Ludhiana News: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਅਤੇ ਗੁੰਡਾਗਰਦੀ ਦੀ ਘਟਨਾ ਸਾਹਮਣੇ ਆ ਰਹੀਆ ਹਨ। ਗਿਆਸਪੁਰਾ ਇਲਾਕੇ ਮਹਾਦੇਵ ਕਲੋਨੀ ਵਿੱਚ ਫਰਨੀਚਰ ਦੀ ਦੁਕਾਨ ਉਤੇ ਨੌਜਵਾਨਾਂ ਨੇ ਗੁੰਡਾਗਰਦੀ ਕੀਤੀ ਹੈ। ਫਰਨੀਚਰ ਦੀ ਦੁਕਾਨ ਦੇ ਸ਼ੀਸ਼ੇ ਤੋੜੇ ਜਿਸਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ।
ਦੁਕਾਨ ਮਾਲਕ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਉਸ ਦੀ ਦੁਕਾਨ ਦੇ ਸਾਹਮਣੇ ਫੈਕਟਰੀ ਵਿਚੋਂ ਕੰਮ ਕਰਕੇ ਘਰ ਜਾ ਰਿਹਾ ਮਜ਼ਦੂਰ ਨਾਲ ਮੋਟਰਸਾਈਕਲ ਸਵਾਰਾਂ ਨੇ ਲੁੱਟ ਖੋਹ ਕੀਤੀ ਅਤੇ ਉਸਦੀ ਚੈਨ ਖੋਹ ਲਈ। ਇਹ ਸਾਰੀ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ ਸਨ। ਸਾਰੀ ਘਟਨਾ ਦੀ ਵੀਡੀਓ ਸੀਸੀਟੀਵੀ ਦੁਕਾਨਦਾਰ ਨੇ ਪੀੜਤ ਨੂੰ ਦੇ ਦਿੱਤੀ। ਉਸ ਤੋਂ ਬਾਅਦ ਖੋਹ ਕਰਨ ਵਾਲੇ ਨੌਜਵਾਨਾਂ ਨੇ ਗੁੱਸੇ ਵਿਚ ਆ ਕੇ ਫਰਨੀਚਰ ਦੀ ਦੁਕਾਨ ਉਤੇ ਸ਼ਰੇਆਮ ਗੁੰਡਾਗਰਦੀ ਕੀਤੀ ਅਤੇ ਸ਼ੀਸ਼ੇ ਤੋੜੇ। ਇਹ ਸਾਰੀ ਘਟਨਾ ਤੋਂ ਬਾਅਦ ਇਕੱਠੇ ਹੋਏ ਮਾਰਕੀਟ ਦੇ ਲੋਕ ਚੌਂਕੀ ਕੰਗਣਵਾਲ ਪਹੁੰਚੇ ਜਿੱਥੇ ਕਿ ਉਨ੍ਹਾਂ ਨੇ ਸ਼ਿਕਾਇਤ ਦਰਜ ਕਰਵਾਈ।
ਇਸ ਸਬੰਧੀ ਚੌਂਕੀ ਇੰਚਾਰਜ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਸ਼ਿਕਾਇਤ ਆਈ ਹੈ। ਇਸ ਮਾਮਲੇ ਵਿੱਚ ਸੀਸੀਟੀਵੀ ਲੈ ਕੇ ਉਹ ਕਾਰਵਾਈ ਕਰਨਗੇ ਪਰ ਪੀੜਤ ਦੁਕਾਨਦਾਰਾਂ ਨੇ ਕਿਹਾ ਕਿ ਲੁੱਟ ਖਸੁੱਟ ਗੁੰਡਾਗਰਦੀ ਦੀਆਂ ਘਟਨਾਵਾਂ ਸਿਰਫ ਇੱਕ ਦਿਨ ਦੀਆਂ ਨਹੀਂ ਰੋਜ਼ਾਨਾ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਮੋਟਰਸਾਇਕਲ ਸਵਾਰ ਨੌਜਵਾਨ ਹਥਿਆਰ ਲੈ ਕੇ ਲਗਾਤਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਜਿਸ ਵੱਲ ਪੁਲਿਸ ਪ੍ਰਸ਼ਾਸਨ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ।
ਪੂਰੀ ਗੈਂਗ ਬਣੇ ਹੋਏ ਹਨ ਜਿਨ੍ਹਾਂ ਦੇ ਮੋਟਰਸਾਈਕਲਾਂ ਦੇ ਨੰਬਰ ਵੀ ਨਹੀਂ ਲੱਗੇ। ਦੁਕਾਨਦਾਰ ਨੇ ਕਿਹਾ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਆਪਣੀ ਦੁਕਾਨ ਦੀਆਂ ਚਾਬੀਆਂ ਪੁਲਿਸ ਨੂੰ ਸੌਂਪ ਦੇਣਗੇ। ਚੌਂਕੀ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਨਗੇ। ਪੀੜਤ ਦੁਕਾਨਦਾਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਕੰਟਰੋਲ ਰੂਮ ਉਤੇ ਫੋਨ ਕੀਤਾ ਗਿਆ ਸੀ ਪਰ ਉਸ ਸਮੇਂ ਕੋਈ ਵੀ ਪੁਲਿਸ ਮੁਲਾਜ਼ਮ ਉਹਨਾਂ ਕੋਲ ਨਹੀਂ ਆਇਆ। ਸਿਰਫ ਦੂਸਰੇ ਦਿਨ ਉਹਨਾਂ ਕੋਲ ਪੁਲਿਸ ਵਾਲੇ ਪਹੁੰਚੇ ਅਤੇ ਫਿਰ ਵੀ ਕੋਈ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ : IPL ਫਾਈਨਲ ਵਿੱਚ ਆਪ੍ਰੇਸ਼ਨ ਸਿੰਦੂਰ ਦਾ ਜਸ਼ਨ, BCCI ਨੇ ਸਮਾਪਤੀ ਸਮਾਰੋਹ ਵਿੱਚ ਤਿੰਨਾਂ ਫੌਜ ਮੁਖੀਆਂ ਨੂੰ ਦਿੱਤਾ ਸੱਦਾ