Ferozepur News: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਫਿਰੋਜ਼ਪੁਰ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਨਸ਼ੇ ਉੱਪਰ ਪੂਰੀ ਤਰ੍ਹਾਂ ਨਾਲ ਠੱਲ ਪਾਈ ਜਾ ਸਕੇ। ਇਸ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਫਿਰੋਜ਼ਪੁਰ ਸ਼ਹਿਰ ਦੇ ਬੱਸ ਅੱਡੇ ਦੇ ਨੇੜੇ ਇੱਕ ਮੈਡੀਕਲ ਦੀ ਦੁਕਾਨ ਉਤੇ ਆਪਣੇ ਪੁਲਿਸ ਮੁਲਾਜ਼ਮ ਨੂੰ ਉਥੇ ਭੇਜ ਕੇ ਨਸ਼ੇ ਦੀ ਦਵਾਈ ਖ਼ਰੀਦੀ।
ਉਸ ਤੋਂ ਉਪਰੰਤ ਵੱਡੇ ਪੁਲਿਸ ਬਲ ਨੇ ਇਸ ਦੁਕਾਨ ਨੂੰ ਘੇਰਾ ਪਾ ਲਿਆ ਤੇ ਘੇਰਾ ਪਾ ਕੇ ਉਥੇ ਡਰਗ ਇੰਸਪੈਕਟਰ ਨੂੰ ਤੇ ਸਿਹਤ ਵਿਭਾਗ ਦੀ ਟੀਮ ਨੂੰ ਬੁਲਾਇਆ ਗਿਆ ਤੇ ਇਸ ਦੁਕਾਨ ਦੀ ਚੈਕਿੰਗ ਸ਼ੁਰੂ ਕਰਵਾਈ ਗਈ। ਇਸ ਚੈਕਿੰਗ ਦੌਰਾਨ ਡਰੱਗ ਇੰਸਪੈਕਟਰ ਤੇ ਮੈਡੀਕਲ ਟੀਮ ਨੂੰ ਨਸ਼ੇ ਵਜੋਂ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਦਵਾਈਆਂ ਬਰਾਮਦ ਹੋਈਆਂ ਹਨ ਜਿਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਮੌਕੇ ਉਤੇ ਪਹੁੰਚੇ ਡੀਐਸਪੀ ਸਿਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੱਲ੍ਹ ਹੀ ਇਸ ਦੁਕਾਨ ਵਾਲੇ ਦੀ ਸ਼ਿਕਾਇਤ ਮਿਲੀ ਸੀ ਜਿਸ ਉਤੇ ਕਾਰਵਾਈ ਕਰਦੇ ਹੋਏ ਅੱਜ ਸਵੇਰੇ ਆਪਣਾ ਮੁਲਾਜ਼ਮ ਭੇਜ ਇਥੋਂ ਨਸ਼ੇ ਦੀ ਦਵਾਈ ਖਰੀਦੀ ਤੇ ਉਸ ਤੋਂ ਬਾਅਦ ਤੁਰੰਤ ਹੀ ਇਸ ਦੁਕਾਨ ਨੂੰ ਪੁਲਿਸ ਵੱਲੋਂ ਘੇਰਾਬੰਦੀ ਕਰਕੇ ਸਿਹਤ ਵਿਭਾਗ ਦੀ ਟੀਮ ਤੇ ਡਰੱਗ ਇੰਸਪੈਕਟਰ ਨੂੰ ਬੁਲਾ ਕੇ ਦੁਕਾਨ ਉਤੇ ਚੈਕਿੰਗ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Police Transfers: ਪੰਜਾਬ ਵਿੱਚ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 97 ਪੁਲਿਸ ਅਧਿਕਾਰੀਆਂ ਦੇ ਤਬਾਦਲੇ
ਇਸ ਚੈਕਿੰਗ ਦੌਰਾਨ ਕੁਝ ਨਸ਼ੇ ਦੀਆਂ ਦਵਾਈਆਂ ਜੋ ਸਿਹਤ ਵਿਭਾਗ ਵੱਲੋਂ ਮੈਡੀਕਲ ਦੀਆ ਦੁਕਾਨਾਂ ਉਤੇ ਵੇਚਣ ਉਪਰ ਰੋਕ ਲਗਾਈ ਹੋਈ ਹੈ, ਉਹ ਬਰਾਮਦ ਹੋਈਆਂ ਹਨ। ਡੀਐਸਪੀ ਸਿਟੀ ਨੇ ਦੱਸਿਆ ਕਿ ਇਸ ਮੈਡੀਕਲ ਸਟੋਰ ਦੇ ਮਾਲਕ ਉਤੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਸਿਹਤ ਵਿਭਾਗ ਵੱਲੋਂ ਅਜੇ ਇਸ ਦੁਕਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਪੂਰੀ ਹੋਣ ਤੋਂ ਬਾਅਦ ਬਾਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਉਤੇ ਪੂਰੀ ਤਰ੍ਹਾਂ ਠਲ ਪੈ ਸਕੇ।
ਇਹ ਵੀ ਪੜ੍ਹੋ : Punjab Weather: ਪੰਜਾਬ ਵਿੱਚ ਭਿਆਨਕ ਗਰਮੀ ਦਾ ਕਹਿਰ; 10 ਅਪ੍ਰੈਲ ਤੱਕ ਹੀਟ ਵੇਵ ਅਲਰਟ, ਫਿਰ ਹੋ ਸਕਦੀ ਹੈ ਹੈ ਬਾਰਿਸ਼