Ferozpur News: ਪੰਜਾਬ ਪੁਲਿਸ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਵੱਡੇ ਨਾਰਕੋ-ਹਵਾਲਾ ਨੈਕਸਸ ਦਾ ਪਰਦਾਫਾਸ਼ ਕੀਤਾ ਹੈ। ਫਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 12.07 ਕਿਲੋ ਹੈਰੋਇਨ ਅਤੇ 25.12 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ, ਜੋ ਕਿ ਨਸ਼ਿਆਂ ਅਤੇ ਹਵਾਲਾ ਪੈਸੇ ਨਾਲ ਜੁੜੀ ਹੋਈ ਹੈ।
ਇਸ ਵੱਡੀ ਕਾਰਵਾਈ ਦੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਆਪਣੇ ਐਕਸ ਪੋਸਟ ਰਾਹੀ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲੇ ਵਿੱਚ, ਐਨਡੀਪੀਐਸ ਐਕਟ ਤਹਿਤ ਥਾਣਾ ਘੱਲ ਖੁਰਦ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਇਸ ਰੈਕੇਟ ਦੇ ਅੱਗੇ ਅਤੇ ਪਿੱਛੇ ਸਬੰਧਾਂ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ, ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
In a major crackdown on narco-hawala nexus, @Ferozepurpolice busts a drug smuggling module and arrests three persons with the recovery of 12.07 Kg Heroin and ₹25.12 Lakhs in drug and hawala money.
An FIR under the NDPS Act is registered at PS Ghall Khurd.
Further investigation… pic.twitter.com/GjeI6kVJ6h
— DGP Punjab Police (@DGPPunjabPolice) May 22, 2025
ਇਸ ਦੇ ਨਾਲ ਹੀ ਡੀਜੀਪੀ ਨੇ ਮੁੜ ਤੋਂ ਦੁਹਰਾਇਆ ਹੈ ਕਿ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਉਦੇਸ਼ ਡਰੱਗ ਸਿੰਡੀਕੇਟਾਂ ਨੂੰ ਖਤਮ ਕਰਨਾ, ਸਪਲਾਈ ਚੇਨਾਂ ਨੂੰ ਤੋੜਨਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।