Charanjit Channi: ਪੰਜਾਬ ਵਿੱਚ ਬੀਤੇ ਦਿਨੀਂ ਮੁੱਖ ਮੰਤਰੀ ਤੇ ਕਿਸਾਨਾਂ ਵਿਚਾਲੇ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਨੂੰ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਵੱਖ-ਵੱਖ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦਰਮਿਆਨ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇਰ ਰਾਤ ਚਮਕੌਰ ਸਾਹਿਬ ਦੇ ਖਰੜ ਥਾਣੇ ਵਿੱਚ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪੁੱਜੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਥਾਣਾ ਇੰਚਾਰਜ ਨਾਲ ਫੋਨ ਉਤੇ ਗੱਲ ਵੀ ਕੀਤੀ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਉਨ੍ਹਾਂ 'ਤੇ ਜ਼ੁਲਮ ਕਰ ਰਿਹਾ ਹੈ। ਜਿਸ ਤਹਿਤ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਨੂੰ ਚੁੱਕ ਕੇ ਥਾਣਿਆਂ ਤੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਚਮਕੌਰ ਸਾਹਿਬ ਹਲਕੇ ਦੇ ਕਿਸਾਨ ਆਗੂਆਂ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮੈਂ ਪੰਜਾਬ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਾ ਹਾਂ।
ਇਹ ਵੀ ਪੜ੍ਹੋ : Jalandhar News: ਹੁਣ ਜਲੰਧਰ ਵਿੱਚ ਚੱਲਿਆ ਪੰਜਾਬ ਸਰਕਾਰ ਦਾ ਬੁਲਡੋਜ਼ਰ; ਪੁਲਿਸ ਪਾਰਟੀ ਉਤੇ ਹੋਇਆ ਸੀ ਹਮਲਾ
ਐਸਕੇਐਮ ਨੇ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸਥਾਪਤ ਕਰਨ ਦਾ ਫੈਸਲਾ ਲਿਆ ਸੀ
ਸੰਯੁਕਤ ਕਿਸਾਨ ਮੋਰਚਾ (SKM) ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਠੋਸ ਮੋਰਚਾ ਲਾਉਣ ਲਈ ਚੰਡੀਗੜ੍ਹ ਵੱਲ ਮਾਰਚ ਕਰੇਗਾ। ਇਸ ਦੇ ਲਈ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਚੰਡੀਗੜ੍ਹ ਵੱਲ ਕੂਚ ਕਰਨਗੇ। ਚੰਡੀਗੜ੍ਹ ਦੇ ਸੈਕਟਰ-34 ਵਿੱਚ ਕਿਸਾਨ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਪਰ ਚੰਡੀਗੜ੍ਹ ਪ੍ਰਸ਼ਾਸਨ ਇਨ੍ਹਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕਿਉਂਕਿ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਨੇ ਉਕਤ ਧਰਨੇ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਉਕਤ ਚੰਡੀਗੜ੍ਹ ਮਾਰਚ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ ਕਈ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਦੀ ਪੁਲਿਸ ਭੇਜ ਕੇ ਜਾਂ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਜਾਂ ਹਿਰਾਸਤ ਵਿੱਚ ਲੈ ਕੇ ਥਾਣੇ ਲਿਆਂਦਾ।
ਇਹ ਵੀ ਪੜ੍ਹੋ : War on Drugs: ਨਸ਼ਿਆਂ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਨੇ 164 ਮੈਡੀਕਲਾਂ ਦੀ ਕੀਤੀ ਅਚਨਚੇਤ ਚੈਕਿੰਗ