Home >>Punjab

Farmers Protest: ਬੀਕੇਯੂ ਉਗਰਾਹਾਂ ਵੱਲੋਂ 15 ਅਗਸਤ ਨੂੰ ਡੀਸੀ ਦਫਤਰਾਂ ਦਾ ਘਿਰਾਓ ਕਰਨ ਦਾ ਐਲਾਨ

Farmers Protest:  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਕਈ ਜਥੇਬੰਦੀਆਂ 15 ਅਗਸਰ ਨੂੰ ਰੋਸ ਪ੍ਰਦਰਸ਼ਨ ਕਰਨਗੀਆਂ।

Advertisement
Farmers Protest: ਬੀਕੇਯੂ ਉਗਰਾਹਾਂ ਵੱਲੋਂ 15 ਅਗਸਤ ਨੂੰ ਡੀਸੀ ਦਫਤਰਾਂ ਦਾ ਘਿਰਾਓ ਕਰਨ ਦਾ ਐਲਾਨ
Ravinder Singh|Updated: Aug 04, 2024, 05:19 PM IST
Share

Farmers Protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਅੱਜ ਤਕਰੀਬਨ ਸੂਬੇ ਦੀਆਂ ਦੋ ਦਰਜਨ ਅਲੱਗ-ਅਲੱਗ ਸੰਘਰਸ਼ਸੀਲ ਜਥੇਬੰਦੀਆਂ ਨੇ ਆਪਣੀ ਪੁਰਾਣੀਆਂ ਚੱਲ ਰਹੀਆਂ ਮੰਗਾਂ ਅਤੇ ਦੇਸ਼ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਕਾਲੇ ਕਾਨੂੰਨ ਕਰਾਰ ਦਿੰਦੇ ਹੋਏ ਫੌਜ਼ਦਾਰੀ ਕਾਲੇ ਕਾਨੂੰਨ ਖਿਲਾਫ਼ ਇਕ ਵਾਰ ਫਿਰ ਲਾਮਬੰਦ ਹੁੰਦੇ ਆਜ਼ਾਦੀ ਦਿਵਸ ਉਤੇ 15 ਅਗਸਤ ਉਤੇ ਸਾਰੇ ਜ਼ਿਲ੍ਹਿਆਂ ਦੇ ਹੈੱਡ ਕੁਆਰਟਰ ਉਤੇ ਘਿਰਓ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ।

15 ਅਗਸਤ ਦੇ ਦਿਨ ਇਕ ਪਾਸੇ ਦੇਸ਼ ਆਜ਼ਾਦੀ ਦਾ ਦਿਹਾੜਾ ਮਨਾ ਰਿਹਾ ਹੋਵੇਗਾ ਉਥੇ ਹੀ ਸੂਬੇ ਦੀਆਂ ਸੰਘਰਸ਼ੀਲ ਜਥੇਬੰਦੀਆਂ ਦੇ ਸੈਂਕੜੇ ਲੋਕ ਡੀਸੀ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕਰਨਗੇ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਕ ਅਹਿਮ ਫੈਸਲੇ ਤਹਿਤ 15 ਅਗਸਤ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਪੱਧਰ 'ਤੇ ਹੈੱਡ ਕੁਆਰਟਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮੀਟਿੰਗ ਕੀਤੀ ਗਈ।

ਬਿਜਲੀ ਕਾਮੇ, ਅਧਿਆਪਕ ਯੂਨੀਅਨ, ਠੇਕਾ ਮੁਲਾਜ਼ਮਾਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਸਾਬਕਾ ਸੈਨਿਕ ਵਿੰਗ ਆਦਿ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ 'ਚ ਵੱਡੀ ਗਿਣਤੀ 'ਚ ਯੂਨੀਅਨ ਆਗੂ ਪੁੱਜੇ ਸਨ ਅਤੇ ਉਨ੍ਹਾਂ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਇਕ ਪਾਸੇ ਦੇਸ਼ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੈ।

ਇਹ ਵੀ ਪੜ੍ਹੋ : Paris Olympic 2024: ਹਾਕੀ ਦੇ ਕੁਆਰਟਰ ਫਾਈਨਲ 'ਚ ਪੈਨਲਟੀ ਸ਼ੂਟਆਊਟ ਵਿੱਚ ਭਾਰਤ ਨੇ ਗ੍ਰੇਟ ਬ੍ਰਿਟੇਨ ਨੂੰ ਦਿੱਤੀ ਮਾਤ

ਉਥੇ ਹੀ ਲੋਕਾਂ ਨੂੰ ਦੇਸ਼ ਦੇ ਇਨ੍ਹਾਂ ਅਪਰਾਧਿਕ ਕਾਨੂੰਨ ਕਾਲੇ ਕਾਨੂੰਨ ਖਿਲਾਫ਼ ਜਾਗਰੂਕ ਕਰਨ ਲਈ ਸਾਰੇ ਦੇਸ਼ ਦੀਆਂ ਸੰਘਰਸ਼ਸੀਲ ਜਥੇਬੰਦੀਆਂ ਇਕਜੁੱਟ ਹੋ ਕੇ ਜ਼ਿਲ੍ਹਾ ਪੱਧਰ ਉਤੇ ਜ਼ਿਲ੍ਹੇ ਦੇ ਸਾਰੇ ਹੈੱਡ ਕੁਆਰਟਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਦੇਸ਼ ਦੇ ਲੋਕਾਂ ਨੂੰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ ਅਤੇ ਕਾਨੂੰਨ ਨੂੰ ਲਾਗੂ ਕਰਕੇ ਆਮ ਲੋਕਾਂ ਨੂੰ ਗੁਲਾਮ ਬਣਾਉਣ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਕਾਫੀ ਪਰੇਸ਼ਾਨ ਹਨ।

ਇਹ ਵੀ ਪੜ੍ਹੋ : Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇ

Read More
{}{}