Home >>Punjab

Firozpur News: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ 'ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ​

Firozpur News: ਚੇਅਰਮੈਨ ਨੇ ਅੱਗੇ ਦੱਸਿਆ ਕਿ ਸਲੰਡਰ ਫੱਟਣ ਦੀ ਘਟਨਾ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ 6 ਅਗਸਤ 2024 ਤੱਕ ਮੁਕੰਮਲ ਰਿਪੋਰਟ ਮੰਗੀ ਗਈ ਹੈ। ਉਹਨਾਂ ਕਿਹਾ ਕਿ ਰਿਪੋਰਟ ਪ੍ਰਾਪਤ ਹੋਣ ਤੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
Firozpur News: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ 'ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ​
Manpreet Singh|Updated: Aug 02, 2024, 07:42 PM IST
Share

Ferozepur News: ਅੱਜ ਫ਼ਿਰੋਜ਼ਪੁਰ ਮੋਗਾ ਰੋਡ 'ਤੇ ਸਥਿਤ ਬਜੀਦਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲੰਗਰ ਹਾਲ ’ਚ ਗੈਸ ਲੀਕ ਹੋ ਜਾਣ ਕਾਰਨ ਸਿਲੰਡਰ ਫਟ ਗਿਆ। ਇਸ ਘਟਨਾ ’ਚ 7 ਦੇ ਕਰੀਬ ਸੇਵਾ ਕਰ ਰਹੇ ਸੇਵਾਦਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਕੁਝ ਇਕ ਸਕੂਲ ਦੇ ਵਿਦਿਆਰਥੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਫਿਰੋਜ਼ਪੁਰ ਦੇ ਸਿਵਲ ਹਸਪਤਾਲ 'ਚੋਂ ਇਲਾਜ ਦੇ ਬਾਅਦ ਰੈਫਰ ਕਰ ਦਿੱਤਾ ਗਿਆ ਹੈ। 

ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਬੱਚੇ ਲੰਗਰ ਛੱਕਣ ਲਈ ਗੁਰਦੁਆਰਾ ਸਾਹਿਬ ਆਏ ਸਨ ਅਤੇ ਲੰਗਰ ਛੱਕਣ ਤੋਂ ਬਾਅਦ ਉਹ ਸੇਵਾ ਕਰਨ ਲੱਗ ਪਏ। ਜਿੱਥੇ ਲੰਗਰ ਤਿਆਰ ਹੋ ਰਿਹਾ ਸੀ, ਤਾਂ ਉਥੇ ਅਚਾਨਕ ਗੈਸ ਸਿਲੰਡਰ ਫਟ ਗਿਆ ਜਿਸ ਦੌਰਾਨ ਪੰਜ ਬੱਚੇ ਅਤੇ ਦੋ ਸੇਵਾਦਾਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਵਿਦਿਆਰਥੀ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।

ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸਿਲੰਡਰ ਲੀਕ ਹੋਣ ਕਾਰਨ ਪੰਜ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਹਨ ਅਤੇ ਉਨ੍ਹਾਂ ਦਾ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਜ਼ਖਮੀਆਂ ਨੇ ਦੱਸਿਆ ਕਿ ਅਸੀਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਗਏ ਸੀ ਅਤੇ ਸੇਵਾ ਦੌਰਾਨ ਅਚਾਨਕ ਅੱਗ ਲੱਗ ਗਈ ਅਤੇ ਅਸੀਂ ਬੁਰੀ ਤਰ੍ਹਾਂ ਅੱਗ ਦੀ ਲਪੇਟ 'ਚ ਆ ਗਏ ਅਤੇ ਮੇਰੇ ਨਾਲ ਮੌਜੂਦ ਲੋਕ ਵੀ ਜ਼ਖਮੀ ਹੋ ਗਏ।

ਦੂਜੇ ਪਾਸੇ ਇਸ ਮਾਮਲੇ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ। ਇਸ ਘਟਨਾ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ 6 ਅਗਸਤ 2024 ਤੱਕ ਰਿਪੋਰਟ ਭੇਜਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚੇ ਜ਼ਖਮੀ ਹੋਏ ਹਨ। ਇਹਨ੍ਹਾਂ ਜਖ਼ਮੀ ਹੋਏ ਬੱਚਿਆਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਜਿਲ੍ਹਾ ਪ੍ਰਸ਼ਸਨ ਨੂੰ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਇਹਨਾਂ ਜਖ਼ਮੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਇਲਾਜ ਲਈ ਸਿਫਟ ਕਰਨ ਦੀ ਲੋੜ ਹੈ ਤਾਂ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਦੱਸਿਆ ਕਿ ਇਹਨਾਂ ਜਖ਼ਮੀ ਬੱਚਿਆਂ ਦੇ ਇਲਾਜ ਦਾ ਸਾਰਾ ਖਰਚਾ ਜਿਲ੍ਹਾ ਪ੍ਰਸ਼ਸ਼ਨ ਵੱਲੋਂ ਕੀਤਾ ਜਾਵੇਗਾ।  

 

Read More
{}{}