Fazilka Encounter: ਫਾਜ਼ਿਲਕਾ ਵਿੱਚ 22 ਅਪ੍ਰੈਲ ਨੂੰ ਕੋਰਟ ਕੰਪਲੈਕਸ ਦੇ ਨੇੜੇ ਗੋਲੀਆਂ ਮਾਰ ਕੇ ਸਾਹਿਲਪ੍ਰੀਤ ਨਾਮਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਮਾਮਲੇ ਵਿੱਚ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਸੀ। ਹਾਲਾਂਕਿ ਇਸ ਵਿੱਚ ਪਹਿਲਾਂ ਦੋ ਮੁਲਜ਼ਮ ਫੜੇ ਜਾ ਚੁੱਕੇ ਹਨ ਜਦਕਿ ਹੁਣ ਪੁਲਿਸ ਨੂੰ ਇਨਪੁੱਟ ਮਿਲੀ ਸੀ।
ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜਜ਼ਮਾਂ ਨੂੰ ਫੜਨ ਲਈ ਜਾਲ ਵਿਛਾਇਆ। ਜਿਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਫਾਇਰਿੰਗ ਕੀਤੀ। ਜਿਸ ਦੌਰਾਨ ਦੋਵਾਂ ਦੀ ਲੱਤ ਵਿੱਚ ਗੋਲੀ ਵੱਜੀ ਹੈ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਸਪੀ ਦਾ ਕਹਿਣਾ ਹੈ ਕਿ ਦੋਨੋਂ ਆਰੋਪੀ ਸੰਜੇ ਵਰਮਾ ਹੱਤਿਆਕਾਂਡ ਮਾਮਲੇ ਵਿੱਚ ਵੀ ਸ਼ਾਮਿਲ ਦੱਸੇ ਜਾ ਰਹੇ ਹਨ।
ਜਦੋਂ ਪੁਲਿਸ ਕਰੀਬ 12 ਵਜੇ ਦੋਵਾਂ ਨੌਜਵਾਨਾਂ ਨੂੰ ਫੜਨ ਗਈ ਤਾਂ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੂੰ ਗੋਲੀ ਚਲਾਉਣੀ ਪਈ। ਦੋਵਾਂ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸਾਹਿਲ ਜੋਸਨ ਵਾਸੀ ਪਿੰਡ ਚੱਕ ਚੁਕਰ, ਫਾਜ਼ਿਲਕਾ ਅਤੇ ਸੁਖਪਾਲ ਸਿੰਘ ਉਰਫ਼ ਪਾਲੂ ਵਾਸੀ ਮੋਨਾ ਰੋਡ ਅਰਨੀ ਵਾਲਾ, ਫਾਜ਼ਿਲਕਾ ਵਜੋਂ ਹੋਈ ਹੈ। ਐਸਐਸਪੀ ਦਾ ਕਹਿਣਾ ਹੈ ਕਿ ਜ਼ਖਮੀ ਮੁਲਜ਼ਮ ਸੰਜੇ ਵਰਮਾ ਕਤਲ ਕੇਸ ਵਿੱਚ ਵੀ ਸ਼ਾਮਲ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਅਜੇ ਤੱਕ ਮੁਲਜ਼ਮ ਦੀ ਪਛਾਣ ਨਹੀਂ ਦੱਸੀ ਹੈ।
22 ਅਪ੍ਰੈਲ ਨੂੰ ਹੋਇਆ ਸੀ ਕਤਲ
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ 22 ਅਪ੍ਰੈਲ 2025 ਨੂੰ ਸਾਹਿਲ ਪ੍ਰੀਤ ਨਾਮ ਦਾ ਇੱਕ ਨੌਜਵਾਨ 25 ਸਤੰਬਰ 2022 ਨੂੰ ਦਰਜ ਇੱਕ ਮਾਮਲੇ ਦੀ ਸੁਣਵਾਈ ਦੇ ਸਿਲਸਿਲੇ ਵਿੱਚ ਅਦਾਲਤ ਗਿਆ ਸੀ। ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ, ਉਹ ਆਪਣੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਆਪਣੀ ਕਾਰ ਵਿੱਚ ਸ਼ਿਵਪੁਰੀ ਚੌਕ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਕੁਝ ਲੋਕਾਂ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਸਾਹਿਲ ਪ੍ਰੀਤ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਕਤਲ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ।