Punjab Stubble Burning Case/ਰਾਜੇਸ਼ ਕਟਾਰੀਆ: ਫ਼ਿਰੋਜ਼ਪੁਰ ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇਕੇ ਮੋਹਨ ਅਤੇ ਫ਼ਿਰੋਜ਼ਪੁਰ ਦੇ ਪਿੰਡ ਆਰਿਫ਼ ਵਿੱਚ ਕਿਸਾਨ ਵੱਲੋਂ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਲਾਈ ਗਈ ਅੱਗ ਨੂੰ ਬੁਝਾਉਂਦੇ ਹੋਏ ਪੁਲਿਸ ਮੁਲਾਜ਼ਮ ਨਜ਼ਰ ਆਏ ਹਨ। ਇਸ ਦੌਰਾਨ ਐਸਪੀਡੀ ਰਣਧੀਰ ਕੁਮਾਰ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਸੈਟੇਲਾਈਟ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਹੁਣ ਤੱਕ ਪਰਾਲੀ ਸਾੜਨ ਦੇ 150 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਕਈ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਕਾਰਨ ਅਸਮਾਨ 'ਚ ਧੂੰਆਂ ਨਿਕਲ ਰਿਹਾ ਹੈ ਅਤੇ ਵਾਤਾਵਰਨ ਖ਼ਰਾਬ ਹੋ ਰਿਹਾ ਹੈ। ਜਿਸ ਕਾਰਨ ਸਖ਼ਤ ਹੁਕਮਾਂ ਤੋਂ ਬਾਅਦ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਫ਼ਿਰੋਜ਼ਪੁਰ ਦੇ ਪਿੰਡ ਸੈਦੇਕੇ ਮੋਹਨ ਵਿਖੇ ਅਤੇ ਫ਼ਿਰੋਜ਼ਪੁਰ ਦੇ ਪਿੰਡ ਆਰਿਫ਼ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪੁਲਿਸ ਵੱਲੋਂ ਖੇਤਾਂ ਵਿੱਚ ਜਾ ਕੇ ਪਰਾਲੀ ਨੂੰ ਅੱਗ ਬੁਝਾਈ ਜਾ ਰਹੀ ਹੈ ਜਦਕਿ ਐਸਪੀਡੀ ਰਣਧੀਰ ਕੁਮਾਰ ਨੇ ਕਿਸਾਨਾਂ ਨੂੰ ਅੱਗ ਬੁਝਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਇਹ ਵੀ ਪੜ੍ਹੋ: Farmers Protest: ਮਾਨਸਾ 'ਚ ਪਰਾਲੀ ਨੂੰ ਅੱਗ ਲਗਾ ਕੀਤਾ ਵਿਰੋਧ ਪ੍ਰਦਰਸ਼ਨ, ਸਰਕਾਰ ਨੇ ਪਰਾਲੀ ਦੀ ਰਹਿਦ-ਖੂੰਹਦ ਦਾ ਨਹੀਂ ਕੀਤਾ ਕੋਈ ਹੱਲ
ਉਕਤ ਐੱਸ.ਪੀ.ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਪਿੰਡਾਂ 'ਚ ਗਸ਼ਤ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੁਲਿਸ ਨੇ ਗੁਰੂਹਰਸਹਾਏ ਦੇ ਪਿੰਡ ਸੈਦੇਕੇ ਮੋਹਨ ਅਤੇ ਫ਼ਿਰੋਜ਼ਪੁਰ ਦੇ ਪਿੰਡ ਆਰਿਫ਼ ਕੇ ਵਿਖੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਨਾੜ ਨੂੰ ਕਾਬੂ ਕਰਨ ਉਪਰੰਤ ਗਸ਼ਤ ਕੀਤੀ ਅੱਗ ਬੁਝ ਗਈ ਸੀ।