Fazilka News(ਸੁਨੀਲ ਨਾਗਪਾਲ): ਅਬੋਹਰ ਦੇ ਬੱਲੂਆਣਾ ਹਲਕੇ ਦੇ ਪਿੰਡ ਭਾਗਸਰ ਵਿੱਚ ਕੁਝ ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਨੇ ਸਰਪੰਚ ਸੁਧੀਰ ਕੁਮਾਰ 'ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਪੰਚ ਆਪਣੀ ਕਾਰ ਵਿੱਚ ਪਿੰਡ ਤੋਂ ਢਾਣੀ ਵੱਲ ਜਾ ਰਿਹਾ ਸੀ।
ਇਹ ਵੀ ਪੜ੍ਹੋ-: ਤਿੰਨ ਦਿਨਾਂ 'ਚ 537 ਪਾਕਿਸਤਾਨੀ ਨਾਗਰਿਕਾਂ ਨੇ ਅਟਾਰੀ ਬਾਰਡਰ ਰਾਹੀਂ ਭਾਰਤ ਛੱਡਿਆ, ਅਧਿਕਾਰੀ ਨੇ ਦੱਸਿਆ
ਹਮਲੇ ਵਿੱਚ ਸਰਪੰਚ ਦੇ ਮੋਢੇ ਵਿੱਚ ਗੋਲੀ ਲੱਗੀ। ਜ਼ਖਮੀ ਹਾਲਤ 'ਚ ਉਸ ਨੂੰ ਤੁਰੰਤ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ-: ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਵਿੱਚ ਚੌਕਸੀ ਅਤੇ ਚਿੰਤਾ ਦਾ ਮਾਹੌਲ
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਸਰਪੰਚ ਨੂੰ ਰਸਤੇ ਵਿੱਚ ਰੋਕਿਆ ਅਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।