Home >>Punjab

Gurpreet Gogi Death: ਕੁਲਤਾਰ ਸਿੰਘ ਸੰਧਵਾਂ ਤੋਂ ਲੈ ਕੇ ਬਿਕਰਮ ਮਜੀਠੀਆ ਨੇ ਵਿਧਾਇਕ ਗੋਗੀ ਦੀ ਮੌਤ ਉਤੇ ਦੁੱਖ ਪ੍ਰਗਟਾਇਆ

Gurpreet Gogi Death:  ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ 'ਚ ਹੀ ਗੋਲ਼ੀ ਲੱਗਣ ਕਰਕੇ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ।

Advertisement
Gurpreet Gogi Death: ਕੁਲਤਾਰ ਸਿੰਘ ਸੰਧਵਾਂ ਤੋਂ ਲੈ ਕੇ ਬਿਕਰਮ ਮਜੀਠੀਆ ਨੇ ਵਿਧਾਇਕ ਗੋਗੀ ਦੀ ਮੌਤ ਉਤੇ ਦੁੱਖ ਪ੍ਰਗਟਾਇਆ
Ravinder Singh|Updated: Jan 11, 2025, 02:10 PM IST
Share

Gurpreet Gogi Death: ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ 'ਚ ਹੀ ਗੋਲ਼ੀ ਲੱਗਣ ਕਰਕੇ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਗੋਗੀ ਦੇ ਸਿਰ ਵਿੱਚ ਗੋਲ਼ੀ ਲੱਗੀ ਹੈ। ਗੋਲ਼ੀ ਲੱਗਣ ਮਗਰੋਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। 

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਅਚਾਨਕ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਧਵਾਂ ਨੇ ਗੁਰਪ੍ਰੀਤ ਗੋਗੀ ਨਾਲ ਨਾਲ ਤਸਵੀਰ ਵੀ ਸਾਂਝੀ ਕੀਤੀ ਹੈ। ਬੀਤੇ ਦਿਨ ਦੋਵੇਂ ਇੱਕ ਹੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ।

 

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਅਫਸੋਸ ਜ਼ਾਹਿਰ ਕਰਦੇ ਹੋਏ ਲਿਖਿਆ ਕਿ ਲੁਧਿਆਣਾ ਦੇ ਵਿਧਾਇਕ ਸ਼੍ਰੀ ਗੁਰਪ੍ਰੀਤ ਗੋਗੀ ਬੱਸੀ ਜੀ ਦੇ ਬੇਵਕਤੀ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇੱਕ ਨੇਤਾ ਜਿਸਨੇ ਆਪਣੇ ਲੋਕਾਂ ਦੀ ਅਟੁੱਟ ਸਮਰਪਣ ਅਤੇ ਹਮਦਰਦੀ ਨਾਲ ਸੇਵਾ ਕੀਤੀ, ਉਨ੍ਹਾਂ ਦੀ ਗੈਰਹਾਜ਼ਰੀ ਇੱਕ ਅਜਿਹਾ ਖਲਾਅ ਛੱਡ ਦੇਵੇਗੀ ਜਿਸਨੂੰ ਭਰਨਾ ਮੁਸ਼ਕਲ ਹੈ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

 

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਉਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਗੁਰਪ੍ਰੀਤ ਗੋਗੀ ਇੱਕ ਨਿਡਰ ਅਤੇ ਹਰਮਨਪਿਆਰੇ ਨੇਤਾ ਸਨ। ਕੱਲ੍ਹ ਰਾਤ ਸਾਨੂੰ ਜੋ ਖ਼ਬਰ ਮਿਲੀ ਉਹ ਬਹੁਤ ਹੀ ਨਿਰਾਸ਼ਾਜਨਕ ਸੀ। ਪਾਰਟੀ ਪ੍ਰਧਾਨ ਅਮਨ ਅਰੋੜਾ ਖ਼ਬਰ ਮਿਲਦੇ ਹੀ ਤੁਰੰਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚੇ। ਉਨ੍ਹਾਂ ਦਾ ਦੇਹਾਂਤ ਪਾਰਟੀ ਅਤੇ ਉਨ੍ਹਾਂ ਦੇ ਹਲਕੇ ਲਈ ਇੱਕ ਵੱਡਾ ਘਾਟਾ ਹੈ..."

 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਗੁਰਪ੍ਰੀਤ ਗੋਗੀ ਦੀ ਮੌਤ ਉਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਲੁਧਿਆਣਾ ਪੱਛਮੀ ਤੋਂ ਐਮ ਐਲ ਏ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਦੀ ਖਬਰ ਬੇਹੱਦ ਦੁਖਦਾਈ ਹੈ। ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

 

ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਉਪਰ ਦੁੱਖ ਜਤਾਇਆ।

 

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਇਕ ਗੋਗੀ ਦੀ ਅਚਾਨਕ ਮੌਤ ਉਪਰ ਦੁੱਖ ਜ਼ਾਹਿਰ ਕੀਤਾ।

 

ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੁੱਖ ਜ਼ਾਹਿਰ ਕੀਤਾ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

 

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਜੋ ਕਿ 2022 ਦੀਆਂ ਚੋਣਾਂ ਵਿੱਚ ਮ੍ਰਿਤਕ ਗੁਰਪ੍ਰੀਤ ਗੋਗੀ ਤੋਂ ਐਮਐਲਏ ਦੀਆਂ ਚੋਣਾਂ ਵਿੱਚ ਹਾਰ ਗਏ ਸਨ ਉਹ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਿਆਸੀ ਲੜਾਈ ਹੋ ਸਕਦੀ ਹੈ ਪਰ ਵੈਸੇ ਗੁਰਪ੍ਰੀਤ ਗੋਗੀ ਉਨ੍ਹਾਂ ਦੇ ਮਿੱਤਰ ਸਨ ਉਨ੍ਹਾਂ ਨੂੰ ਯਕੀਨ ਹੀ ਨਹੀਂ ਆ ਰਿਹਾ ਕਿ ਕੁਦਰਤ ਨੇ ਇਹ ਭਾਣਾ ਵਰਤਾ ਦਿੱਤਾ ਅੱਜ ਵੀ ਗੋਪੀ ਗੋਪੀ ਦੀ ਸੂਰਤ ਉਨ੍ਹਾਂ ਦੇ ਸਾਹਮਣੇ ਘੁੰਮ ਰਹੀ ਹੈ।

Read More
{}{}