Home >>Punjab

Moga News: 14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੈਂਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ

Moga News:  ਵਾਹਨ ਤੇ ਡਰਾਈਵਿੰਗ ਲਾਇਸੈਂਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ।

Advertisement
Moga News: 14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੈਂਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ
Ravinder Singh|Updated: Jun 13, 2024, 07:03 PM IST
Share

Moga News (ਨਵਦੀਪ ਮਹੇਸਰੀ):  ਰਿਜਨਲ ਟਰਾਂਸਪੋਰਟ ਅਫ਼ਸਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੈਂਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ।

ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਜਾਰੀ ਕਰਕੇ ਇਹ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਜਾਂ ਡਰਾਈਵਿੰਗ ਲਾਇਸੈਂਸ ਇਨ੍ਹਾਂ ਚਾਰ ਦਿਨਾਂ ਵਿਚ ਖ਼ਤਮ ਹੋ ਰਹੇ ਹਨ, ਤਾਂ ਆਮ ਜਨਤਾ ਦੀ ਸੁਵਿਧਾ ਲਈ ਉਨ੍ਹਾਂ ਦਸਤਾਵੇਜ਼ਾਂ ਦੀ ਮਿਆਦ ਪੰਜ ਦਿਨ ਦੇ ਲਈ ਹੋਰ ਵਧਾਈ ਗਈ ਹੈ, ਤਾਂ ਜੋ ਉਨ੍ਹਾਂ ਨੂੰ ਲੇਟ ਫੀਸ ਜਾਂ ਜੁਰਮਾਨਾ ਨਾ ਭਰਨਾ ਪਵੇ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਉਨ੍ਹਾਂ ਨੇ ਦੱਸਿਆ ਕਿ 14 ਤੋਂ 18 ਜੂਨ 2024 ਤੱਕ ਆਈ.ਐਫ.ਐਮ.ਐਸ ਪੋਰਟਲ ਬੰਦ ਰਹੇਗਾ ਅਤੇ ਕੋਈ ਵੀ ਵਾਹਨ ਜਾਂ ਸਾਰਥੀ ਭੁਗਤਾਨ ਨਹੀਂ ਹੋਵੇਗਾ। ਆਰਸੀ, ਲਾਇਸੈਂਸ, ਪਰਮਿਟ ਅਤੇ ਹੋਰ ਸੇਵਾਵਾਂ ਬੰਦ ਰਹਿਣਗੀਆਂ, ਪਰ ਇਨ੍ਹਾਂ ਦਿਨਾਂ ਵਿਚ ਜਿਨ੍ਹਾਂ ਦਸਤਾਵੇਜ਼ਾ ਦੀ ਮਿਆਦ ਖਤਮ ਹੋ ਰਹੀ ਹੈ, ਉਨ੍ਹਾਂ ਉਤੇ 24 ਜੂਨ 2024 ਤੱਕ ਕੋਈ ਵੀ ਜੁਰਮਾਨਾ ਨਹੀਂ ਲੱਗੇਗਾ।

ਇਹ ਵੀ ਪੜ੍ਹੋ : Sangrur News: ਦਲਿਤ ਨੌਜਵਾਨਾਂ 'ਤੇ ਤਸ਼ੱਦਦ ਦੇ ਮਾਮਲੇ 'ਚ ਇਨਸਾਫ਼ ਲਈ ਸੰਘਰਸ਼ ਦੀ ਚਿਤਾਵਨੀ

Read More
{}{}