Ferozepur News: ਫਿਰੋਜ਼ਪੁਰ ਜ਼ਿਲ੍ਹੇ ਨੇ ਪਿਛਲੇ ਇੱਕ ਮਹੀਨੇ ਵਿੱਚ 23 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਖੇਪ ਜ਼ਬਤ ਕੀਤੀ ਹੈ, 200 ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ ਅਤੇ ਕੁੱਲ 97 ਮਾਮਲੇ ਦਰਜ ਕੀਤੇ ਹਨ, 3 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।
ਪੰਜਾਬ ਦੀ ਮਾਨ ਸਰਕਾਰ ਵੱਲੋਂ ਨਸ਼ਿਆਂ ਦਾ ਲੱਕ ਤੋੜਨ ਦੇ ਲਈ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਪੁਲਿਸ ਕਾਫੀ ਚੌਕਸ ਨਜ਼ਰ ਆ ਰਹੀ ਹੈ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ 'ਤੇ ਠੱਲ ਪਾਉਣ ਦੇ ਲਈ ਦਿਨ ਰਾਤ ਕੜੀ ਮਿਹਨਤ ਕੀਤੀ ਜਾ ਰਹੀ ਹੈ ਅਤੇ ਸਪੈਸ਼ਲ ਕਾਸੋ ਆਪਰੇਸ਼ਨ, ਸਰਚ ਆਪਰੇਸ਼ਨ ਅਤੇ ਨਸ਼ਾ ਤਸਕਰਾਂ ਦੇ ਘਰਾਂ 'ਤੇ ਅਚਨਚੇਤ ਤਲਾਸ਼ੀ ਲਈ ਜਾ ਰਹੀ ਹੈ।
ਇਸ ਮੁਹਿਮ ਦੇ ਤਹਿਤ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਮਿਲੀਆਂ ਹਨ ਫਿਰੋਜ਼ਪੁਰ ਪੁਲਿਸ ਨੇ ਪਿਛਲੇ ਇੱਕ ਮਹੀਨੇ ਵਿੱਚ ਇਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ 23 ਕਿਲੋ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ ਅਤੇ 97 ਮਾਮਲੇ ਦਰਜ ਕਰਕੇ 203 ਨਸ਼ਾ ਤਸਕਰਾਂ ਨੂੰ ਨਸ਼ੇ ਦੀ ਖੇਪ ਦੇ ਨਾਲ ਫੜਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਨ੍ਹਾਂ ਨਸ਼ਾ ਤਸਕਰਾਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ।
ਫਿਰੋਜ਼ਪੁਰ ਪੁਲਿਸ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਨਸ਼ੇ ਦੀ ਵੱਡੀ ਖੇਪ ਦੇ ਨਾਲ ਉਨ੍ਹਾਂ ਵੱਲੋਂ ਹੁਣ ਤੱਕ ਤਿੰਨ ਲੱਖ ਤੋਂ ਵੱਧ ਦੀ ਡਰੱਗ ਮਣੀ ਵੀ ਫੜੀ ਜਾ ਚੁੱਕੀ ਹੈ ਦੱਸਿਆ ਕਿ ਫਿਰੋਜਪੁਰ ਪੁਲਿਸ ਨੇ 5 ਪਿਸਟਲ ਸੱਤ ਮੈਗਜ਼ੀਨ, 15 ਗ੍ਰਾਮ ਨਸ਼ੀਲਾ ਪਾਊਡਰ ਅਤੇ 10 ਹਜਾਰ ਤੋਂ ਵੱਧ ਨਸ਼ੀਲੀਆ ਗੋਲੀਆਂ ਫੜੀਆ ਹਨ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ੇ ਦਾ ਲੱਕ ਤੋੜਨ ਦੇ ਲਈ ਲਗਾਤਾਰ ਕੜੀ ਮਿਹਨਤ ਕੀਤੀ ਜਾ ਰਹੀ ਹੈ।
ਸਪੈਸ਼ਲ ਨਾਕੇ ਸਪੈਸ਼ਲ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ ਅਤੇ ਕਿਸੇ ਨੂੰ ਵੀ ਲਾਰਡ ਆਰਡਰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਸ਼ੇ 'ਤੇ ਠੱਲ ਪਾਉਣ ਦੇ ਲਈ ਫਿਰੋਜ਼ਪੁਰ ਪੁਲਿਸ ਵੱਲੋਂ ਲਗਾਤਾਰ ਇਹ ਕਾਸੋ ਆਪਰੇਸ਼ਨ ਜਾਰੀ ਰੱਖੇ ਜਾਣਗੇ ਉਨ੍ਹਾਂ ਦੱਸਿਆ ਕਿ ਕੱਲ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਨਸ਼ਾ ਤਸਕਰ ਨੂੰ 8 ਕਿਲੋ ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਕੋਲੋਂ ਹੋਰ ਸਫਲਤਾ ਮਿਲਣ ਦੇ ਵੀ ਅਸਾਰ ਹਨ।