Ferozpur News: ਫ਼ਿਰੋਜ਼ਪੁਰ ਪੁਲਿਸ ਨੇ ਅਪਰੇਸ਼ਨ ਕਾਸੋ ਤਹਿਤ ਸਰਹੱਦੀ ਖੇਤਰ ਨੇੜੇ ਲੱਗੇ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਨੇ 30 ਹਜ਼ਾਰ ਲੀਟਰ ਕੱਚੀ ਲਾਹਣ ਅਤੇ 500 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਿਸ 'ਚੋਂ ਕੱਚੀ ਲਾਹਣ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਬੋਤਲਾਂ ਵਾਲੀਆਂ ਸ਼ਰਾਬ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸਰਚ ਅਪ੍ਰੇਸ਼ਨ ਵਿੱਚ ਡਰੋਨ ਦੀ ਵੀ ਵਰਤੋਂ ਕੀਤੀ ਗਈ ਹੈ, ਜਿਸ ਵਿੱਚ 30,000 ਲੀਟਰ ਕੱਚੀ ਲਾਹਣ ਅਤੇ 500 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਕਾਫੀ ਜ਼ਿਆਦਾ ਸਖ਼ਤੀ ਵਰਤੀ ਜਾ ਰਹੀ ਹੈ, ਜਿਸ ਦੇ ਚਲਦੇ ਇਹ ਰੇਡ ਕੀਤੀ ਗਈ ਸੀ। ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਨਸ਼ੇ ਦੇ ਖਿਲਾਫ ਆਪਰੇਸ਼ਨ ਚੱਲਦੇ ਰਹਿਣਗੇ।