Home >>Punjab

Sultanpur Lodhi: 2 ਮਹੀਨੇ ਤੱਕ ਲੜਕੀ ਨੂੰ ਓਮਾਨ ਵਿੱਚ ਬਣਾ ਕੇ ਰੱਖਿਆ ਬੰਦੀ; ਰੌਂਗਟੇ ਖੜ੍ਹੇ ਕਰਨ ਵਾਲੀ ਹੱਡਬੀਤੀ ਦੱਸੀ

Sultanpur Lodhi: ਅਰਬ ਦੇਸ਼ਾਂ ਵਿੱਚ ਲੜਕੀ ਤੇ ਹੋ ਰਹੇ ਤਸ਼ਦੱਦ ਦੇ ਮਾਮਲੇ ਆਏ ਦਿਨ ਖਬਰਾਂ ਦੀ ਸੁਰਖੀਆਂ ਵਿੱਚ ਰਹਿੰਦੇ ਹਨ। 

Advertisement
Sultanpur Lodhi: 2 ਮਹੀਨੇ ਤੱਕ ਲੜਕੀ ਨੂੰ ਓਮਾਨ ਵਿੱਚ ਬਣਾ ਕੇ ਰੱਖਿਆ ਬੰਦੀ; ਰੌਂਗਟੇ ਖੜ੍ਹੇ ਕਰਨ ਵਾਲੀ ਹੱਡਬੀਤੀ ਦੱਸੀ
Ravinder Singh|Updated: Jun 14, 2025, 07:55 PM IST
Share

Sultanpur Lodhi (ਚੰਦਰ ਮੜੀਆਂ): ਅਰਬ ਦੇਸ਼ਾਂ ਵਿੱਚ ਲੜਕੀ ਤੇ ਹੋ ਰਹੇ ਤਸ਼ਦੱਦ ਦੇ ਮਾਮਲੇ ਆਏ ਦਿਨ ਖਬਰਾਂ ਦੀ ਸੁਰਖੀਆਂ ਵਿੱਚ ਰਹਿੰਦੇ ਹਨ। ਇਹ ਮਾਮਲੇ ਉਸ ਵੇਲੇ ਹੋਰ ਵੀ ਗੰਭੀਰ ਰੂਪ ਧਾਰ ਲੈਂਦੇ ਹਨ ਜਦੋਂ ਇਨ੍ਹਾਂ ਲੜਕੀਆਂ ਨੂੰ ਫਸਾਉਣ ਵਿੱਚ ਉਨ੍ਹਾਂ ਦੇ ਆਪਣਿਆਂ ਦੀ ਹੀ ਵੱਡੀ ਭੂਮਿਕਾ ਹੁੰਦੀ ਹੈ। ਅਜਿਹਾ ਹੀ ਇਕ ਮਾਮਲਾ ਲੁਧਿਆਣੇ ਤੋਂ ਸਾਹਮਣੇ ਆਇਆ ਹੈ ਜਿੱਥੇ ਸਹੇਲੀ ਰਾਹੀਂ ਗਈ ਲੜਕੀ ਨੂੰ ਏਜੰਟ ਵੱਲੋਂ ਨੂੰ ਮਸਕਟ ਓਮਾਨ ਵਿੱਚ ਵੇਚ ਦਿੱਤਾ ਗਿਆ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਦੇਸ਼ ਮੰਤਰਾਲੇ ਦੇ ਯਤਨਾ ਸਦਕਾ ਪਰਤੀ ਪੀੜਤਾ ਨੇ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਓਥੇ ਉਸਨੂੰ ਕਲੀਨਿਕ ਦੇ ਕੰਮ ਦੀ ਬਜਾਏ ਜ਼ਬਰਨ ਉਸ ਕੋਲੋਂ ਹੋਰ ਕੰਮ ਕਰਵਾਏ ਜਾ ਰਹੇ ਸੀ। ਉਸ ਨੇ ਦੱਸਿਆ ਕਿ ਜਦੋਂ ਉਸ ਵੱਲੋਂ ਵਿਰੋਧ ਕੀਤਾ ਜਾਂਦਾ ਸੀ ਤਾਂ ਉਸਨੂੰ ਮੁਸਲਮਾਨਾਂ ਨੂੰ ਵੇਚਣ ਜਾਂ ਫੇਰ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸੀ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੀ ਪੀੜਤਾ ਨੇ ਵੱਡੇ ਖੁਲਾਸੇ ਕਰਦੇ ਦੱਸਿਆ ਕਿ ਉਥੇ ਦੇ ਹਾਲਾਤ ਲੜਕੀਆਂ ਦੇ ਰਹਿਣ ਯੋਗ ਨਹੀਂ ਹਨ।

ਉਸਨੇ ਦੱਸਿਆ ਕਿ ਉਸਨੂੰ ਉੱਥੇ ਜਿਸ ਕੰਮ ਲਈ ਬੁਲਾਇਆ ਗਿਆ ਸੀ ਉਹ ਕੰਮ ਨਹੀਂ ਦਿੱਤਾ ਜਾਂਦਾ ਤੇ ਮਰਜ਼ੀ ਦੇ ਵਿਰੁੱਧ ਲੜਕੀਆਂ ਕੋਲੋਂ ਹੋਰ ਕੰਮ ਕਰਵਾਏ ਜਾਂਦੇ ਹਨ। ਸਾਰਾ ਦਿਨ ਕੰਮ ਕਰਵਾ ਕਿ ਖਾਣ ਲਈ ਨਹੀਂ ਦਿੱਤਾ ਜਾਂਦਾ ਤੇ ਆਰਾਮ ਲਈ ਵੀ 3 ਤੋਂ 4 ਘੰਟੇ ਦਿੱਤੇ ਜਾਂਦੇ ਸੀ। ਉਸਨੇ ਦੱਸਿਆ ਕਿ ਉੱਥੇ ਪਹੁੰਚਦੇ ਹੀ ਉਸਦਾ ਫੋਨ ਖੋਹ ਲਿਆ ਗਿਆ ਸੀ ਤੇ ਤਨਖਾਹ ਦੇਣ ਦੀ ਬਜਾਏ ਉਸ ਕੋਲ ਜਿਹੜੇ ਪੈਸੇ ਸੀ ਉਹ ਵੀ ਖੋਹ ਲਏ ਗਏ।

ਪੀੜਤ ਦੇ ਨਾਲ ਪਹੁੰਚੇ ਉਸਦੇ ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆ ਕਿਹਾ ਕਿ ਉਹਨਾਂ ਦੇ ਯਤਨਾ ਸਦਕਾ ਹੀ ਉਨ੍ਹਾਂ ਦੀ ਲੜਕੀ ਕੁਝ ਦਿਨਾਂ ਵਿੱਚ ਘਰ ਪਰਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਸੰਤ ਸੀਚੇਵਾਲ ਨੇ ਦੱਸਿਆ ਕਿ ਜਦੋਂ ਤੱਕ ਅਰਬ ਦੇਸ਼ਾਂ ਵਿੱਚ ਲੜਕੀਆਂ ਨੂੰ ਇਸ ਤਰ੍ਹਾਂ ਫਸਾ ਰਹੇ ਗਿਰੋਹ ਉਤੇ ਨੱਥ ਨਹੀ ਪਾਈ ਜਾਂਦੀ ਉਦੋਂ ਤੱਕ ਇਸ ਵਤੀਰੇ ਨੂੰ ਰੋਕਿਆ ਨਹੀਂ ਜਾ ਸਕਦਾ।

ਉਨ੍ਹਾਂ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ। ਸੰਤ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਗਿਰੋਹ ਤੋਂ ਬੱਚ ਕਿ ਰਹਿਣ ਜੋ ਮਜ਼ਬੂਰੀ ਤੇ ਗਰੀਬੀ ਦਾ ਫਾਇਦਾ ਉਠਾ ਕਿ ਲੜਕੀਆਂ ਨੂੰ ਅਰਬ ਦੇਸ਼ਾਂ ਵਿੱਚ ਫਸਾ ਰਹੇ ਹਨ।

Read More
{}{}