Home >>Punjab

Ludhiana News: ਜੰਮੂ-ਦਿੱਲੀ NH ਨੂੰ ਜਾਮ ਕਰਨ ਵਾਲੇ ਪ੍ਰਦਰਸ਼ਨਕਾਰੀਆਂ 'ਤੇ FIR ਦਰਜ

Ludhiana News: ਵੀਰਵਾਰ (7ਮਾਰਚ)ਨੂੰ ਟਰੱਕ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਵੱਲੋਂ ਅਨਾਜ ਨੀਤੀ ਨੂੰ ਲੈ ਕੇ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ।

Advertisement
Ludhiana News: ਜੰਮੂ-ਦਿੱਲੀ NH ਨੂੰ ਜਾਮ ਕਰਨ ਵਾਲੇ ਪ੍ਰਦਰਸ਼ਨਕਾਰੀਆਂ 'ਤੇ FIR ਦਰਜ
Manpreet Singh|Updated: Mar 08, 2024, 05:53 PM IST
Share

Protest News: ਬੀਤੇ ਦਿਨ ਲੁਧਿਆਣਾ ਵਿੱਚ ਜੰਮੂ-ਦਿੱਲੀ ਨੈਸ਼ਨਲ ਹਾਈਵੇ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਟਰਾਂਸਪੋਰਟਰ ਅਤੇ ਮਜਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ। ਇਸ ਮਾਮਲੇ ਵਿਚ ਪੁਲਿਸ ਨੇ 200 ਤੋਂ 250 ਅਣਪਛਾਤਿਆਂ ਅਤੇ 8 ਵਿਅਕਤੀਆਂ ਉਪਰ ਬਾਏਨੇਮ FIR ਦਰਜ ਕੀਤੀ ਹੈ। ਪੁਲਿਸ ਨੇ 4 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਪੁਲਿਸ ਵੱਲੋਂ ਟੋਲ ਪਲਾਜ਼ੇ 'ਤੇ ਲੱਗੇ CCTV ਰਾਹੀਂ ਪਛਾਣ ਕਰਕੇ ਇਹ ਕਾਰਵਾਈ ਕੀਤੀ ਜਾ ਰਹੀ ਹੈ।

4 ਪ੍ਰਦਰਸ਼ਨਕਾਰੀ ਪੁਲਿਸ ਨੇ ਫੜੇ

ਪੁਲਿਸ ਨੇ ਆਲ ਪੰਜਾਬ ਟਰੱਕ ਅਪਰੇਟਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੁਖ ਸਿੰਘ ਸੰਧੂ, ਯੂਨੀਅਨ ਸ਼ਾਹਕੋਟ ਦੇ ਪ੍ਰਧਾਨ ਪ੍ਰੇਮ ਲਾਲ, ਗੁਰਬਚਨ ਸਿੰਘ, ਕੇਵਲ ਸਿੰਘ, ਜਰਨੈਲ ਦਿਹਾੜੀ ਮਜ਼ਦੂਰ ਸਭਾ ਫਿਲੌਰ, ਜਗਤਾਰ ਸਿੰਘ ਫਿਰੋਜ਼ ਟਰੱਕ ਅਪਰੇਟਰ ਯੂਨੀਅਨ ਮੈਂਬਰ, ਕੁਲਦੀਪ ਸਿੰਘ ਨੂੰ ਨਾਮਜ਼ਦ ਕੀਤਾ ਹੈ। ਗੁਰਮੁਖ ਸੰਧੂ, ਪ੍ਰੇਮ ਲਾਲ, ਗੁਰਬਚਨ ਸਿੰਘ ਅਤੇ ਕੇਵਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਚਾਰੋਂ ਪ੍ਰਦਰਸ਼ਨਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਬਾਕੀ ਪ੍ਰਦਰਸ਼ਨਕਾਰੀ ਨੂੰ ਗ੍ਰਿਫਤਾਰ ਕਰਨ ਲਈ ਫਿਲਹਾਲ ਪੁਲਿਸ ਛਾਪੇਮਾਰੀ ਕਰ ਰਹੀ ਹੈ।

 ਅਨਾਜ ਨੀਤੀ ਨੂੰ ਲੈ ਕੇ ਪ੍ਰਦਰਸ਼ਨ 

ਵੀਰਵਾਰ (7ਮਾਰਚ)ਨੂੰ ਟਰੱਕ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਵੱਲੋਂ ਅਨਾਜ ਨੀਤੀ ਨੂੰ ਲੈ ਕੇ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਲੁਧਿਆਣਾ ਵਿੱਚ ਜੰਮੂ-ਦਿੱਲੀ ਨੈਸ਼ਨਲ ਹਾਈਵੇ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਟਰਾਂਸਪੋਰਟਰ ਅਤੇ ਮਜਦੂਰ ਯੂਨੀਅਨ ਨੇ ਕਾਰਕੁੰਨ ਪ੍ਰਦਰਸ਼ਨ ਲਈ ਪਹੁੰਚੇ ਸਨ ਅਤੇ ਟੋਲ ਪਲਾਜ਼ਾ ਬੰਦ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਮੌਕੇ ਪੁਲਿਸ ਪਹਿਲਾਂ ਤੋਂ ਹੀ ਟੋਲ ਪਲਾਜ਼ੇ ਵਾਲੇ ਥਾਂ ਤੇ ਮੌਜੂਦ ਸੀ ਇਸ ਮੌਕੇ ਪੁਲਿਸ ਅਤੇ ਪ੍ਰਦਰਸ਼ਨਕਾਰੀ ਵਿਚਾਲੇ ਝੜਪ ਵੀ ਹੋਈ ਪੁਲਿਸ ਨੇ ਪ੍ਰਦਰਸ਼ਨਕਾਰੀਆਂ ''ਤੇ ਲਾਠੀਚਾਰਜ ਵੀ ਕੀਤਾ। 

ਜਾਮ ਲਗਾਉਣ ਵਾਲੇ 'ਤੇ FIR ਦਰਜ

ਪੁਲਿਸ ਨੇ ਧਰਨਾ ਲਗਾਉਣ ਲਾਉਣ ਵਾਲੇ ਕਰੀਬ 250 ਲੋਕਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਅੱਠ ਲੋਕਾ ਉਪਰ ਬਾਈ ਨਾਮ ਅਤੇ 200 ਤੋ 250 ਅਣਪਛਾਤੇ ਲੋਕਾ ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਹੁਣ ਸੀਸੀਟੀਵੀ ਕੈਮਰਿਆਂ ਰਾਹੀਂ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 353,186,283,278,149,8-ਬੀ ਨੈਸ਼ਨਲ ਹਾਈਵੇ ਐਕਟ 1956 ਤਹਿਤ ਕੇਸ ਦਰਜ ਕੀਤਾ ਗਿਆ ਹੈ।

Read More
{}{}