Ferozepur News: ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਫਿਰੋਜ਼ਪੁਰ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਭਾਰੀ ਮਾਤਰਾ ਵਿੱਚ ਜਿਥੇ ਨਸ਼ਾ ਫੜਿਆ ਜਾ ਰਿਹਾ ਹੈ। ਉੱਥੇ ਹੀ ਨਸ਼ਾ ਤਸਕਰਾਂ ਨੂੰ ਵੀ ਕਾਬੂ ਕੀਤਾ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 2 ਕਿਲੋ ਤੋਂ ਵਧੇਰੇ ਹੈਰੋਇਨ,ਇੱਕ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ
ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਅੱਜ ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਹੁਕਮਾਂ ਤਹਿਤ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਉਨ੍ਹਾਂ ਵੱਲੋਂ ਅਲੱਗ ਅਲੱਗ ਟੀਮਾਂ ਬਣਾਈਆਂ ਗਈਆਂ ਹਨ।ਜੋ ਪੂਰੀ ਮੁਸਤੈਦੀ ਨਾਲ ਜ਼ਿਲ੍ਹੇ ਭਰ ਵਿੱਚ ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰ ਰਹੀਆਂ ਹਨ।
ਇਸ ਦੇ ਚਲਦਿਆਂ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ ਪੁਛਗਿੱਛ ਦੌਰਾਨ 2 ਕਿਲੋ 820 ਗ੍ਰਾਮ ਹੈਰੋਇਨ, ਅਤੇ ਇੱਕ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਸਰਹੱਦੀ ਪਿੰਡਾਂ ਦੇ ਹੀ ਰਹਿਣ ਵਾਲੇ ਹਨ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਇਨ੍ਹਾਂ ਦਾ ਰਿਮਾਂਡ ਹਾਸਿਲ ਕਰ ਇਨ੍ਹਾਂ ਕੋਲੋਂ ਹੋਰ ਵੀ ਪੁਛਗਿੱਛ ਕੀਤੀ ਜਾਵੇਗੀ ਕਿ ਇਹ ਜ਼ਬਤ ਕੀਤੀ ਗਈ ਹੈਰੋਇਨ ਕਿਥੋਂ ਲਿਆਏ ਸਨ ਅਤੇ ਉਨ੍ਹਾਂ ਨੂੰ ਅੱਗੇ ਕਿੱਥੇ ਦੇਣਾ ਸੀ।
ਇਹ ਵੀ ਪੜ੍ਹੋ: ਪੁਲਿਸ ਵੱਲੋਂ ਖਤਰਨਾਕ ਅਪਰਾਧੀਆਂ ਵਿਰੁੱਧ ਲਗਾਤਾਰ ਕਾਰਵਾਈ, ਇਕ ਹੋਰ ਬਦਮਾਸ਼ ਤਿੰਨ ਪਿਸਤੌਲਾਂ ਨਾਲ ਕੀਤਾ ਕਾਬੂ