Home >>Punjab

Punjab News: ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਰਕਾਰ ਨੇ ਹਾਈ ਕੋਰਟ 'ਚ ਦਾਖ਼ਲ ਕੀਤਾ ਜਵਾਬ

Punjab News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਾਈ ਕੋਰਟ ਵਿੱਚ ਦਿੱਤੀ ਗਈ ਚੁਣੌਤੀ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਸੰਤੁਲਨ ਬਣਾ ਕੇ ਅਜਿਹੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।

Advertisement
Punjab News: ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਰਕਾਰ ਨੇ ਹਾਈ ਕੋਰਟ 'ਚ ਦਾਖ਼ਲ ਕੀਤਾ ਜਵਾਬ
Ravinder Singh|Updated: Dec 12, 2023, 04:01 PM IST
Share

Punjab News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਾਈ ਕੋਰਟ ਵਿੱਚ ਦਿੱਤੀ ਗਈ ਚੁਣੌਤੀ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ।  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਜਵਾਬ ਜਵਾਬ ਦਾਖ਼ਲ ਕੀਤਾ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਇਸ ਸਕੀਮ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਫਿਲਹਾਲ ਸਿਰਫ਼ ਇੱਕ ਰੇਲਗੱਡੀ ਬੁੱਕ ਕੀਤੀ ਗਈ ਹੈ। ਸਰਕਾਰ ਇਸ ਸਕੀਮ ਨੂੰ ਸੰਤੁਲਨ ਬਣਾ ਕੇ ਚਲਾ ਰਹੀ ਹੈ। ਪੰਜਾਬ ਸਰਕਾਰ ਨੇ ਦੱਸਿਆ ਕਿ ਉਹ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਕੰਮ ਕਰ ਰਹੇ ਹਨ, ਇਸ ਲਈ ਨਾਲ ਪੰਜਾਬ ਦੇ ਅੰਦਰ ਅਲੱਗ-ਅਲੱਗ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਅਲੱਗ-ਅਲੱਗ ਸਕੀਮਾਂ ਸ਼ੁਰੂ ਕੀਤੀਆਂ ਹਨ।

ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਖਲ ਕਰਨ ਲਈ 15 ਦਿਨ ਦੇ ਕਰੀਬ ਹੋਰ ਸਮਾਂ ਮਿਲਿਆ ਹੈ। ਯਾਤਰਾ ਦਾ ਆਯੋਜਨ ਕਰਨ ਵਾਲਾ ਪੰਜਾਬ ਪਹਿਲਾ ਰਾਜ ਨਹੀਂ ਹੈ ਪਰ ਸਰਕਾਰ ਮੱਧ ਪ੍ਰਦੇਸ਼ (ਐਮਪੀ) ਅਤੇ ਉੱਤਰ ਪ੍ਰਦੇਸ਼ (ਯੂਪੀ) ਵਿੱਚ ਵੀ ਅਜਿਹੀਆਂ ਯਾਤਰਾਵਾਂ ਕਰ ਰਹੀ ਹੈ। ਸਰਕਾਰ ਦੇ ਜਵਾਬ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ ਹੈ।

ਹੁਸ਼ਿਆਰਪੁਰ ਦੇ ਸਮਾਜ ਸੇਵੀ ਪਰਵਿੰਦਰ ਕਿਤਨਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਯਾਤਰਾ 'ਤੇ ਟੈਕਸ ਦਾਤਿਆਂ ਦਾ ਪੈਸਾ ਖਰਚ ਕਰ ਰਹੀ ਹੈ। ਇਸ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਨੇ ਇਸ ਨੂੰ ਫਜ਼ੂਲ ਖਰਚੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪੰਜਾਬ ਸਰਕਾਰ ਨੇ ਇਹ ਸਕੀਮ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ਼ੁਰੂ ਕੀਤੀ ਸੀ। ਸਭ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰੇਲ ਭੇਜੀ ਗਈ। ਇਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ : Punjab News: ਕਰੋੜਾਂ ਰੁਪਏ ਦੀ ਖ਼ਰੀਦੀ ਤਿਰਪਾਲ ਦੀ 'ਸ਼ੱਕੀ' ਪ੍ਰਕਿਰਿਆ 'ਤੇ ਲਗਾਈ ਰੋਕ; ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਅਜਮੇਰ ਸ਼ਰੀਫ਼ ਅਤੇ ਹੋਰ ਥਾਵਾਂ ਦੇ ਦਰਸ਼ਨ ਕੀਤੇ ਜਾਣਗੇ। ਬੱਸ ਰਾਹੀਂ ਲੋਕ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਹਰ 8ਵੇਂ ਦਿਨ 13 ਹਜ਼ਾਰ ਸ਼ਰਧਾਲੂ ਰੇਲ ਰਾਹੀਂ ਯਾਤਰਾ ਕਰਨਗੇ। ਇਸ ਦੇ ਨਾਲ ਹੀ 10 ਬੱਸਾਂ ਵਿੱਚ ਰੋਜ਼ਾਨਾ 43 ਸ਼ਰਧਾਲੂ ਸਫਰ ਕਰ ਸਕਣਗੇ।

ਇਹ ਵੀ ਪੜ੍ਹੋ : Canada News: ਮਨਕੀਰਤ ਔਲਖ ਦੇ ਕਰੀਬੀ ਦੇ ਸ਼ੋਅਰੂਮ ਦੇ ਬਾਹਰ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ 'ਚੋਂ ਇੱਕ ਕਾਬੂ

Read More
{}{}