Home >>Punjab

Gurdaspur Firing News: ਗੁਰਦਾਸਪੁਰ ਵਿੱਚ ਚੱਲੀਆਂ ਤਾਬੜਤੋੜ ਗੋਲ਼ੀਆਂ; ਚਾਰ ਵਿਅਕਤੀ ਗੰਭੀਰ ਜ਼ਖ਼ਮੀ

Gurdaspur Firing News:  ਨਸ਼ਿਆਂ ਦੀਆਂ ਵੀਡੀਓ ਸੋਸ਼ਲ ਮੀਡੀਆ ਉਪਰ ਪਾਉਣ ਉਤੇ ਦੋ ਗੁੱਟਾਂ ਵਿਚਾਲੇ ਝਗੜੇ ਤੋਂ ਬਾਅਦ ਫਾਇਰਿੰਗ ਹੋਈ। ਇਸ ਘਟਨਾ ਵਿੱਚ 4 ਜਣੇ ਜ਼ਖ਼ਮੀ ਹੋ ਗਏ ਹਨ।

Advertisement
Gurdaspur Firing News: ਗੁਰਦਾਸਪੁਰ ਵਿੱਚ ਚੱਲੀਆਂ ਤਾਬੜਤੋੜ ਗੋਲ਼ੀਆਂ; ਚਾਰ ਵਿਅਕਤੀ ਗੰਭੀਰ ਜ਼ਖ਼ਮੀ
Ravinder Singh|Updated: Jul 31, 2024, 01:30 PM IST
Share

Gurdaspur Firing News (ਅਵਤਾਰ ਸਿੰਘ) : ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਪਿੰਡ ਡੇਹਰੀਵਾਲ ਵਿਚ ਤਾਬੜਤੋੜ ਗੋਲੀਆਂ ਚੱਲੀਆਂ। ਇਸ ਫਾਇਰਿੰਗ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਸ ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਕਿਰਨ ਵਿੱਚ ਬੀਤੀ ਸ਼ਾਮ ਨੂੰ ਪਿੰਡ ਦੇ ਨੌਜਵਾਨ ਦੇ ਦੋ ਗੁੱਟ ਆਪਸ ਵਿੱਚ ਭਿੜ ਪਏ ਅਤੇ ਇੱਕ ਦੂਜੀ ਉਤੇ ਫਾਇਰਿੰਗ ਕਰ ਦਿੱਤੀ। ਉਥੇ ਹੀ ਨੌਜਵਾਨਾਂ ਨੂੰ ਸਮਝਾਉਣ ਆਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦੀ ਗੱਡੀ ਵੀ ਦੂਜੀ ਧਿਰ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੱਡੀ ਦੀ ਭੰਨ ਤੋੜ ਕੀਤੀ।

ਇਸ ਘਟਨਾ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਮੇਤ ਦੋਵੇਂ ਧਿਰਾਂ ਦੇ ਚਾਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਕਰਵਾਇਆ ਗਿਆ ਉਥੇ ਹੀ ਇਸ ਘਟਨਾ ਦਾ ਵੀਡੀਓ ਵੀ ਸੋਸ਼ਲ ਮੀਡੀਆ ਵਾਇਰਲ ਰਿਹਾ ਹੈ। ਪੁਲਿਸ ਨੇ ਵੀਡੀਓ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ 'ਚ ਦਾਖਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਨੌਜਵਾਨਾਂ 'ਚ ਕਿਸੇ ਗੱਲ ਨੂੰ ਲੈ ਕੇ ਲੜਾਈ-ਝਗੜਾ ਹੋਣ ਦਾ ਪਤਾ ਲੱਗਾ ਤਾਂ ਉਹ ਪਿੰਡ 'ਚ ਚਲੇ ਗਏ ਤਾਂ ਉੱਥੇ ਮੌਜੂਦ ਦੂਜੇ ਗੁੱਟ ਦੇ ਨੌਜਵਾਨਾਂ ਨੇ ਉਸ ਦੀ ਹੀ ਕਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਕਾਰ ਦੀ ਭੰਨਤੋੜ ਵੀ ਕੀਤੀ। ਮੌਕੇ ਉਪਰ ਪੁੱਜੇ ਉਸ ਦੇ ਸਾਥੀਆਂ ਨੇ ਉਸ ਦੀ ਜਾਨ ਬਚਾਈ ਅਤੇ ਇਸ ਦੌਰਾਨ ਦੋਵੇਂ ਧਿਰ ਵੱਲੋਂ ਗੋਲੀ ਵੀ ਚੱਲੀ।

ਉਨ੍ਹਾਂ ਨੇ ਕਿਹਾ ਕਿ ਦੂਜੇ ਗੁੱਟ ਦੇ ਨੌਜਵਾਨਾਂ ਕੋਲ ਨਾਜਾਇਜ਼ ਹਥਿਆਰ ਸਨ ਜਦਕਿ ਉਨ੍ਹਾਂ ਨੇ ਗੋਲੀ ਆਪਣੀ ਜਾਨ ਬਚਾਉਣ ਲਈ ਹਵਾ ਵਿੱਚ ਚਲਾਈ ਸੀ ਅਤੇ ਦੱਸਿਆ ਕਿ ਇਸ ਘਟਨਾ ਵਿੱਚ ਉਨ੍ਹਾਂ ਦੇ ਚਾਚਾ ਲਖਵਿੰਦਰ ਸਿੰਘ ਵੀ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਇਨ੍ਹਾਂ ਸ਼ਰਾਰਤੀ ਗੁੰਡਿਆਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਦੂਜੇ ਧੜੇ ਦੇ ਨੌਜਵਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਿੰਡ ਦੇ ਕੁਝ ਨੌਜਵਾਨਾਂ ਨਾਲ ਲੜਾਈ ਹੋ ਗਈ ਸੀ ਕਿਉਂਕਿ ਉਹ ਸਰਕਾਰ ਅਤੇ ਨਸ਼ਿਆਂ ਵਿਰੁੱਧ ਸੋਸ਼ਲ ਮੀਡੀਆ 'ਤੇ ਵੀਡੀਓਜ਼ ਪੋਸਟ ਕਰਦਾ ਰਹਿੰਦਾ ਹੈ, ਜਿਸ ਨੂੰ ਲੈ ਕੇ ਪਿੰਡ ਦੇ ਹੀ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਨੌਜਵਾਨਾਂ ਨੇ ਪਹਿਲਾਂ ਉਸ ਨੂੰ ਵੀਡੀਓ ਡਿਲੀਟ ਕਰਨ ਲਈ ਕਿਹਾ ਅਤੇ ਬਾਅਦ 'ਚ ਧਮਕੀਆਂ ਦਿੱਤੀਆਂ, ਜਿਸ ਕਾਰਨ ਉਸ ਦੇ ਸਾਥੀਆਂ 'ਤੇ ਸਿੱਧੀ ਫਾਇਰਿੰਗ ਕਰ ਦਿੱਤੀ।

ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਦੋ ਲੜਕੇ ਮੰਗਲ ਸਿੰਘ ਅਤੇ ਬਹਾਦਰ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਹਮਲਾ ਕਰਨ ਵਾਲਿਆਂ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਫਾਇਰਿਗ ਪਹਿਲੇ ਗੁੱਟ ਦੇ ਨੌਜਵਾਨਾਂ ਨੇ ਉਨ੍ਹਾਂ ਉਪਰ ਕੀਤੀ ਹੈ, ਜਿਸ ਦੀ ਵੀਡੀਓ ਵੀ ਉਨ੍ਹਾਂ ਕੋਲ ਹੈ।

ਇਸ ਘਟਨਾ ਸਬੰਧੀ ਥਾਣਾ ਕਲਾਨੌਰ ਦੇ ਐਸਐਚਓ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲਦਿਆਂ ਹੀ ਘਟਨਾ ਵਾਲੀ ਥਾਂ 'ਤੇ ਜਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਵੇਂ ਗੁੱਟਾਂ ਦੇ ਚਾਰੋਂ ਵਿਅਕਤੀ ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਨ। ਵਾਇਰਲ ਹੋਈ ਵੀਡੀਓ ਨੂੰ ਕਬਜ਼ੇ 'ਚ ਲੈ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਘਟਨਾ 'ਚ 4 ਤੋਂ 5 ਰਾਊਂਡ ਫਾਇਰ ਕੀਤੇ ਗਏ ਹਨ, ਜਿਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Read More
{}{}