੁਦ ਸਮਰਾਲਾ ਵਿੱਚ ਸੈਂਕੜੇ ਕਿਸਾਨਾਂ ਦੀ ਅਗਵਾਈ ਕਰਦੇ ਹੋਏ ਸਥਾਨਕ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਰਿਹਾਇਸ਼ ਅੱਗੇ ਲਗਾਏ ਗਏ ਧਰਨੇ ਵਿੱਚ ਪਹੁੰਚੇ ਅਤੇ ਸੰਬੋਧਨ ਕੀਤਾ।

ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਬਾਅਦ ਹੁਣ ਸੂਬਾ ਸਰਕਾਰ ਵੀ ਕਿਸਾਨਾਂ ਖਿਲਾਫ਼ ਹੋ ਚੁੱਕੀ ਹੈ। ਮੰਗਾਂ ਦੀ ਗੱਲ ਕਰ ਰਹੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਭੇਜਣ ਦੀ ਕੀਤੀ ਕਾਰਵਾਈ ਇਸ ਗੱਲ ਦੀ ਸਬੂਤ ਹੈ ਕਿ ਇਹ ਸਰਕਾਰ ਕੇਂਦਰ ਦੇ ਇਸ਼ਾਰੇ ਉਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : Takht Sri Keshgarh Sahib: ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜ਼ਪੋਸ਼ੀ ਦੇ ਵਿਰੋਧ ਵਿੱਚ ਆਈਆਂ ਨਿਹੰਗ ਜਥੇਬੰਦੀਆਂ

ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਇਸ ਧਰਨੇ ਵਿਚ ਹਾਜ਼ਰ ਹਨ ਅਤੇ 11 ਵਜੇ ਸ਼ੁਰੂ ਹੋਇਆ ਇਹ ਧਰਨਾ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਘਰਨੇ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਨੂੰ ਚਿਤਵਾਨੀ ਵੀ ਦਿੱਤੀ ਗਈ ਹੈ ਕਿ ਜੇਕਰ ਕਿਸਾਨਾਂ ਦੀ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਖੇਤੀ ਪ੍ਰਧਾਨ ਇਹ ਸੂਬਾ ਆਰਥਿਕ ਪੱਖੋਂ ਹੋਰ ਵੀ ਪੱਛੜ ਜਾਵੇਗਾ।

ਇਸ ਤੋਂ ਇਲਾਵਾ ਅੱਜ ਸੰਯੁਕਤ ਕਿਸਾਨ ਮੋਰਚੇ ਤੇ ਸੱਦੇ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਲੋਂ ਕਿਸਾਨਾਂ ਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਵਤੀਰੇ ਦੇ ਵਿਰੋਧ ਵਿੱਚ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਤੇ ਦਫਤਰ ਅੱਗੇ ਤਿੰਨ ਘੰਟੇ ਲਈ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਜੋ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨਾਂ ਨਾਲ ਸੰਬੰਧਿਤ ਮੰਗਾਂ ਹਨ।  ਉਹਨਾਂ ਨੂੰ ਪੂਰਾ ਕੀਤਾ ਜਾਵੇ।

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਸੱਦਾ ਦਿੱਤਾ ਗਿਆ ਸੀ ਕਿ ਪੰਜਾਬ ਦੇ ਐਮਐਲਏ ਦੇ ਦਫ਼ਤਰਾਂ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਕਿਸਾਨਾਂ ਨਾਲ ਧੱਕਾ ਕੀਤਾ ਗਿਆ ਜੋ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਸਦੀ ਉਹ ਨਿੰਦਿਆ ਕਰਦੇ ਹਨ।

ਉਥੇ ਹੀ ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਿਵੇਂ ਮੂੰਗੀ ਅਤੇ ਮੱਕੀ ਉਪਰ ਪੰਜਾਬ ਸਰਕਾਰ ਐੱਮ ਐੱਸ ਪੀ ਉੱਪਰ ਗਾਰੰਟੀ ਕਨੂੰਨ ਬਣਾਵੇ, ਪੰਜਾਬ ਦੇ ਹਰ ਇੱਕ ਖੇਤ ਤੱਕ ਪੰਜਾਬ ਸਰਕਾਰ ਨਹਿਰੀ ਪਾਣੀ ਦਾ ਪ੍ਰਬੰਧ ਕਰੇ, ਗੰਨਾ ਕਾਸ਼ਤਕਾਰਾਂ ਦਾ ਪੁਰਾਣਾ ਰਹਿੰਦਾ ਬਕਾਇਆ ਉਨ੍ਹਾਂ ਦੇ ਖਾਤਿਆਂ ਵਿੱਚ ਜਲਦੀ ਤੋਂ ਜਲਦੀ ਪਾਇਆ ਜਾਵੇ ਅਤੇ ਪੰਜਾਬ ਸਰਕਾਰ  ਅਵਾਰਾ ਪਸ਼ੂਆਂ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ ਇਹਨਾਂ ਮੰਗਾਂ ਨੂੰ ਜਲਦੀ ਤੋਂ ਜਲਦੀ ਲਾਗੂ ਕਰੇ ਅਤੇ ਧਰਨੇ ਵਿੱਚ ਆਗੂਆਂ ਨੇ ਕਿਸਾਨ ਆਗੂਆਂ ਦੀ ਕੀਤੀ ਗ੍ਰਿਫਤਾਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਇਹ ਵੀ ਪੜ੍ਹੋ : Jalandhar Accident: ਜਲੰਧਰ-ਪਠਾਨਕੋਟ ਹਾਈਵੇ ਉਤੇ ਟਰੈਕਟਰ-ਟਰਾਲੀ ਤੇ ਬੱਸ ਦੀ ਭਿਆਨਕ ਟੱਕਰ; ਦੋ ਦੀ ਮੌਤ

Read More
{}{}