Home >>Punjab

Nangal News: ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਨੰਗਲ ਦੀ ਅਨਾਜ ਮੰਡੀ ਦਾ ਕੀਤਾ ਦੌਰਾ

Nangal News: ਪੰਜਾਬ ਵਿਧਾਨ ਸਭਾ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਨੰਗਲ ਦੀ ਅਨਾਜ ਮੰਡੀ ਦਾ ਦੌਰਾ ਕੀਤਾ।    

Advertisement
Nangal News: ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਨੰਗਲ ਦੀ ਅਨਾਜ ਮੰਡੀ ਦਾ ਕੀਤਾ ਦੌਰਾ
Ravinder Singh|Updated: Oct 26, 2024, 06:31 PM IST
Share

Nangal News (ਬਿਮਲ ਸ਼ਰਮਾ): ਪੰਜਾਬ ਵਿਧਾਨ ਸਭਾ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਨੰਗਲ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਗੱਲਬਾਤ ਦੌਰਾਨ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਦਾ ਬੁਰਾ ਹਾਲ ਹੈ।  ਰਾਣਾ ਕੰਵਰ ਪਾਲ ਸਿੰਘ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ।

ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਰੁਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਮੇਂ ਰਹਿੰਦੇ ਪ੍ਰਬੰਧ ਨਹੀਂ ਕੀਤੇ ਗਏ ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿੱਚ ਆਪਸੀ ਤਾਲਮੇਲ ਦੀ ਕਮੀ ਕਾਰਨ ਕਿਸਾਨ ਮੰਡੀਆਂ ਵਿੱਚ ਪਰੇਸ਼ਾਨ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਇਹ ਵੀ ਦੋ ਰਾਏ ਨਹੀਂ ਕਿ ਜੋ ਕਿਸਾਨਾਂ ਨੇ ਦਿੱਲੀ ਜਾ ਕੇ ਧਰਨਾ ਲਗਾਇਆ ਸੀ ਕੇਂਦਰ ਦੀ ਭਾਜਪਾ ਸਰਕਾਰ ਇਸ ਲਈ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ।

ਪੰਜਾਬ ਦੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਲ ਸਿੰਘ ਨੇ ਪੰਜਾਬ ਤੇ ਕੇਂਦਰ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਮੇਂ ਰਹਿੰਦੇ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਕਿਸਾਨ ਮੰਡੀਆਂ ਵਿੱਚ ਨਹੀਂ ਰੁਲ ਰਿਹਾ ਹੁੰਦਾ। ਸਰਕਾਰ ਕਿਸਾਨਾਂ ਪ੍ਰਤੀ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਕਿਉਂਕਿ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਨਹੀਂ ਚੁੱਕੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਨਿਰਾਸ਼ ਤੇ ਹਰਾਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : CSK MS Dhoni: ਧੋਨੀ IPL 2025 'ਚ ਖੇਡਣਗੇ ਜਾਂ ਨਹੀਂ? ਇਸ ਬਾਰੇ ਮਾਹੀ ਨੇ ਖੁਦ ਕੀਤਾ ਵੱਡਾ ਖੁਲਾਸਾ

ਰਾਣਾ ਕੇਪੀ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਉਤੇ ਨਿਸ਼ਾਨਾ ਸਾਧਦੇ ਕਿਹਾ ਕਿ ਦੋਵੇਂ ਸਰਕਾਰਾਂ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰ ਰਹੀਆਂ ਹਨ। ਅਖਬਾਰਾਂ ਤੇ ਟੀਵੀ ਦੇ ਵਿੱਚ ਬਿਆਨਬਾਜ਼ੀ ਕਰਨ ਤੋਂ ਇਲਾਵਾ ਸਰਕਾਰ ਦੇ ਨੁਮਾਇੰਦਿਆਂ ਨੂੰ ਮੰਡੀਆਂ ਵਿੱਚ ਆ ਕੇ ਦੇਖਣਾ ਚਾਹੀਦਾ ਹੈ ਕਿ ਕਿਸਾਨ ਕਿਉਂ ਪਰੇਸ਼ਾਨ ਹੋ ਰਿਹਾ ਹੈ। ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਸੜਕਾਂ ਉਤੇ ਉਤਰ ਆਈਆਂ ਹਨ। ਪੰਜਾਬ ਦੇ ਹਾਈਵੇ ਜਾਮ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : Ludhiana News: ਗਿਆਸਪੁਰਾ ਸਕੂਲ 'ਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡਾ ਘਪਲਾ; ਪ੍ਰਿੰਸੀਪਲ ਸਸਪੈਂਡ

Read More
{}{}