Faridkot News(ਨਰੇਸ਼ ਸੇਠੀ): ਆਪਣੀਆਂ ਮੰਗਾਂ ਨੂੰ ਲੈਕੇ ਅੱਜ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ 25/11 ਵਲੋ ਫਰੀਦਕੋਟ ਡੀਪੂ ਦੇ ਗੇਟ ਤੇ ਰੈਲੀ ਕਰ ਸਰਕਾਰ ਅਤੇ ਮੈਨੇਜਮੇਂਟ ਖਿਲਾਫ ਨਾਹਰੇਬਾਜ਼ੀ ਕਰ ਰੋਸ ਜਾਹਰ ਕੀਤਾ ਗਿਆ। ਪ੍ਰਦਰਸ਼ਨਕਾਰੀ ਵਰਕਰਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਮਾਂ ਰਹਿੰਦੇ ਮੰਗਾਂ ਦਾ ਹੱਲ ਨਾ ਕੀਤਾ ਤਾਂ 24 ਫ਼ਰਵਰੀ ਨੂੰ ਪਟਿਆਲਾ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫ਼ੇਰ ਵੀ ਕੋਈ ਹੱਲ ਨਹੀਂ ਕੀਤਾ ਤਾਂ ਵਿਧਾਨ ਸਭਾ ਦੇ ਸੈਸ਼ਨ ਦਾ ਘਿਰਾਓ ਕਰਕੇ ਸਵਾਲ ਜਾਵਬ ਕੀਤੇ ਜਾਣਗੇ।
ਇਸ ਮੌਕੇ ਹਰਪ੍ਰੀਤ ਸੋਢੀ ਨੇ ਕਿਹਾ ਕਿ ਪਿੱਛਲੇ ਸਮੇਂ ਵਿੱਚ ਪੰਜਾਬ ਸਰਕਾਰ ਨਾਲ ਬਹੁਤ ਸਾਰੀਆਂ ਮੀਟਿੰਗ ਹੋਈਆਂ ਹਨ। ਜਿਹਨਾਂ ਮੀਟਿੰਗ ਦੇ ਸੱਦਕਾ ਕੁਝ ਮੰਗਾਂ ਤੇ ਸਰਕਾਰ ਨਾਲ ਸਹਿਮਤੀ ਬਣੀ ਅਤੇ ਦੋਵੇ ਵਿਭਾਗਾਂ ਵਿਚ ਲਾਗੂ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਪਰ ਪੀ.ਆਰ.ਟੀ.ਸੀ ਦੇ ਵਿੱਚ ਮੈਨੇਜਮੈਂਟ ਵੱਲੋਂ ਮੰਗਾਂ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲ ਮਟੋਲ ਕੀਤਾ ਜਾ ਰਿਹਾ ਹੈ। ਜਿਸ ਕਰਕੇ ਵਾਰ-ਵਾਰ ਸੰਘਰਸ਼ ਕਰਨ ਦੇ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।
ਮੈਨੇਜਮੈਂਟ ਅਤੇ ਯੂਨੀਅਨ ਦੀਆਂ ਕਾਫੀ ਮੀਟਿੰਗ ਹੋ ਚੁੱਕੀਆਂ ਹਨ ਪਰ ਹਰ ਵਾਰ ਮੈਨੇਜਮੈਂਟ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦਾ ਲਾਰਾ ਲਗਾ ਕੇ ਸਮਾਂ ਖਰਾਬ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਮੰਗ ਪੱਤਰ ਵੀ ਮਨੇਜਮੈਂਟ ਨੇ ਭੇਜ ਗਏ ਹਨ ਪਰ ਮਨੇਜਮੈਂਟ ਵੱਲੋਂ ਲਗਾਤਾਰ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਕੁੱਝ ਮੰਗਾਂ ਦਾ ਹੱਲ ਮਨੇਜਮੈਂਟ ਕਰਨ ਦੇ ਲਈ ਸਮਰੱਥ ਹੈ। ਪਰ ਜਾਣ ਬੁੱਝ ਕੇ ਕਰਨਾ ਨਹੀਂ ਚਾਹੁੰਦੀ, ਜਿਸ ਕਾਰਨ ਸਾਨੂੰ ਸੰਘਰਸ ਦੇ ਰਾਹ ਤੁਰਨਾ ਪੈਂਦਾ ਹੈ।
ਸਰਕਾਰ ਵੱਲੋਂ ਹੁਕਮ ਕੀਤੇ ਗਏ ਕਿ ਜਿਹੜੀ ਤਨਖਾਹ ਤੇ ਵਰਕਰਾਂ ਦੀ ਰਿਪੋਰਟ ਹੁੰਦੀ ਹੈ। ਉਸ ਤਨਖਾਹ 'ਤੇ ਬਹਾਲ ਕੀਤਾ ਜਾਵੇ ਇਸ ਮੰਗ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਿਆ ਹੈ ਅਤੇ ਲਾਗੂ ਵੀ ਕਰਨ ਦੇ ਲਈ ਪੱਤਰ ਜਾਰੀ ਕਰ ਦਿੱਤਾ ਗਿਆ ਸੀ ਪਰ ਪੀ.ਆਰ.ਟੀ.ਸੀ ਮੈਨੇਜਮੈਂਟ ਜਾਣ ਬੁੱਝ ਕੇ ਪੱਤਰ ਨੂੰ ਦੱਬ ਕੇ ਬੈਠੀ ਹੈ, ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਵਿੱਚ ਵਾਧੇ ਦੇ ਪੱਤਰ ਵੀ ਸਰਕਾਰ ਵੱਲੋਂ ਜਾਰੀ ਹੋ ਚੁੱਕੇ ਹਨ ਪਰ ਮੈਨੇਜਮੈਂਟ ਜਾਰੀ ਨਹੀਂ ਕਰ ਰਹੀ।
ਇਸ ਤੋਂ ਇਲਾਵਾ ਵਰਕਸ਼ਾਪ ਦੇ ਸਕਿਲਡ ਦਾ ਮਸਲਾ ਲੰਮੇ ਸਮੇਂ ਤੋਂ ਲੰਮਾਇਆ ਜਾ ਰਿਹਾ ਹੈ। ਹਰ ਵਾਰ ਮਨੇਜਮੈਂਟ ਇਸ ਮੰਗ ਨੂੰ ਹੱਲ ਕਰਨ ਦਾ ਭਰੋਸਾ ਦਿੰਦੀ ਹੈ ਪ੍ਰੰਤੂ ਟਾਲ ਮਟੋਲ ਕਰਦੀ ਹੈ। ਇਸ ਤੋਂ ਇਲਾਵਾ ਛੁੱਟੀਆਂ ਰੈਸਟਾਂ ਸਮੇਤ ਮਨਟੈਟਰੀ ਛੁੱਟੀ ਵੀ ਕਾਨੂੰਨ ਦੇ ਮੁਤਾਬਿਕ ਨਹੀਂ ਦਿੱਤੀਆਂ ਜਾ ਰਹੀਆਂ, ਕੁੱਝ ਮੁਲਾਜ਼ਮਾਂ ਨੂੰ ESI ਦੇ ਲਾਭ ਬੰਦ ਹੋ ਗਏ ਹਨ ਪ੍ਰੰਤੂ ਇਹਨਾਂ ਲਾਭ ਨੂੰ ਬਰਕਰਾਰ ਰੱਖਣ ਦੇ ਲਈ ਮੈਨੇਜਮੈਂਟ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ।
ਸੋਸ਼ਲ ਵੈਲਫੇਅਰ ਫੰਡ ਦੀ ਕਟੌਤੀ ਕੀਤੀ ਜਾਂਦੀ ਹੈ ਪ੍ਰੰਤੂ ਲਾਭ ਕਿਸੇ ਵੀ ਮੁਲਾਜ਼ਮ ਨੂੰ ਨਹੀਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 2016 ਦੇ 55 ਨੰ ਐਕਟ ਮੁਤਾਬਿਕ ਕੁੱਝ ਮੁਲਾਜ਼ਮਾਂ ਨੂੰ ਇਸ ਬੈਨਫਿਟ ਤੋਂ ਬਿਨਾਂ ਰੱਖਿਆ ਗਿਆ ਉਹ ਲਾਭ ਦਿੱਤਾ ਜਾਵੇ। ਇਹਨਾਂ ਸਾਰੀਆਂ ਮੰਗਾ ਨੂੰ ਲੈ ਕੇ ਮੀਟਿੰਗ ਕੀਤੀ ਗਈ।
ਆਗੂਆਂ ਨੇ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਮੰਗਾ ਦਾ ਹੱਲ ਨਾ ਕੀਤਾ ਤਾਂ 24 ਫ਼ਰਵਰੀ ਨੂੰ ਪਟਿਆਲਾ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫ਼ੇਰ ਵੀ ਕੋਈ ਹੱਲ ਨਹੀਂ ਕੀਤਾ ਤਾਂ ਵਿਧਾਨ ਸਭਾ ਦੇ ਸੈਸ਼ਨ ਦਾ ਘਿਰਾਓ ਕਰਕੇ ਸਵਾਲ ਜਾਵਬ ਕੀਤੇ ਜਾਣਗੇ।