Bathinda News: ਪਿਛਲੇ ਦਿਨੀਂ ਬਠਿੰਡਾ ਦੇ ਪਿੰਡ ਘਸੋਖਾਨਾ ਵਿੱਚ ਸੀਵਰੇਜ ਪੈਪ ਲਾਈਨ ਦਾ ਵਿਰੋਧ ਕਰ ਰਹੇ ਕਰੀਬ 50 ਤੋਂ 60 ਕਿਸਾਨਾਂ ਆਗੂਆਂ ਨੂੰ ਬਠਿੰਡਾ ਪੁਲਿਸ ਦੁਆਰਾ ਧੱਕਾਮੁੱਕੀ ਤੋਂ ਬਾਅਦ ਗ੍ਰਿਫਤਾਰ ਕਰਕੇ ਬਠਿੰਡਾ ਜੇਲ੍ਹ ਭੇਜਿਆ ਗਿਆ ਸੀ। ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਸ ਲੜੀ ਤਹਿਤ ਬਠਿੰਡਾ ਵਿਖੇ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਇਸ ਪ੍ਰਦਰਸ਼ਨ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਵੱਲ ਤਾਇਨਾਤ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦਫਤਰ ਨੂੰ ਆਉਣ ਵਾਲੇ ਰਸਤਿਆਂ ਨੂੰ ਬੈਰੀਕੇਡ ਲਗਾ ਕੇ ਬੰਦ ਕੀਤਾ ਗਿਆ ਸੀ। ਜਦੋਂ ਹੀ ਕਿਸਾਨ ਡਿਪਟੀ ਕਮਿਸ਼ਨ ਦਫਤਰ ਨਜ਼ਦੀਕ ਪਹੁੰਚਣੇ ਸ਼ੁਰੂ ਹੋਏ ਤਾਂ ਪੁਲਿਸ ਵੱਲੋਂ ਕਰੀਬ 100 ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਂਕੀਆਂ ਵਿੱਚ ਭੇਜਿਆ ਗਿਆ।
ਇਸ ਮੌਕੇ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਸਾਨਾਂ ਨੇ ਦੋਸ਼ ਲਾਇਆ ਹੁਣ ਪੰਜਾਬ ਵਿੱਚ ਲੋਕਾਂ ਨੂੰ ਆਪਣੇ ਹੱਕ ਮੰਗਣੇ ਉਤੇ ਵੀ ਰੋਕ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਸਰਕਾਰ ਨੂੰ ਇਸ ਲਈ ਲੈ ਕੇ ਆਏ ਸਨ ਕਿ ਸਾਡੀਆਂ ਮੰਗਾਂ ਪਹਿਲ ਦੇ ਆਧਾਰ ਉਤੇ ਮੰਨੀਆਂ ਜਾਣਗੀਆਂ ਪਰ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਉਤੇ ਤਸ਼ੱਦਦ ਕੀਤਾ ਜਾ ਰਿਹਾ ਅਤੇ ਇਸ ਹਰਕਤ ਦਾ ਕਿਸਾਨਾਂ ਵੱਲੋਂ ਆਉਂਦੀਆਂ ਚੋਣਾਂ ਵਿੱਚ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣਾਂ ਸਮੇਂ ਡੀਐਸਪੀ ਮਨਜੀਤ ਸਿੰਘ ਨੇ ਕਿਹਾ ਕਿ ਲਾ ਐਂਡ ਆਰਡਰ ਦੀ ਸਥਿਤੀ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਹਨਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਲਾ ਲੈਣ ਆਰਡਰ ਦੀ ਸਥਿਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਹੈ ਜਿਸ ਦੇ ਮੱਦੇਨਜ਼ਰ ਚਾਰ ਜਾਂ ਚਾਰ ਤੋਂ ਬਾਅਦ ਵਿਅਕਤੀ ਇੱਕ ਥਾਂ ਤੇ ਇਕੱਠੇ ਨਹੀਂ ਹੋ ਸਕਦੇ।
ਇਹ ਵੀ ਪੜ੍ਹੋ : PBKS vs RCB: ਆਈਪੀਐਲ ਫਾਈਨਲ ਦੀ ਟਿਕਟ ਲਈ ਅੱਜ ਭਿੜਨਗੇ ਪੰਜਾਬ ਕਿੰਗਜ਼ ਤੇ ਆਰਸੀਬੀ; ਜਾਣੋ ਕੌਣ ਦਾਅਵੇਦਾਰ