Home >>Punjab

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਉਤੇ ਕੀਤੇ ਸਵਾਲ ਖੜ੍ਹੇ

Giani Harpreet Singh: ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਤਾਜਪੋਸ਼ੀ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ।

Advertisement
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਉਤੇ ਕੀਤੇ ਸਵਾਲ ਖੜ੍ਹੇ
Ravinder Singh|Updated: Mar 10, 2025, 02:20 PM IST
Share

Giani Harpreet Singh: ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਤਾਜਪੋਸ਼ੀ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਨਿਹੰਗ ਜਥੇਬੰਦੀਆਂ ਤੋਂ ਬਾਅਦ ਹੁਣ ਸਾਬਕਾ ਜਥੇਦਾਰ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਤਾਜ਼ਪੋਸ਼ੀ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੇ ਕਰਦੇ ਹੋਏ ਲਿਖਿਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ। ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨਾ ਨੇ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ। ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। ਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜ਼ਰ ਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜ਼ਰ ਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜ਼ਰ ਨਾ ਮੈਂਬਰ ਹਾਜ਼ਰ ਨਾ ਦੂਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜ਼ਰ ਤੇ ਹੋ ਗਈ ਦਸਤਾਰਬੰਦੀ।

ਦੂਜੇ ਪਾਸੇ ਨਿਹੰਗ ਜਥੇਬੰਦੀਆਂ ਵੀ ਇਸ ਤਾਜ਼ਪੋਸ਼ੀ ਦੇ ਵਿਰੋਧ ਵਿੱਚ ਆਈਆਂ ਹਨ। ਬਾਬਾ ਬਲਬੀਰ 96 ਕਰੋੜੀ ਨਿਹੰਗ ਸਿੰਘ ਜਥੇਬੰਦੀਆਂ ਨੂੰ ਨਾਲ ਲੈ ਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਕਿ ਅੱਜ ਜਿਹੜਾ ਚੋਰੀ ਦੇ ਨਾਲ ਲੋਕ ਛੁਪ ਕੇ ਤਾਕਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਮਹਾਰਾਜ ਦੇ ਪ੍ਰਕਾਸ਼ ਤੋਂ ਬਗੈਰ ਹੀ ਕੁਝ ਕੁ ਸਾਥੀਆਂ ਨੂੰ ਨਾਲ ਲੈ ਕੇ ਆਪਣੇ ਪ੍ਰਵਾਨਗੀ ਦਰਜ ਕਰਵਾ ਦਿੱਤੀ ਹੈ ਪਰ ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਕੌਮ ਇਸ ਚੀਜ਼ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਤੇ ਸਿੱਖ ਪੰਥ ਦੇ ਵਿਰੁੱਧ ਇਹ ਸਾਰੇ ਕਾਰਜ ਕੀਤੇ ਗਏ ਹਨ ਖਾਲਸਾ ਪੰਥ ਤੇ ਸਿੱਖ ਸੰਗਤ ਨੂੰ ਇਹ ਬਿਲਕੁਲ ਵੀ ਮਨਜ਼ੂਰ ਨਹੀਂ।

ਉਹਨਾਂ ਇਹ ਵੀ ਕਿਹਾ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕੋਈ ਵੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਰਾਜਨੀਤਿਕ ਗੱਲਬਾਤ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਕੋਈ ਹੋਰ ਅਜਿਹਾ ਕਦਮ ਚੁੱਕਿਆ ਜਾਵੇਗਾ ਜਿਸ ਦੇ ਕਰਕੇ ਪੰਥ ਨੂੰ ਨੁਕਸਾਨ ਹੋਵੇ ਸ਼ਾਂਤੀਪੂਰਨ ਢੰਗ ਨਾਲ ਅਸੀਂ ਤਮਾਮ ਸਿੱਖ ਸੰਗਤ ਦੇ ਵਿੱਚ ਜੋ ਅੱਜ ਕੁਝ ਵੀ ਮਨਜ਼ੂਰ ਨਹੀਂ ਕੀਤਾ ਜਾ ਸਕਦਾ।

 

Read More
{}{}