Panchayat Resolution: ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦ ਉਤੇ ਪੈਂਦੇ ਪਿੰਡ ਪੱਕਾ ਚਿਸ਼ਤੀ ਦੀ ਪੰਚਾਇਤ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਹ ਬੰਦ ਕਰ ਦੇਣ ਨਹੀਂ ਪੰਚਾਇਤ ਕਾਨੂੰਨੀ ਕਾਰਵਾਈ ਕਰਵਾਏਗੀ। ਇੰਨਾ ਹੀ ਨਹੀਂ 18 ਸਾਲ ਤੋਂ ਘੱਟ ਤੋਂ ਘੱਟ ਉਮਰ ਦਾ ਬੱਚਾ ਨਸ਼ਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ-ਪਿਤਾ ਖਿਲਾਫ਼ ਕਾਰਵਾਈ ਹੋਵੇਗੀ।
ਜਾਣਕਾਰੀ ਦਿੰਦੇ ਹੋਏ ਸਰਪੰਚ ਸੁਖਦੀਪ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਪੱਕਾ ਚਿਸ਼ਤੀ ਦੀ ਪੰਚਾਇਤ ਵੱਲੋਂ ਪਿੰਡ ਦੇ ਯੂਥ ਕਲੱਬ ਨਾਲ ਮਿਲ ਕੇ ਮਤਾ ਪਾਸ ਕੀਤਾ ਗਿਆ ਹੈ। ਇਸ ਵਿੱਚ ਦੋ ਟੁੱਕ ਸਪੱਸ਼ਟ ਕੀਤਾ ਗਿਆ ਹੈ ਕਿ ਪਿੰਡ ਵਿੱਚ ਜੋ ਕੋਈ ਵੀ ਨਸ਼ੇ ਦਾ ਕੰਮ ਕਰਦਾ ਹੈ ਤਾਂ ਉਹ ਕੰਮ ਬੰਦ ਕਰ ਦਵੇ, ਨਹੀਂ ਤਾਂ ਪਿੰਡ ਵਿੱਚ ਅਜਿਹੇ ਲੋਕਾਂ ਲਈ ਕੋਈ ਜਗ੍ਹਾ ਨਹੀਂ ਹੈ, ਜਿਨ੍ਹਾਂ ਖਿਲਾਫ਼ ਪੰਚਾਇਤ ਵੱਲੋਂ ਕਾਨੂੰਨੀ ਕਾਰਵਾਈ ਕਰਵਾਏਗੀ ਜਾਵੇਗੀ। ਇੰਨਾ ਹੀ ਨਹੀਂ ਪਿੰਡ ਦੇ ਕਿਸੇ ਵੀ ਵਿਅਕਤੀ ਵੱਲੋਂ ਨਸ਼ਾ ਵੇਚਣ ਵਾਲੇ ਸਖ਼ਸ਼ ਦੀ ਜ਼ਮਾਨਤ ਜਾਂ ਉਸ ਖਿਲਾਫ਼ ਕੇਸ ਦੀ ਕੋਈ ਜ਼ਿੰਮੇਵਾਰੀ ਨਹੀਂ ਲਈ ਜਾਵੇਗੀ।
ਇਹ ਵੀ ਪੜ੍ਹੋ : ਹਿਮਾਚਲ ’ਚ ਪੰਜਾਬੀ ਤੇ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ- ਜਥੇਦਾਰ ਗੜਗੱਜ
ਜੇਕਰ ਪੰਚਾਇਤ ਜਾਂ ਸੁਸਾਇਟੀ ਦਾ ਕੋਈ ਵੀ ਸ਼ਖ਼ਸ ਨਿਯਮ ਤੋੜੇਗਾ ਤਾਂ ਉਸ ਦਾ ਬਾਇਕਾਟ ਕਰ ਦਿੱਤਾ ਜਾਵੇਗਾ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਪਿੰਡ ਵਿੱਚ 18 ਸਾਲ ਤੋਂ ਘੱਟ ਉਮਰ ਦਾ ਬੱਚਾ ਨਸ਼ਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ-ਪਿਤਾ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੋਈ ਵੀ ਸ਼ਰਾਰਤੀ ਅਨਸਰ ਪਿੰਡ ਵਿੱਚ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਨਾ ਕਰੇ। ਪੰਚਾਇਤ ਕਿਸੇ ਵੀ ਕੀਮਤ ਉਤੇ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗੀ। ਸਰਪੰਚ ਸੁਖਦੀਪ ਸਿੰਘ ਨੇ ਦੱਸਿਆ ਕਿ ਇਹ ਸਾਰੇ ਫ਼ੈਸਲੇ ਪਿੰਡ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਬਚਾਉਣ ਅਤੇ ਬੱਚਿਆਂ ਦੇ ਚੰਗੇ ਭਵਿੱਖ ਦੇ ਮੱਦੇਨਜ਼ਰ ਲਏ ਗਏ ਹਨ। ਪੰਚਾਇਤ ਦੇ ਇਸ ਫੈਸਲੇ ਦੀ ਇਲਾਕੇ ਵਿੱਚ ਸ਼ਲਾਘਾ ਹੋ ਰਹੀ ਹੈ।
ਇਹ ਵੀ ਪੜ੍ਹੋ : ਮੋਗਾ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ 'ਚ ਇੱਕ ਬਦਮਾਸ਼ ਜਖਮੀ, 32 ਬੋਰ ਪਿਸਤੌਲ ਬਰਾਮਦ