Home >>Punjab

ਕਤਲ ਮਾਮਲੇ ਵਿੱਚ ਅਕਾਲੀ ਆਗੂ ਦੇ 2 ਪੁੱਤਰਾਂ ਸਮੇਤ 8 ਦੋਸ਼ੀਆਂ ਨੂੰ ਉਮਰ ਕੈਦ

Fatehgarh Sahib News: ਫਤਿਹਗੜ੍ਹ ਸਾਹਿਬ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ ਦੇ ਦੋ ਪੁੱਤਰਾਂ ਅਤੇ ਉਨ੍ਹਾਂ ਦੇ ਛੇ ਹੋਰ ਸਾਥੀਆਂ ਵੱਲੋਂ ਕੀਤੇ ਗਏ ਕਤਲ ਕੇਸ ਵਿੱਚ ਅੱਠ ਮੁਲਜ਼ਮਾਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।  

Advertisement
ਕਤਲ ਮਾਮਲੇ ਵਿੱਚ ਅਕਾਲੀ ਆਗੂ ਦੇ 2 ਪੁੱਤਰਾਂ ਸਮੇਤ 8 ਦੋਸ਼ੀਆਂ ਨੂੰ ਉਮਰ ਕੈਦ
Manpreet Singh|Updated: Jan 29, 2025, 06:51 PM IST
Share

Fatehgarh Sahib News: ਫਤਿਹਗੜ੍ਹ ਸਾਹਿਬ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਰਨਥਲ ਦੇ ਦੋ ਪੁੱਤਰਾਂ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਵੱਲੋਂ ਜੂਨ 2020 ਵਿੱਚ ਕੀਤੇ ਗਏ ਕਤਲ ਕੇਸ ਵਿੱਚ 8 ਮੁਲਜ਼ਮਾਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਪਿੰਡ ਚਰਨਥਲ ਖੁਰਦ ਦੀ ਪੰਚਾਇਤੀ ਜ਼ਮੀਨ ਦੇ ਤਬਾਦਲੇ ਦੇ ਵਿਵਾਦ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ: Machhiwara News: ਇਤਿਹਾਸਕ ਸ਼ਹਿਰ ਮਾਛੀਵਾੜਾ ਦੀ ਹਦੂਦ ਤੋਂ ਬਾਹਰ ਹੋਣਗੇ ਸ਼ਰਾਬ ਦੇ ਠੇਕੇ

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਦਲਵੀਰ ਸਿੰਘ ਮਾਂਗਟ ਨੇ ਦੱਸਿਆ ਕਿ 24 ਜੂਨ, 2020 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ, ਸਾਬਕਾ ਸਰਪੰਚ ਦੇ ਦੋਵੇਂ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਮੁਖ ਸਿੰਘ ਅਤੇ ਉਨ੍ਹਾਂ ਦੇ ਛੇ ਸਾਥੀਆਂ ਨੇ ਕੁਲਵਿੰਦਰ ਸਿੰਘ ਅਤੇ ਗੁਰਬਾਜ਼ ਸਿੰਘ ਸਮੇਤ 7 ਲੋਕਾਂ 'ਤੇ ਅਸਲੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। ਜਿਸ ਵਿੱਚ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਲਗਭਗ ਛੇ ਲੋਕ ਜ਼ਖਮੀ ਹੋ ਗਏ। 

ਵਕੀਲ ਨੇ ਕਿਹਾ ਕਿ ਇਹ ਝਗੜਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚਨਾਰਥਲ ਖੁਰਦ ਦੀ ਪੰਚਾਇਤੀ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਦੁਸ਼ਮਣੀ ਕਾਰਨ ਹੋਇਆ ਸੀ। ਉਨ੍ਹਾਂ ਕਿਹਾ ਕਿ ਐਫਆਈਆਰ ਨੰਬਰ 66 ਦਰਜ ਕੀਤੀ ਗਈ ਸੀ ਅਤੇ ਧਾਰਾ 302, 307, 35, 141, 149, 12V ਅਤੇ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਵਿਆਹੁਤਾ ਔਰਤ ਨੇ ਕੀਤੀ ਖੁਦਕੁਸ਼ੀ

 

ਜਿਸ ਵਿੱਚ ਸੈਸ਼ਨ ਕੋਰਟ ਫਤਿਹਗੜ੍ਹ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ ਦੇ ਦੋ ਪੁੱਤਰਾਂ ਬਲਵਿੰਦਰ ਸਿੰਘ ਅਤੇ ਗੁਰਮੁਖ ਸਿੰਘ ਅਤੇ 6 ਹੋਰਾਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਪੀੜਤ ਗੁਰਬਾਜ਼ ਸਿੰਘ ਨੇ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ ਅਤੇ ਉਹ ਅਦਾਲਤ ਦੇ ਇਸ ਫੈਸਲੇ ਤੋਂ ਖੁਸ਼ ਹਨ।

Read More
{}{}