Nabha Jail Clash: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸੁਰੱਖਿਆ ਜ਼ੋਨ ਵਿੱਚ ਬੰਬੀਹਾ ਗਰੁੱਪ ਨਾਲ ਸੰਬੰਧਿਤ ਦੋ ਗੈਂਗਸਟਰਾਂ ਵਿਚਾਲੇ ਟੀਵੀ ਚੈਨਲ ਬਦਲਣ ਨੂੰ ਲੈ ਕੇ ਝਗੜਾ ਹੋ ਗਿਆ। ਇਸ ਝਗੜੇ ਵਿੱਚ ਫਿਰੋਜ਼ਪੁਰ ਦੇ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਕਾਰਨ ਉਸ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਫਿਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ।
ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਸੁਰੱਖਿਆ ਜ਼ੋਨ ਵਿੱਚ 11 ਗੈਂਗਸਟਰ ਗਰੁੱਪਾਂ ਦੇ ਮੈਂਬਰ ਬੰਦ ਹਨ। ਟੀਵੀ ਚੈਨਲ ਬਦਲਣ ਨੂੰ ਲੈ ਕੇ ਹੋਏ ਝਗੜੇ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜੇ ਕਰ ਦਿੱਤੇ ਹਨ।