Home >>Punjab

Amritsar News: ਜੰਡਿਆਲਾ ਗੁਰੂ 'ਚ ਵਪਾਰੀਆਂ ਕੋਲੋਂ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼

Amritsar News:   ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਥਾਣਾ ਜੰਡਿਆਲਾ ਗੁਰੂ ਵਿੱਚ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਫੋਨ ਉਤੇ ਫਿਰੌਤੀ ਮੰਗਣ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਗਿਆ। 

Advertisement
Amritsar News: ਜੰਡਿਆਲਾ ਗੁਰੂ 'ਚ ਵਪਾਰੀਆਂ ਕੋਲੋਂ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼
Ravinder Singh|Updated: Nov 24, 2024, 06:41 PM IST
Share

Amritsar News (ਭਰਤ ਸ਼ਰਮਾ):  ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਥਾਣਾ ਜੰਡਿਆਲਾ ਗੁਰੂ ਵਿੱਚ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਫੋਨ ਉਤੇ ਫਿਰੌਤੀ ਮੰਗਣ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਗਿਆ। ਇਸ ਮੌਕੇ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਟੀਮ ਵੱਲੋਂ ਜੰਡਿਆਲਾ ਵਿੱਚ ਵਪਾਰੀਆਂ ਤੇ ਦੁਕਾਨਦਾਰਾਂ ਕੋਲੋਂ ਫਿਰੌਤੀਆਂ ਮੰਗਣ ਵਾਲੇ ਚਾਰ ਨੌਜਵਾਨ ਨੂੰ ਕਾਬੂ ਕੀਤਾ ਹੈ।

ਉਨ੍ਹਾਂ ਨੇ ਦੱਸਿਆ ਕਿ ਇਹ ਹੈਪੀ ਜੱਟ ਗਿਰੋਹ ਦੇ ਲੜਕੇ ਹਨ ਜਿਨ੍ਹਾਂ ਵੱਲੋਂ ਵਪਾਰੀਆਂ ਤੇ ਦੁਕਾਨਦਾਰਾਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਸਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੋਲੋਂ ਮੋਬਾਈਲ ਵੀ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਤੋਂ ਫੋਨ ਕਰਕੇ ਇਹ ਫਿਰੌਤੀਆਂ ਮੰਗਦੇ ਸਨ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ੀ ਤਾਕਤਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਵਰਗਲਾ ਕੇ ਇਨ੍ਹਾਂ ਕੋਲ ਗਲਤ ਕੰਮ ਕਰਵਾਏ ਜਾ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਟੈਕਨੀਕਲ ਪੁਲਿਸ ਟੀਮ ਵੱਲੋਂ ਇਨ੍ਹਾਂ ਦੇ ਮੋਬਾਇਲ ਫੋਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਜਿਹੜੀਆਂ ਇਨ੍ਹਾਂ ਨੂੰ ਕਾਲਾਂ ਆ ਰਹੀਆਂ ਹਨ ਉਹ ਵਿਦੇਸ਼ ਤੋਂ ਆ ਰਹੀਆਂ ਹਨ ਜਾਂ ਫੇਕ ਨੰਬਰ ਤੋਂ ਕਾਲਾਂ ਆ ਰਹੀਆਂ ਸਨ।

ਇਸ ਦੀ ਜਾਣਕਾਰੀ ਤੋਂ ਬਾਅਦ ਹੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀ ਉਮਰ ਮਹਿਜ 20 ਤੋਂ 22 ਸਾਲ ਦੇ ਕਰੀਬ ਹੈ। ਇਹ ਥਾਣਾ ਜੰਡਿਆਲਾ ਹਲਕੇ ਦੇ ਹੀ ਰਹਿਣ ਵਾਲੇ ਹਨ। ਜਿਨ੍ਹਾਂ ਵੱਲੋਂ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਹੈਪੀ ਜੱਟ ਗਿਰੋਹ ਦੇ ਲੜਕੇ ਹਨ ਜਿਨ੍ਹਾਂ ਨੂੰ ਵਿਦੇਸ਼ ਤੋਂ ਫੋਨ ਆਉਂਦੇ ਸਨ ਤੇ ਉਹ ਦੁਕਾਨਾਂ ਤੇ ਵਪਾਰੀਆਂ ਦੀ ਜਾ ਕੇ ਰੇਕੀ ਕਰਦੇ ਸਨ।

ਉਸ ਤੋਂ ਬਾਅਦ ਫੋਨ ਉਤੇ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਪੁਲਿਸ ਵਿਭਾਗ ਵੱਲੋਂ ਇਨ੍ਹਾਂ ਵਿਦੇਸ਼ੀ ਗੈਂਗਸਟਰਾਂ ਖਿਲਾਫ਼ ਲੁੱਕ ਆਫ ਨੋਟਿਸ ਜਾਰੀ ਕੀਤਾ ਹੋਇਆ। ਪੁਲਿਸ ਨੇ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਦਾਲਤ ਵਿੱਚ ਰਿਮਾਂਡ ਹਾਸਿਲ ਕਰ ਇਨ੍ਹਾਂ ਕੋਲੋਂ ਪੁੱਛਗਿੱਛ ਕਰ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Read More
{}{}