Sri Muktsar Sahib: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਹਨਾਂ ਧਰਮ ਪ੍ਰਚਾਰ ਲਹਿਰ ਸਬੰਧੀ ਗੱਲਬਾਤ ਕੀਤੀ। ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਪਹੁੰਚੇ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਧਰਮ ਪ੍ਰਚਾਰ ਲਹਿਰ ਸਬੰਧੀ ਗੱਲਬਾਤ ਕੀਤੀ। ਗਿਆਨੀ ਗੜਗੱਜ ਨੇ ਕਿਹਾ ਕਿ ਅੱਜ ਗੁਰੂ ਨਾਲ ਜੁੜ ਕੇ ਗੁਰੂ ਵਾਲੇ ਬਣ ਇਕਜੁੱਟ ਹੋ ਚੱਲਣ ਦੀ ਲੋੜ ਹੈ। ਉਹਨਾਂ ਕਿਹਾ ਕਿ ਧਰਮ ਪ੍ਰਚਾਰ ਦੀ ਲਹਿਰ ਚੱਲ ਰਹੀ ਹੈ ਅਤੇ ਇੱਕ ਸਾਲ ਵਿੱਚ ਪੰਜਾਬ ਦਾ ਮਾਹੌਲ ਬਦਲੇਗਾ ਗੁਰੂ ਦੀ ਕਲਾ ਵਰਤੇਗੀ।
ਇਹ ਵੀ ਪੜ੍ਹੋ : Punjab Government: ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੀਤਾ ਇਨਕਾਰ
ਪੰਜਾਬ ਵਿੱਚ ਪ੍ਰੇਮ ਪਿਆਰ ਅਤੇ ਭਾਈਚਾਰਾ ਬਣੇਗਾ ਇਸ ਲਈ ਅਸੀ ਯਤਨਸ਼ੀਲ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ। ਗਿਆਨੀ ਗੜਗੱਜ ਹੋਰਾਂ ਕਿਹਾ ਕਿ ਉਹਨਾਂ ਦਾ ਮੁੱਖ ਮਕਸਦ ਧਰਮ ਪ੍ਰਚਾਰ ਹੈ ਅਤੇ ਇਸ ਲਈ ਉਹ ਲਗਾਤਾਰ ਯਤਨਸ਼ੀਲ ਹਨ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸੰਗਤ ਵਿੱਚ ਸ਼ਾਮਲ ਇਕ ਬਜ਼ੁਰਗ ਮਾਤਾ ਦੇ ਕਹਿਣ ਤੇ ਉਸ ਦੇ ਪਰਿਵਾਰ ਲਈ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ : Bathinda News: ਫੌਜ ਦੇ ਅਧਿਕਾਰੀਆਂ ਨੇ ਬਠਿੰਡਾ ਕੈਂਟ ਵਿੱਚ ਜਾਸੂਸੀ ਕਰਨ ਵਾਲੇ ਮੋਚੀ ਨੂੰ ਫੜ੍ਹਿਆ