Farmers Protest: ਝੋਨੇ ਦੀ ਖ਼ਰੀਦ ਨਾ ਹੋਣ ਕਿਸਾਨਾਂ ਨੇ ਮਲੋਟ ਵਿੱਚ ਗੰਗਾਨਗਰ-ਬਠਿੰਡਾ ਹਾਈਵੇ ਰੋਡ-7 ਜਾਮ ਕਰਕੇ ਰੋਸ ਜ਼ਾਹਿਰ ਕੀਤਾ। ਕਿਸਾਨ ਝੋਨੇ ਦੀ ਖਰੀਦ ਸਬੰਧੀ ਭਰੋਸਾ ਨਾ ਮਿਲਣ ਉਤੇ ਰੋਡ ਜਾਮ ਲਈ ਅੜੇ ਹੋਏ ਹਨ। ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸ ਦੇ ਚੱਲਦੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਿਸਾਨਾਂ ਨੇ ਮਲੌਟ ਵਿੱਚ ਗੰਗਾਨਗਰ-ਬਠਿੰਡਾ ਨੈਸ਼ਨਲ ਹਾਈਵੇ ਰੋਡ ਜਾਮ ਲੱਗਾ ਕਿ ਰੋਸ ਜ਼ਾਹਿਰ ਕੀਤਾ ਗਿਆ ਜਿਨ੍ਹਾਂ ਦਾ ਕਹਿਣਾ ਹੈ ਕੇ ਖਰੀਦ ਮੌਕੇ ਸਹੀ ਨਮੀ ਮਾਤਰਾ ਹੋਣ ਦੇ ਬਾਵਜੂਦ ਉਨ੍ਹਾਂ ਦੀ ਫਸਲ ਚੁੱਕਣ ਲਈ ਵੱਟਾ ਲਗਾ ਰਹੇ ਹਨ ਜਿਸ ਦੇ ਰੋਸ ਵਜੋਂ ਧਰਨਾ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ : Jagdish Singh Jhinda: ਜਗਦੀਸ਼ ਸਿੰਘ ਝੀਡਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਬੀਜੇਪੀ ਦਾ ਏਜੰਟ
ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਕੋਈ ਭਰੋਸਾ ਨਹੀਂ ਦਿੱਤਾ ਜਾਂਦਾ ਧਰਨਾ ਜਾਰੀ ਰਹੇਗਾ। ਦੱਸ ਦੇਈਏ ਕੇ ਝੋਨੇ ਖਰੀਦ ਨੂੰ ਲੈ ਕੇ ਕਿਸਾਨਾਂ ਯੂਨੀਅਨ ਉਗਰਾਹਾਂ ਵੱਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਲਗਾਤਾਰ ਧਰਨੇ ਦੇ ਨਾਲ ਟੋਲ ਪਲਾਜ਼ਾ ਫ੍ਰੀ ਕੀਤਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਕੋਈ ਸਰਕਾਰੀ ਅਫਸਰ ਕੋਈ ਭਰੋਸਾ ਨਹੀਂ ਦਿੰਦਾ ਉਦੋਂ ਤੱਕ ਰੋਡ ਜਾਮ ਰਹੇਗਾ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨ ਅਜੇ ਵੀ ਸੰਘਰਸ਼ ’ਤੇ ਅੜੇ ਹੋਏ ਹਨ। ਉਨ੍ਹਾਂ ਨੇ 14 ਜ਼ਿਲ੍ਹਿਆਂ ਵਿੱਚ 25 ਟੋਲ ਪਲਾਜ਼ਿਆਂ ਨੂੰ ਫਰੀ ਕਰ ਦਿੱਤਾ ਹੈ, ਜਦੋਂ ਕਿ 25 ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਚੱਲ ਰਿਹਾ ਹੈ।
ਕਿਸਾਨ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਚਾਰ ਦਿਨਾਂ ਤੋਂ ਉਨ੍ਹਾਂ ਦਾ ਸੰਘਰਸ਼ ਚੱਲ ਰਿਹਾ ਹੈ। ਜਦੋਂ ਤੱਕ ਮੁੱਖ ਮੰਤਰੀ ਦੇ ਭਰੋਸੇ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਅਤੇ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਢਾਈ ਸਾਲਾਂ ਦਾ ਤਜਰਬਾ ਦੱਸਦਾ ਹੈ ਕਿ ਸਰਕਾਰ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮੋਰਚਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ, ਤਾਂ ਜੋ ਝੋਨੇ ਦੀ ਖਰੀਦ ਸਹੀ ਢੰਗ ਨਾਲ ਹੋ ਸਕੇ। ਇਸ ਦੇ ਨਾਲ ਹੀ ਅੱਜ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : Punjab Weather Update News: ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਵਧਣ ਲੱਗੀ ਠੰਡ, ਪੰਜਾਬ ਦੀ ਆਬੋ-ਹਵਾ ਖਰਾਬ ਹੋਣੀ ਹੋਈ ਸ਼ੁਰੂ