Ferozepur News: ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਬੇਸ਼ੱਕ ਭਾਵੇਂ ਡੀਜੀਪੀ ਅਤੇ ਮੁੱਖ ਮੰਤਰੀ ਵੱਲੋਂ 31 ਮਈ ਤੱਕ ਦੀ ਦਿੱਤੀ ਗਈ ਡੈਡਲਾਈਨ ਅੱਜ ਖਤਮ ਹੋ ਰਹੀ ਪਰ ਫਿਰੋਜ਼ਪੁਰ ਪੁਲਿਸ ਵੱਲੋਂ ਲਗਾਤਾਰ ਨਸ਼ਿਆਂ ਖਿਲਾਫ਼ ਮੁਹਿੰਮ ਜਾਰੀ ਹੈ।
ਇਸ ਲੜੀ ਤਹਿਤ ਫਿਰੋਜ਼ਪੁਰ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਨੇ ਤਿੰਨ ਨਸ਼ਾ ਤਸਕਰਾਂ ਨੂੰ ਅਲੱਗ ਅਲੱਗ ਮਾਮਲੇ ਵਿਚ ਕਾਬੂ ਕਰ ਦੋ ਕਿਲੋ 164 ਗ੍ਰਾਮ ਹੈਰੋਇਨ ਅਤੇ 360 ਨਸ਼ੀਲੀਆਂ ਗੋਲੀਆਂ ਅਤੇ 8 ਲੱਖ 30 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਕਾਰ ਬਾਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਫਿਰੋਜ਼ਪੁਰ ਨੇ ਦਿੱਤੀ।
ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਅਭਿਆਨ ਛੇੜਿਆ ਹੋਇਆ ਹੈ ਜਿਸ ਵਿੱਚ ਖਾਨਾ ਘਲ ਖੁਰਦ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਉਤੇ ਛਾਪੇਮਾਰੀ ਕਰਕੇ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ ਇੱਕ ਕਿਲੋ 62 ਗ੍ਰਾਮ ਹੈਰੋਇਨ ਅਤੇ 1 ਲੱਖ 70000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਅਤੇ ਦੇ ਮਾਮਲੇ ਵਿੱਚ ਫਿਰੋਜ਼ਪੁਰ ਦੇ ਪਿੰਡ ਕਿਲਚੇ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਕੋਲੋਂ ਇੱਕ ਕਿਲੋ 102 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜੋ ਕਿ ਇਹ ਹੈਰੋਇਨ ਸਰਹੱਦ ਪਾਰ ਤੋਂ ਪਾਕਿਸਤਾਨੋਂ ਮੰਗਵਾਉਂਦੇ ਸਨ ਅਤੇ ਅੱਗੇ ਅਲੱਗ ਅਲੱਗ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ। ਇਸ ਉੱਪਰ ਥਾਣਾ ਸਦਰ ਫਿਰੋਜ਼ਪੁਰ ਵਿੱਚ ਮੁਕੱਦਮਾ ਕਰਕੇ ਗ੍ਰਿਫਤਾਰ ਕੀਤਾ ਅਤੇ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਤਰਨ ਤਾਰਨ ਦਾ ਰਹਿਣ ਵਾਲਾ ਹੈ ਅਤੇ ਫਿਰੋਜ਼ਪੁਰ ਵਿੱਚ ਨਸ਼ੇ ਦੀਆਂ ਗੋਲੀਆਂ ਦਾ ਕਾਰੋਬਾਰ ਕਰਦਾ ਸੀ ਅਤੇ ਫਿਰੋਜ਼ਪੁਰ ਵਿੱਚ ਸਪਲਾਈ ਦੇਣ ਆਇਆ ਸੀ ਜਿਸ ਨੂੰ 360 ਨਸ਼ੀਲੀਆਂ ਗੋਲੀਆਂ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਸਵਿਫਟ ਕਾਰ ਸਣੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।
ਇਸ ਖਿਲਾਫ਼ ਥਾਣਾ ਸਦਰ ਜ਼ੀਰਾ ਵਿੱਚ ਐਨਡੀਪੀਸੀ ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਜਾਰੀ ਹੈ। ਮੁਲਜ਼ਮਾਂ ਕੋਲੋਂ ਬੈਕਵਰਡ ਅਤੇ ਫਾਰਵਰਡ ਲਿੰਕ ਵੀ ਖੰਗਾਲੇ ਜਾ ਰਹੇ ਨੇ ਤਾਂ ਕਿ ਇਸ ਨਸ਼ੇ ਦੇ ਨੈਟਵਰਕ ਦੀ ਪੂਰੀ ਚੈਨ ਨੂੰ ਤੋੜਿਆ ਜਾ ਸਕੇ ਅਤੇ ਨਸ਼ਾ ਖਤਮ ਕੀਤਾ ਜਾ ਸਕੇ।