Ferozepur Firing: ਫਿਰੋਜ਼ਪੁਰ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜਾ ਮਾਮਲਾ ਹਲਕਾ ਜ਼ੀਰਾ ਵਿੱਚ ਚਿੱਟਾ ਬੰਦ ਕਰਵਾਉਣ ਉਤੇ ਰੰਜਿਸ਼ਨ ਤਹਿਤ ਵਿਆਹ ਦੌਰਾਨ ਫਾਇਰਿੰਗ ਕਰ ਦਿੱਤੀ ਹੈ। ਘਰ ਅੰਦਰ ਕੀਤੀ ਗਈ ਭੰਨਤੋੜ ਪੀੜਤ ਪਰਿਵਾਰ ਨੇ ਇਨਸਾਫ਼ ਦੀ ਲਗਾਈ ਗੁਹਾਰ ਤੇ ਹਮਲਾਵਰਾਂ ਉਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ।
ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਵਾਰਡ ਨੰਬਰ ਇੱਕ ਵਿੱਚ ਰੰਜਿਸ਼ ਨੂੰ ਲੈਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਕੁੱਝ ਲੋਕ ਸ਼ਰੇਆਮ ਚਿੱਟਾ ਵੇਚਣ ਦਾ ਕੰਮ ਕਰਦੇ ਸਨ। ਜਿਸ ਨੂੰ ਉਨ੍ਹਾਂ ਨੇ ਬੰਦ ਕਰਵਾਇਆ ਸੀ ਤੇ ਇਸ ਰੰਜਿਸ਼ ਨੂੰ ਲੈ ਕੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਕਿ ਉਨ੍ਹਾਂ ਦਾ ਜਾਨੀ ਨੁਕਸਾਨ ਕੀਤਾ ਜਾਵੇਗਾ ਤੇ ਬੀਤੇ ਦਿਨ ਉਨ੍ਹਾਂ ਦੇ ਘਰ ਵਿਆਹ ਦਾ ਪ੍ਰੋਗਰਾਮ ਸੀ।
ਇਸ ਦੌਰਾਨ ਚਿੱਟਾ ਵੇਚਣ ਵਾਲਿਆਂ ਨੇ ਹਮਲਾ ਕਰ ਦਿੱਤਾ ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ ਗਈ ਹੈ। ਇਸ ਦੌਰਾਨ ਇੱਕ ਲੜਕੀ ਨੂੰ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਹਮਲਾਵਰਾਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਉਧਰ ਦੂਜੇ ਪਾਸੇ ਇਸ ਮਾਮਲੇ ਨੂੰ ਲੈਕੇ ਜਦੋਂ ਏਡੀਜੀਪੀ ਪੰਜਾਬ ਪਰਵੀਨ ਕੁਮਾਰ ਸਿਨਹਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜਿਸਦੀ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ੀਰਾ ਦੇ ਵਾਰਡ ਨੰਬਰ ਇੱਕ ਦੀ ਕੌਂਸਲਰ ਰੇਸ਼ਮ ਕੌਰ ਦਾ ਦਾਅਵਾ ਹੈ ਕਿ ਉਸ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ।
ਐਤਵਾਰ-ਸੋਮਵਾਰ ਦੀ ਰਾਤ ਕਰੀਬ 2 ਵਜੇ ਲੋਕ ਘਰ 'ਚ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰੇਸ਼ਮ ਕੌਰ ਦੀ ਰਿਸ਼ਤੇਦਾਰ ਅਮਰਜੀਤ ਕੌਰ ਵਾਸੀ ਪਿੰਡ ਰੱਤਾ ਖੇੜਾ ਦੇ ਢਿੱਡ ਵਿੱਚ ਦੋ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਸਾਰੇ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਔਰਤ ਨੂੰ ਗੰਭੀਰ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਗੰਭੀਰ ਹਾਲਤ ਵਿੱਚ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Fazilka News: ਪੂਰੇ ਪਿੰਡ 'ਚੋਂ ਪੁੱਟ ਦਿੱਤੇ 33 ਬਿਜਲੀ ਦੇ ਸਮਾਰਟ ਮੀਟਰ, ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ