Home >>Punjab

Gurdaspur News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ; ਜਥੇਦਾਰ ਨੇ ਦਿੱਤੇ ਸਖ਼ਤ ਆਦੇਸ਼

Gurdaspur News: ਧੰਨ-ਧੰਨ ਸ੍ਰੀ ਗੁਰੂ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਂਟ ਹੋਣ ਦੀ ਦੁਖਦਾਈ ਘਟਨਾ ਵਾਪਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ। 

Advertisement
Gurdaspur News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ; ਜਥੇਦਾਰ ਨੇ ਦਿੱਤੇ ਸਖ਼ਤ ਆਦੇਸ਼
Ravinder Singh|Updated: Mar 30, 2025, 05:00 PM IST
Share

Gurdaspur News: ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਮ ਵਿਖੇ ਧੰਨ-ਧੰਨ ਸ੍ਰੀ ਗੁਰੂ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਂਟ ਹੋਣ ਦੀ ਦੁਖਦਾਈ ਘਟਨਾ ਵਾਪਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ। ਉਨ੍ਹਾਂ ਨੇ ਪਿੰਡ ਧਾਮ ਪਹੁੰਚ ਕੇ ਗੁਰੂ ਘਰ ਆਈ ਸੰਗਤ ਅਤੇ ਪ੍ਰਬੰਧਕਾਂ ਤੋਂ ਸਾਰੇ ਹਾਲਾਤ ਦੀ ਜਾਣਕਾਰੀ ਲਈ। ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਵਾਪਰੀ ਹੈ।

ਇਸ ਤੋਂ ਬਾਅਦ ਸੰਗਤ ਤੇ ਪ੍ਰਬੰਧਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ ਤੋਂ ਜਾਣੂ ਕਰਵਾਇਆ ਕਿ ਸੰਗਤਾਂ, ਪ੍ਰਬੰਧਕਾਂ, ਗੁਰੂ ਘਰ ਦੇ ਗ੍ਰੰਥੀ ਸਿੰਘਾਂ ਸਮੇਤ ਸਭ ਦਾ ਫ਼ਰਜ਼ ਬਣਦਾ ਹੈ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਾਸਤੇ ਠੋਸ ਪ੍ਰਬੰਧ ਕੀਤੇ ਜਾਣ। ਜੇਕਰ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਵਾਪਰੀ ਤਾਂ ਉਸਦਾ ਸਿੱਧੇ ਤੌਰ 'ਤੇ ਜ਼ਿੰਮੇਵਾਰ ਗੁਰੂ ਘਰ ਦਾ ਗ੍ਰੰਥੀ ਸਿੰਘ ਅਤੇ ਪ੍ਰਬੰਧਕ ਹੋਣਗੇ ਨਾਲ ਹੀ ਗੁਰੂ ਘਰ 'ਚ 24 ਘੰਟੇ ਪਹਿਰੇਦਾਰੀ ਦੇ ਪ੍ਰਬੰਧ ਕਰਨ ਦੇ ਹੁਕਮ ਵੀ ਕੀਤੇ ਗਏ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁਖ ਜ਼ਾਹਿਰ ਕੀਤਾ ਹੈ। ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ, ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ।

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇਂ ਨਿਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਚੌਕਸ ਕਰਦੇ ਰਹਿਣ।

Read More
{}{}