Former Jathedar Giani Raghbir Singh: ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਹੈ। ਉਨ੍ਹਾਂ ਨੇ ਖੁਦ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਖਦਸ਼ੇ ਨੂੰ ਦੇਖਦੇ ਹੋਏ ਅਦਾਲਤ ਦਾ ਰੁੱਖ ਕੀਤਾ ਹੈ, ਆਪਣੇ ਵੱਲੋਂ ਕੋਰਟ ਵਿੱਚ ਦਾਖ਼ਲ ਕੀਤੀ ਗਈ ਪਟੀਸ਼ਨ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਕਰਨ ਦਾ ਵੀ ਜ਼ਿਕਰ ਕੀਤਾ ਹੈ।
ਹਾਈਕੋਰਟ ਵਿੱਚ ਦਾਖਲ ਕੀਤੀ ਗਈ ਪਟੀਸ਼ਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਕਿਵੇਂ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੇ ਅਕਾਲੀ ਦਲ ਨੂੰ ਧਾਰਮਿਕ ਸਜ਼ਾ ਸੁਣਾਉਣ ਤੋਂ ਬਾਅਦ ਉਹਨਾਂ ਨੂੰ ਜਥੇਦਾਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਕੋਰਟ ਵਿੱਚ ਦਾਖਲ ਕੀਤੀ ਗਈ ਇਸ ਪਟੀਸ਼ਨ ਦੇ ਵਿੱਚ ਗਿਆਨੀ ਰਘਬੀਰ ਸਿੰਘ ਨੇ ਹੁਣ ਖ਼ੁਦ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਖਦਸ਼ੇ ਨੂੰ ਪ੍ਰਗਟਾਇਆ ਹੈ।
ਇਸ ਪਟੀਸ਼ਨ ਦੇ ਵਿੱਚ ਸਾਫ ਤੌਰ ਤੇ ਦੱਸਿਆ ਗਿਆ ਹੈ ਕਿ ਕਿਵੇਂ ਗਿਆਨੀ ਸੁਲਤਾਨ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਮੈਨੂੰ ਯਾਨੀ ਰਘਬੀਰ ਸਿੰਘ ਨੂੰ ਜਥੇਦਾਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ ਅਤੇ ਹੁਣ ਮੈਨੂੰ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਲਾਹੁਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।