Home >>Punjab

Moga Accident News: ਸੜਕ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

Moga Accident News: ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਵਿੱਚ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।

Advertisement
Moga Accident News: ਸੜਕ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ
Ravinder Singh|Updated: Sep 04, 2024, 06:33 PM IST
Share

Moga Accident News (ਨਵਦੀਪ ਮਹੇਸ਼ਰੀ):  ਬਾਘਾ ਪੁਰਾਣਾ ਦੇ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕੋ ਪਰਿਵਾਰ ਦੇ ਦੋ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋਈ ਹੈ। ਫਿਲਹਾਲ ਮੌਕੇ ਉਤੇ ਪਹੁੰਚ ਕੇ ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।

ਮੋਗਾ ਦੇ ਕਸਬਾ ਬਾਘਾਪੁਰਾਣਾ 'ਚ ਬੁੱਧਵਾਰ ਦੁਪਹਿਰ ਕਰੀਬ 3 ਵਜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬ੍ਰੇਜ਼ਾ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਦੋ ਮਾਸੂਮ ਬੱਚੇ ਵੀ ਸ਼ਾਮਲ ਹਨ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: Punjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਹਾਦਸਾ ਇੰਨਾ ਭਿਆਨਕ ਸੀ ਕਿ ਬਰੇਜ਼ਾ ਕਾਰ ਵੀ ਤਬਾਹ ਹੋ ਗਈ। ਟੱਕਰ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਬਾਈਕ ਪੂਰੀ ਤਰ੍ਹਾਂ ਸੜ ਗਈ। ਇਸ ਦੇ ਨਾਲ ਹੀ ਗੱਡੀ ਸੜਕ ਤੋਂ ਖੇਤਾਂ ਵਿੱਚ ਵੜ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ ਦੇ ਬਾਘਾਪੁਰਾਣਾ ਮੁੱਦਕੀ ਰੋਡ 'ਤੇ ਪਿੰਡ ਲੰਗੇਆਣਾ ਨੇੜੇ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਬਰੇਜ਼ਾ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜੈਮਲਵਾਲਾ ਦਾ ਰਹਿਣ ਵਾਲਾ ਧਰਮਪ੍ਰੀਤ ਸਿੰਘ ਅਤੇ ਉਸਦੀ ਪਤਨੀ ਕੁਲਦੀਪ ਕੌਰ, ਉਸਦੇ ਦੋ ਬੱਚੇ, ਇੱਕ ਢਾਈ ਸਾਲ ਅਤੇ ਇਕ ਦੀ ਉਮਰ ਇਕ ਮਹੀਨੇ ਦੀ ਹੈ, ਨਾਲ ਜਾ ਰਿਹਾ ਸੀ। ਪਿੰਡ ਮੁੱਦਕੀ ਰੋਡ 'ਤੇ ਇਕ ਵਿਅਕਤੀ ਨੇ ਤੇਜ਼ ਰਫ਼ਤਾਰ ਕਾਰ ਨਾਲ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਚਾਰੇ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

 

ਹ ਵੀ ਪੜ੍ਹੋ: Nabha News: ਵਿਧਾਨ ਸਭਾ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦਾ ਪੁੱਤਰ ਸਕੂਲ ਚੋਂ ਹੋਇਆ ਲਾਪਤਾ

 

Read More
{}{}