Home >>Punjab

Tarn taran News: ਹੜ੍ਹ ਰਾਹਤ ਮੁਆਵਜ਼ੇ ਵਿੱਚ 20 ਲੱਖ ਰੁਪਏ ਦੇ ਘਪਲੇ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਨੰਬਰਦਾਰ ਗ੍ਰਿਫ਼ਤਾਰ

Tarn taran News: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

Advertisement
Tarn taran News: ਹੜ੍ਹ ਰਾਹਤ ਮੁਆਵਜ਼ੇ ਵਿੱਚ 20 ਲੱਖ ਰੁਪਏ ਦੇ ਘਪਲੇ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਨੰਬਰਦਾਰ ਗ੍ਰਿਫ਼ਤਾਰ
Ravinder Singh|Updated: Feb 15, 2025, 08:08 PM IST
Share

Tarn taran News: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸਾਲ 2019 ਤੱਕ ਪਿੰਡ ਕਾਲੀਆ ਦੇ ਸਰਪੰਚ ਰਹੇ ਹਰਨੰਦ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ। ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਬੈਂਕ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਕੁੱਝ ਅਯੋਗ ਵਿਅਕਤੀਆਂ ਸਮੇਤ ਲਾਭਪਾਤਰੀਆਂ ਦੇ ਬੈਂਕ ਖਾਤੇ ਧੋਖਾਧੜੀ ਕਰਨ ਲਈ ਖੁਲ੍ਹਾਏ ਸਨ।

ਫਿਰ ਉਨ੍ਹਾਂ ਨੇ ਲਾਭਪਾਤਰੀਆਂ ਦੇ ਖਾਤਿਆਂ ਨਾਲ ਸਬੰਧਤ ਦਸਤਾਵੇਜ਼ ਇਸ ਨੀਅਤ ਨਾਲ ਆਪਣੇ ਕੋਲ ਰੱਖ ਲਏ ਤਾਂ ਜੋ ਉਹ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਰਾਹਤ ਫੰਡਾਂ ਨੂੰ ਕਢਵਾਉਣ ਅਤੇ ਉਨ੍ਹਾਂ ਦੀ ਦੁਰਵਰਤੋਂ ਕਰ ਸਕਣ। ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਰਾਜ ਦੇ ਅਧਿਕਾਰੀਆਂ ਨੇ ਇਸ ਪਿੰਡ ਵਿੱਚ ਫਸਲਾਂ ਆਦਿ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ 30 ਲੱਖ ਰੁਪਏ ਮਨਜ਼ੂਰ ਕੀਤੇ ਸਨ ਤੇ ਉਕਤ ਮੁਲਾਜ਼ਮਾਂ ਨੇ ਉਸ ਰਕਮ ਵਿੱਚੋਂ ਕੁੱਲ 20,11,475 ਲੱਖ ਰੁਪਏ ਦਾ ਗਬਨ ਕੀਤਾ ਹੈ।

ਇਹ ਵੀ ਪੜ੍ਹੋ : US Deportation: ਅਮਰੀਕਾ ਅੱਜ 119 ਭਾਰਤੀਆਂ ਨੂੰ ਜ਼ਬਰਨ ਭੇਜੇਗਾ, ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗਾ

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਵਿਜੀਲੈਂਸ ਬਿਊਰੋ ਦੇ ਤਰਨਤਾਰਨ ਯੂਨਿਟ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Machhiwara News: 31 ਲੱਖ ਰੁਪਏ ਖ਼ਰਚ ਕੇ ਪਤਨੀ ਨੂੰ ਭੇਜਿਆ ਕੈਨੇਡਾ; ਵਿਦੇਸ਼ ਪੁੱਜ ਪਤੀ ਨੂੰ ਭੇਜਿਆ ਤਲਾਕ

 

Read More
{}{}