Home >>Punjab

Manpreet Badal Heart Attack: ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

Manpreet Badal Heart Attack:ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Advertisement
Manpreet Badal Heart Attack: ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ
Ravinder Singh|Updated: Mar 10, 2024, 02:59 PM IST
Share

Manpreet Badal Heart Attack: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ। ਹਾਲਤ ਨਾਜ਼ੁਕ ਹੋਣ ਮਗਰੋਂ ਉਨ੍ਹਾਂ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਥੇ ਡਾਕਟਰ ਨੇ ਦੋ ਸਟੰਟ ਪਾ ਦਿੱਤੇ ਹਨ ਤੇ ਹੁਣ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਬੀਤੀ ਰਾਤ ਅਚਾਨਕ ਛਾਤੀ ਵਿੱਚ ਦਰਦ ਸ਼ੁਰੂ ਹੋ ਗਿਆ ਸੀ ਸੀ ਪਰ ਮਨਪ੍ਰੀਤ ਬਾਦਲ ਸਵੇਰੇ ਸੈਰ ਕਰਨ ਚਲੇ। ਇਸ ਦਰਮਿਆਨ ਦਰਦ ਜ਼ਿਆਦਾ ਤੇਜ਼ ਹੋ ਗਿਆ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਦੱਸਿਆ ਕਿ  ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਦੋ ਸਟੰਟ ਪਾ ਦਿੱਤੇ ਹਨ।

ਇਹ ਵੀ ਪੜ੍ਹੋ : Jalandhar News: ਕੋਰੀਅਰ ਰਾਹੀਂ ਵਿਦੇਸ਼ 'ਚ ਨਸ਼ਾ ਸਪਲਾਈ ਕਰਨ ਵਾਲੇ 9 ਮੁਲਜ਼ਮ ਗ੍ਰਿਫ਼ਤਾਰ; 22 ਕਿਲੋ ਅਫੀਮ ਬਰਾਮਦ

ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ।

ਇਹ ਵੀ ਪੜ੍ਹੋ : Rail Roko Andolan: ਅੱਜ ਕਿਸਾਨ ਦੇਸ਼ ਭਰ 'ਚ 4 ਘੰਟੇ ਰੋਕਣਗੇ ਰੇਲਾਂ, ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ 

Read More
{}{}