Home >>Punjab

Ferozepur News: ਸ਼ਾਰਟ ਸਰਕਟ ਕਾਰਨ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

Ferozepur News: ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਦੇ ਨਾਲ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।   

Advertisement
Ferozepur News: ਸ਼ਾਰਟ ਸਰਕਟ ਕਾਰਨ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
Manpreet Singh|Updated: Dec 19, 2024, 05:36 PM IST
Share

Ferozepur News: ਫਿਰੋਜ਼ਪੁਰ ਦੇ ਵਾਹਕਾ ਮੋੜ ਵਿਖੇ ਸ਼ਾਰਟ ਸਰਕਟ ਕਾਰਨ ਇੱਕ ਕਰਿਆਨੇ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗੀ। ਅੱਗ ਲੱਗਣ ਦੇ ਕਾਰਨ ਦੁਕਾਨ ਦੇ ਅੰਦਰ ਰੱਖਿਆ ਸਾਰਾ ਕਰਿਆਨੇ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਕਰਿਆਨੇ ਦੀ ਦੁਕਾਨ ਵਿੱਚ ਲੱਗਦੀ ਅੱਗ ਨੇ ਨਾਲ ਲੱਗਦੀ ਮੋਟਰਸਾਈਕਲ ਰਿਪੇਅਰ ਦੁਕਾਨ ਨੂੰ ਆਪਣੀ ਚਪੇਟ ਵਿੱਚ ਲੈ ਲਿਆ।

ਦੁਕਾਨ ਦੇ ਅੰਦਰ ਕਈ ਮੋਟਰਸਾਈਕਲ ਖੜ੍ਹੇ ਹੋਏ ਸਨ, ਜਿਨ੍ਹਾਂ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਪ੍ਰੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲੱਗਾ ਕਿ ਉਨ੍ਹਾਂ ਦੀ ਦੁਕਾਨ ਦੇ ਅੰਦਰ ਅੱਗ ਲੱਗ ਗਈ ਹੈ। ਉਸ ਨੇ ਆ ਕੇ ਦੇਖਿਆ ਤਾਂ ਦੁਕਾਨ 'ਚੋਂ ਤੇਜ਼ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਅਤੇ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਕਾਬੂ ਕਰਨਾ ਔਖਾ ਸੀ।

ਦੁਕਾਨਦਾਰ ਨੇ ਦੱਸਿਆ ਕਿ ਉਸ ਦੀਆਂ ਅੱਖਾਂ ਦੇ ਸਾਹਮਣੇ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਸ ਨੇ ਦੱਸਿਆ ਕਿ ਉਸ ਨੇ ਬੜੀ ਮੁਸ਼ਕਲ ਨਾਲ ਇਹ ਸਾਮਾਨ ਦੁਕਾਨ ਵਿੱਚ ਪਾਇਆ ਸੀ।

ਉਸ ਦੇ ਪਰਿਵਾਰ ਦਾ ਗੁਜ਼ਾਰਾ ਇਸ ਦੁਕਾਨ ਦੀ ਕਮਾਈ ਨਾਲ ਚੱਲਦਾ ਸੀ, ਪਰ ਹੁਣ ਉਸ ਕੋਲ ਕੁਝ ਨਹੀਂ ਬਚਿਆ। ਦੁਕਾਨਦਾਰ ਨੇ ਦੱਸਿਆ ਕਿ ਉਸ ਦਾ 14 ਤੋਂ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਐਨਆਰਆਈ ਵੀਰਾਂ ਨੂੰ ਮਦਦ ਦੀ ਅਪੀਲ ਕੀਤੀ ਹੈ ਕਿ ਉਸ ਦੀ ਮਦਦ ਕੀਤੀ ਜਾਵੇ।

ਇਸ ਦੇ ਨਾਲ ਹੀ ਇਸ ਅੱਗ ਨੇ ਨਾਲ ਲੱਗਦੀ ਮੋਟਰਸਾਈਕਲ ਦੀ ਦੁਕਾਨ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਦੁਕਾਨ 'ਤੇ ਮੁਰੰਮਤ ਲਈ ਆਏ 4 ਤੋਂ 5 ਮੋਟਰਸਾਈਕਲ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਏ। ਦੁਕਾਨਦਾਰ ਨੇ ਦੱਸਿਆ ਕਿ ਉਸ ਦਾ ਵੀ ਕਾਫੀ ਨੁਕਸਾਨ ਹੋਇਆ ਹੈ

Read More
{}{}