Home >>Punjab

Bikram Majithia News: ਬਿਕਰਮ ਸਿੰਘ ਮਜੀਠੀਆ ਨੂੰ ਚੌਥਾ ਸੰਮਨ; ਅੱਜ ਡੀਆਈਜੀ ਪਟਿਆਲਾ ਰੇਂਜ ਅੱਗੇ ਪੇਸ਼ ਹੋਣ ਦੇ ਹੁਕਮ

Bikram Majithia News:   ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ (ਸਿੱਟ) ਵੱਲੋਂ ਚੌਥੀ ਵਾਰ ਸੰਮਨ ਜਾਰੀ ਕਰਕੇ ਅੱਜ ਜਾਂਚ ਵਿੱਚ ਸ਼ਾਮਲ ਹੋਣ ਲਈ ਡੀਆਈਜੀ ਪਟਿਆਲਾ ਰੇਂਜ ਦੇ ਆਫਿਸ ਬੁਲਾਇਆ ਗਿਆ ਹੈ। ਅਕਾਲੀ ਦਲ ਦੇ ਨੇਤਾ ਨੂੰ ਅੱਜ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹੋਏ ਹਨ। ਨਵੀਂ ਬਣਾਈ ਗਈ ਸਿੱਟ ਅੱਗੇ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਪੇਸ਼ ਹੋ ਰਹੇ ਹਨ। ਕਾਬਿਲੇਗੌਰ ਹੈ ਕਿ 2021 ਨੂੰ ਦਸੰਬਰ ਮਹੀਨੇ ਵਿੱਚ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਨਸ਼ਾ ਤਸਕਰੀ ਦੇ ਦੋਸ਼ ਵਿਚ ਮਜੀਠੀਆ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸਾਲ 2022 ਵਿੱਚ ਜਿਸ ਸਮੇਂ ਇਹ ਮਾਮਲਾ ਦਰਜ ਕੀਤਾ ਗਿਆ ਸੀ ਉਸ ਸਮੇਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ ਵਿਚ ਚੋਣਾਂ ਲੜਨ ਲਈ ਮਜੀਠੀਆ ਨੇ ਸੁਪਰੀਮ ਕੋਰਟ ’ਚੋਂ ਜ਼ਮਾਨਤ ਲਈ ਸੀ। ਚੋਣਾਂ ਖ਼ਤਮ ਹੋਣ ਤੋਂ ਬਾਅਦ ਮਜੀਠੀਆ ਨੇ ਸਰੰਡਰ ਕਰ ਦਿੱਤਾ ਸੀ। 5 ਮਹੀਨੇ ਜੇਲ੍ਹ ਵਿਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਦੋਸ਼ ਹੈ ਕਿ ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦੇ ਸਨ। ਕੈਨੇਡਾ ਦਾ ਰਹਿਣ ਵਾਲਾ ਡਰੱਗ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਠਹਿਰਦਾ ਸੀ। ਮਜੀਠੀਆ ਵਲੋਂ ਸੱਤਾ ਨੂੰ ਗਨਮੈਨ ਅਤੇ ਗੱਡੀਆਂ ਵੀ ਦਿੱਤੀਆਂ ਗਈਆਂ ਸਨ। ਮਾਮਲੇ ਵਿਚ ਉਨ੍ਹਾਂ ਨੂੰ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਵਾਉਣ ਦਾ ਵੀ ਦੋਸ਼ੀ ਬਣਾਇਆ ਹੈ। ਇਹ ਵੀ ਪੜ੍ਹੋ : Punjab Vigilance Bureau: ਵਿਜੀਲੈਂਸ ਜਾਂਚ ਤੋਂ ਪਹਿਲਾਂ ਪਾਵਰਕਾਮ ਦੀ ਫਾਈਲ ਗੁੰਮ, ਥਰਮਲ ਪਲਾਂਟ ਦੀ ਪਹਿਲੀ ਬੋਲੀ ਦਸਤਾਵੇਜ਼ ਗਾਇਬ ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇਤਾ ਇਸ ਤੋਂ ਪਹਿਲਾਂ ਤਿੰਨ ਵਾਰ ਸਿੱਟ ਅੱਗੇ ਪੇਸ਼ ਹੋ ਚੁੱਕੇ ਹਨ। 30 ਦਸੰਬਰ ਨੂੰ ਬਿਕਰਮ ਮਜੀਠੀਆ ਤੋਂ ਸਿੱਟ ਦੀ ਟੀਮ ਨੇ ਕਈ ਘੰਟੇ ਪੁੱਛਗਿੱਛ ਕੀਤੀ ਸੀ। ਇਸ ਦੌਰਾਨ ਮਜੀਠੀਆ ਨੇ ਪੰਜਾਬ ਸਰਕਾਰ ਉਪਰ ਨਿਸ਼ਾਨੇ ਸਾਧੇ ਸਨ ਅਤੇ ਉਸ ਨੂੰ ਫਸਾਉਣ ਦੇ ਇਲਜ਼ਾਮ ਲਗਾਏ ਸਨ। ਇਹ ਵੀ ਪੜ੍ਹੋ : Patiala News: ਦੁਖਦਾਈ ਖਬਰ; ਪਟਿਆਲਾ 'ਚ ਭੇਦਭਰੇ ਹਾਲਾਤ 'ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

Advertisement
Bikram Majithia News: ਬਿਕਰਮ ਸਿੰਘ ਮਜੀਠੀਆ ਨੂੰ ਚੌਥਾ ਸੰਮਨ; ਅੱਜ ਡੀਆਈਜੀ ਪਟਿਆਲਾ ਰੇਂਜ ਅੱਗੇ ਪੇਸ਼ ਹੋਣ ਦੇ ਹੁਕਮ
Updated: Jan 16, 2024, 12:57 PM IST
Share

Bikram Singh Majithia News:  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ (ਸਿੱਟ) ਵੱਲੋਂ ਚੌਥੀ ਵਾਰ ਸੰਮਨ ਜਾਰੀ ਕਰਕੇ ਅੱਜ ਜਾਂਚ ਵਿੱਚ ਸ਼ਾਮਲ ਹੋਣ ਲਈ ਡੀਆਈਜੀ ਪਟਿਆਲਾ ਰੇਂਜ ਦੇ ਆਫਿਸ ਬੁਲਾਇਆ ਗਿਆ ਹੈ। ਅਕਾਲੀ ਦਲ ਦੇ ਨੇਤਾ ਨੂੰ ਅੱਜ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹੋਏ ਹਨ। ਗੌਰਤਲਬ ਹੈ ਕਿ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੇ ਰਿਟਾਇਰ ਹੋਣ ਤੋਂ ਬਾਅਦ ਨਵੀਂ ਤਿੰਨ ਮੈਂਬਰੀ ਐਸਆਈਟੀ ਦੇ ਸਾਹਮਣੇ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਪੇਸ਼ ਹੋਣਗੇ। ਇਸ ਐਸਆਈਟੀ ਦੇ ਚੇਅਰਮੈਨ ਡੀਆਈਜੀ ਹਰਚਨ ਸਿੰਘ ਭੁੱਲਰ ਹਨ।

Read More
{}{}